Nabaz-e-punjab.com

ਚੰਦੂਮਾਜਰਾ ਨੇ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੂੰ ਕਾਨੂੰਨੀ ਨੋਟਿਸ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹੁਕਮਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਅਤੇ ਪੁਲੀਸ ਨੂੰ ਵੀ ਵੱਖਰੇ ਤੌਰ ’ਤੇ ਸ਼ਿਕਾਇਤ ਦਿੱਤੀ ਗਈ ਹੈ। ਸ੍ਰੀ ਚੰਦੂਮਾਜਰਾ ਨੇ ਆਪਣੇ ਵਕੀਲ ਪੁੱਤ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਰਾਹੀਂ ਸਾਬਕਾ ਕੇਂਦਰੀ ਮੰਤਰੀ ਤਿਵਾੜੀ ਨੂੰ ਭੇਜੇ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਮੀਡੀਆ ਵਿੱਚ ਦਿੱਤੇ ਇਕ ਬਿਆਨ ਕਾਰਨ ਮਾਣਹਾਨੀ ਦਾ ਨੋਟਿਸ ਭੇਜਿਆ ਗਿਆ ਹੈ ਅਤੇ ਪੁਲੀਸ ਕੋਲ ਵੀ ਸ਼ਿਕਾਇਤ ਕੀਤੀ ਹੈ। ਐਡਵੋਕੇਟ ਸਿਮਰਨਜੀਤ ਸਿੰਘ ਵੱਲੋਂ ਭੇਜੇ ਗਏ ਨੋਟਿਸ ਵਿੱਚ ਉਨ੍ਹਾਂ ਖ਼ਿਲਾਫ਼ 20 ਕਰੋੜ ਦੇ ਹਰਜਾਨੇ ਦਾ ਦਾਅਵਾ ਕੀਤਾ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮਨੀਸ਼ ਤਿਵਾੜੀ ਨੇ ਬੀਤੀ 9 ਮਈ ਨੂੰ ਅਖ਼ਬਾਰ ਵਿੱਚ ਇਹ ਬਿਆਨ ਦਿੱਤਾ ਸੀ ਕਿ ਸ੍ਰੀ ਚੰਦੂਮਾਜਰਾ ਨੇ ਐਨਆਰਆਈਜ਼ ਨਾਲ ਧੋਖਾ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਬੇਬੁਨਿਆਦ ਬਿਆਨ ਨਾਲ ਉਨ੍ਹਾਂ ਦੇ ਅਕਸ ਨੂੰ ਢਾਹ ਲੱਗੀ ਹੈ ਅਤੇ ਚੋਣਾਂ ਤੋਂ ਐਨ ਪਹਿਲਾਂ ਅਜਿਹਾ ਬਿਆਨ ਦੇ ਕੇ ਉਨ੍ਹਾਂ (ਚੰਦੂਮਾਜਰਾ) ਦੇ ਰੁਤਬੇ ਅਤੇ ਮਾਣ ਸਨਮਾਨ ਨੂੰ ਠੇਸ ਪਹੁੰਚਾਈ ਗਈ ਹੈ। ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਬਿਆਨ ਵਿੱਚ ਇਹ ਮਾਮਲਾ 2014 ਤੋਂ 2016 ਦੇ ਵਿਚਕਾਰ ਦਾ ਦਰਸਾਇਆ ਗਿਆ ਹੈ ਪਰ ਹੁਣ ਜਾਣਬੁੱਝ ਕੇ ਲੋਕ ਸਭਾ ਚੋਣਾਂ ਦੇ ਐਨ ਮੌਕੇ ਇਹ ਮੁੱਦਾ ਉਭਾਰ ਕੇ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਪ੍ਰਭਾਵਿਤ ਕਰਨ ਅਤੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਨੁਕਸਾਨ ਪਹੁੰਚਾਉਣ ਲਈ ਗਲਤ ਹੱਥ ਕੰਢੇ ਵਰਤੇ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…