Nabaz-e-punjab.com

ਡੇਰਾ ਵਿਵਾਦ: ਚੰਦੂਮਾਜਰਾ ਨੇ ਸੋਸ਼ਲ ਮੀਡੀਆ ’ਤੇ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਸਾਈਬਰ ਸੈੱਲ ਨੂੰ ਦਿੱਤੀ ਸ਼ਿਕਾਇਤ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦਾ ਨਾਮ ਡੇਰਾ ਸਿਰਸਾ ਵਿਵਾਦ ਨਾਲ ਜੋੜ ਕੇ ਕੂੜ ਪ੍ਰਚਾਰ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਪੁਲੀਸ ਦੇ ਮੁਹਾਲੀ ਸਥਿਤ ਸਟੇਟ ਸਾਈਬਰ ਕਰਾਈਮ ਸੈੱਲ ਵਿੱਚ ਸ਼ਿਕਾਇਤ ਦਿੱਤੀ ਹੈ।
ਅਕਾਲੀ ਆਗੂ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਝੂਠੀਆਂ ਅਤੇ ਮਨਘੜਤ ਖ਼ਬਰਾਂ ਫੈਲਾਈਆਂ ਜਾ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਨੇ ਸਾਈਬਰ ਕਰਾਈਮ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਤਾਂ ਜੋ ਸਬੰਧਤ ਵਿਅਕਤੀਆਂ ਦੀ ਭਾਲ ਕਰਕੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਸਮੁੱਚਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।
ਸ੍ਰੀ ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਜੇਕਰ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤੀ ਨਾਲ ਨਾ ਨਜਿੱਠਿਆ ਗਿਆ ਤਾਂ ਸਦੀਆਂ ਪੁਰਾਣੀ ਸਾਡੇ ਪੂਰਵਜਾਂ ਵੱਲੋਂ ਕਾਇਮ ਕੀਤੀਆਂ ਉੱਚੀਆਂ-ਸੁੱਚੀਆਂ ਕਦਰਾਂ-ਕੀਮਤਾਂ ਅਤੇ ਰਾਜਸੀ ਸ਼ਿਸ਼ਟਾਚਾਰ ਨੂੰ ਸੱਟ ਲੱਗੇਗੀ। ਉਨ੍ਹਾਂ ਕਿਹਾ ਕਿ ਰਾਜਸੀ ਵਿਚਾਰਧਾਰਾ ਨਾਲ ਵਖਰੇਵਾਂ ਰੱਖਣਾ ਅਤੇ ਵਿਰੋਧ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ, ਪ੍ਰੰਤੂ ਲੁਕ ਛਿਪ ਕੇ ਕਿਸੇ ਦੇ ਅਕਸ ਨੂੰ ਢਾਹ ਲਗਾਉਣਾ ਕਾਨੂੰਨੀ ਜੁਰਮ ਹੈ।
ਸ੍ਰੀ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਡੇਰਾ ਸਿਰਸਾ ਸਬੰਧੀ ਉਨ੍ਹਾਂ ਦੇ ਨਾਂ ਹੇਠ ਚਲਾਈਆਂ ਖ਼ਬਰਾਂ ਨਾਲ ਉਨ੍ਹਾਂ ਦਾ ਦੂਰ ਨੇੜੇ ਦਾ ਕੋਈ ਵਾਸਤਾ ਨਹੀਂ ਅਤੇ ਨਾ ਹੀ ਮੇਰੀ ਸੋਚ ਅਤੇ ਵਿਚਾਰਾਂ ਨਾਲ ਮੇਲ ਖਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਦੀ ਗੱਲ ਹੈ ਕਿ 2007 ਵਿੱਚ ਡੇਰਾ ਸਿਰਸਾ ਵੱਲੋਂ ਸਵਾਂਗ ਰਚਣ ਦਾ ਸਭ ਤੋਂ ਪਹਿਲਾਂ ਵਿਰੋਧ ਵੀ ਉਨ੍ਹਾਂ ਨੇ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਵੇਂ ਬਹੁਤ ਸਾਰੇ ਲੋਕ ਡੇਰਾ ਸਿਰਸਾ ਵਿੱਚ ਵੋਟਾਂ ਲਈ ਮਦਦ ਲੈਣ ਲਈ ਗਏ ਪ੍ਰੰਤੂ ਉਹ ਅਤੇ ਉਸ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਕਦੇ ਨਹੀਂ ਗਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਉਨ੍ਹਾਂ ਖ਼ਿਲਾਫ਼ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਅ ਕੇ ਉਸ ਦੇ ਅਕਸ ਨੂੰ ਠਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…