Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਨੇ ਮੁਹਾਲੀ ਵਿੱਚ ਵੱਖ-ਵੱਖ ਸੈਕਟਰਾਂ ਵਿੱਚ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ ਪੋਲਿੰਗ ਬੂਥ ਪੱਧਰ ’ਤੇ ਅਕਾਲੀ ਵਰਕਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ: ਕੈਪਟਨ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਵਿੱਚ ਅਕਾਲੀ ਵਰਕਰ ਦੇ ਰੂ-ਬਰੂ ਹੋਏ ਅਤੇ ਲੋਕ ਸਭਾ ਚੋਣਾਂ ਬਾਰੇ ਚਰਚਾ ਕਰਦਿਆਂ ਵਰਕਰਾਂ ਨੂੰ ਕਮਰਕੱਸੇ ਕਰਨ ਲਈ ਪ੍ਰੇਰਿਆ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਵਿਗਲ ਵੱਜ ਚੁੱਕਾ ਹੈ। ਇਸ ਲਈ ਅਕਾਲੀ ਵਰਕਰਾਂ ਨੂੰ ਆਪਣੇ ਪੱਧਰ ’ਤੇ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਦੀ ਲਾਮਬੰਦੀ ਅਤੇ ਪਿਛਲੇ ਪੰਜ ਸਾਲ ਦੀਆਂ ਪ੍ਰਾਪਤੀਆਂ ਬਾਰੇ ਆਮ ਲੋਕਾਂ ਨੂੰ ਦੱਸਣ ਲਈ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦੀਆਂ ਪਾਰਕਾਂ ਵਿੱਚ ਲਾਇਬ੍ਰੇਰੀਆਂ ਸਥਾਪਿਤ ਕਰਨ ਸਮੇਤ ਓਪਨ ਜਿੰਮ ਲਗਾਏ ਗਏ ਹਨ ਅਤੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਨਾਲੇ ਢੱਕ ਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਲੋਕਾ ਨਾਲ ਕੀਤੇ ਵਾਅਦੇ ਲਗਭਗ ਪੂਰੇ ਕੀਤੇ ਗਏ ਹਨ। ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਹਿਲਾਂ ਸੂਬੇ ਅੰਦਰ 800 ਸਰਕਾਰੀ ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਹੁਣ ਸਰਕਾਰ ਨੇ ਪੰਜਾਬ ਵਿੱਚ ਆਦਰਸ਼ ਸਕੂਲ ਚਲਾਉਣ ਅਤੇ ਨਵੇਂ ਸਕੂਲ ਖੋਲ੍ਹਣ ਤੋਂ ਹੱਥ ਖੜੇ ਕਰ ਦਿੱਤੇ ਹਨ। ਇਸ ਮੌਕੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੁੱਚੇ ਮੁਹਾਲੀ ਹਲਕੇ ਵਿੱਚ ਪੋਲਿੰਗ ਬੂਥ ਪੱਧਰ ’ਤੇ ਅਕਾਲੀ ਵਰਕਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਮੱਖਣ ਸਿੰਘ, ਰਛਪਾਲ ਸਿੰਘ, ਸ਼ਰਨਜੀਤ ਸਿੰਘ, ਲਾਲ ਚੰਦ, ਓਪੀ ਸੈਣੀ, ਕੇ.ਐਲ. ਅਰੋੜਾ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਦਰਸ਼ਨ ਸਿੰਘ, ਜਗੀਰ ਸਿੰਘ, ਦਲਜੀਤ ਸਿੰਘ, ਰਤਨ ਸਿੰਘ, ਹਰਜੀਤ ਸਿੰਘ ਸੰਧੂ, ਜਗਦੇਵ ਸਿੰਘ, ਪ੍ਰਭਜੋਤ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ