Nabaz-e-punjab.com

ਕਾਂਗਰਸ ਸਰਕਾਰ ਦੀ ਸ਼ਹਿ ’ਤੇ ਬਣੀਆਂ ਨਵੀਆਂ ਪਾਰਟੀਆਂ ਦਾ ਪੰਜਾਬ ’ਚ ਕੋਈ ਵਜੂਦ ਨਹੀਂ: ਚੰਦੂਮਾਜਰਾ ਰੈਜ਼ੀਡੈਂਟਸ ਐਸੋਸੀਏਸ਼ਨ ਦਾ ਪ੍ਰਧਾਨ ਅਕਾਲੀ ਦਲ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਪ੍ਰਦੀਪ ਨਵਾਬ ਨੇ ਆਪਣੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਪ੍ਰਦੀਪ ਨਵਾਬ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਪਹੁੰਚੇ ਅਤੇ ਉੱਘੇ ਕਾਰੋਬਾਰੀ ਤੇ ਅਕਾਲੀ ਆਗੂ ਅਵਤਾਰ ਸਿੰਘ ਵਾਲੀਆ ਦੀ ਮੌਜੂਦਗੀ ਵਿੱਚ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਨਵਾਬ ਨੇ ਕਿਹਾ ਕਿ ਸ੍ਰੀ ਚੰਦੂਮਾਜਰਾ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੇ ਚੰਦੂਮਾਜਰਾ ਨੂੰ ਸਮਰਥਨ ਦੇਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨਾਲ ਸ੍ਰੀ ਨਵਾਬ ਨਾਲ ਫੇਜ਼-2 ਦੇ ਸਿਰਕੱਢ ਆਗੂ ਸਤਪਾਲ ਸਿੰਘ ਰਾਣਾ, ਰਾਜਿੰਦਰ ਸਿੰਘ ਰਾਜਾ, ਰਾਜਵਿੰਦਰ ਸਿੰਘ, ਸ਼ਾਮ ਲਾਲ, ਹਰਮਿੰਦਰ ਸਿੰਘ, ਜਸਪ੍ਰੀਤ ਕੌਰ, ਅਮਰਿੰਦਰ ਕੌਰ ਅਤੇ ਹੋਰ ਵਿਅਕਤੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਸ੍ਰੀ ਪ੍ਰਦੀਪ ਨਵਾਬ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਸਿਰੋਪਾਓ ਦੇ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਬਣੀਆਂ ਨਵੀਆਂ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ। ਕਿਉਂਕਿ ਇਨ੍ਹਾਂ ਪਾਰਟੀਆਂ ਦੇ ਜ਼ਿਆਦਾਤਰ ਆਗੂ ਵੱਖ ਵੱਖ ਰਾਜਸੀ ਪਾਰਟੀਆਂ ’ਚੋਂ ਬਰਖ਼ਾਸਤ ਕੀਤੇ ਹੋਏ ਹਨ। ਇਨ੍ਹਾਂ ਪਾਰਟੀਆਂ ਦਾ ਸਿਰਫ਼ ਇਕੋ ਹੀ ਮੰਤਵ ਅਕਾਲੀ ਦਲ ਦੇ ਵੋਟ ਬੈਂਕ ਨੂੰ ਖੋਰਾ ਲਗਾਉਣਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…