ਅਕਾਲੀ ਦਲ ਬਨੂੜ ਤੇ ਮਾਣਕਪੁਰ ਦੇ ਵਰਕਰਾਂ ਵੱਲੋਂ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬਨੂੜ ਅਤੇ ਮਾਣਕਪੁਰ ਦੇ ਅਕਾਲੀ ਵਰਕਰਾਂ ਵੱਲੋਂ ਅੱਜ ਮੁਹਾਲੀ ਵਿੱਚ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਜਤਿੰਦਰ ਸਿੰਘ ਰੋਮੀ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਅ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਦਾ ਸਨਮਾਨ ਅਸਲ ਵਿੱਚ ਅਕਾਲੀ ਵਰਕਰਾਂ ਦਾ ਹੀ ਸਨਮਾਨ ਹੈ। ਉਹਨਾਂ ਦੀ ਮਿਹਨਤ ਦਾ ਹੀ ਸਿੱਟਾ ਹੈ ਕਿ ਉਹ ਲੋਕ ਸਭਾ ਵਿੱਚ ਲੋਕਾਂ ਦੇ ਮਸਲੇ ਉਠਾਉਂਦੇ ਰਹੇ ਹਨ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਸਰਕਲ ਬਨੂੜ ਦੇ ਪ੍ਰਧਾਨ ਜਸਵੰਤ ਸਿੰਘ, ਮਾਣਕਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਮਾਣਕਪੁਰ, ਗੁਰਚਰਨ ਸਿੰਘ ਜਨਰਲ ਸਕੱਤਰ ਅਕਾਲੀ ਦਲ ਮੁਹਾਲੀ, ਮੇਜਰ ਸਿੰਘ ਖਾਨਪੁਰ, ਕਾਕਾ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ ਅਬਰਾਵਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…