‘ਸਰਵਸ੍ਰੇਸ਼ਟ ਸੰਸਦ ਐਵਾਰਡ’ ਮਿਲਣ ਦੀ ਖੁਸ਼ੀ ਵਿੱਚ ਸੋਹਾਣਾ ਵਾਸੀਆਂ ਵੱਲੋਂ ਚੰਦੂਮਾਜਰਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਸ਼੍ਰੋਮਣੀ ਆਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ‘ਸਰਵਸ੍ਰੇਸ਼ਟ ਸੰਸਦ ਐਵਾਰਡ’ ਮਿਲਣ ਦੀ ਖੁਸ਼ੀ ਵਿੱਚ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਸ੍ਰੀ ਚੰਦੂਮਾਜਰਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਬੈਦਵਾਨ ਨੇ ਕਿਹਾ ਕਿ ਦੇਸ਼ ਦੇ ਪ੍ਰਸਿੱਧ ਮੈਗਜ਼ੀਨ ਫ਼ੇਮ ਇੰਡੀਆ ਵੱਲੋਂ ਕਰਵਾਏ ਸਰਵੇ ਅਨੁਸਾਰ ਸ੍ਰੀ ਚੰਦੂਮਾਜਰਾ ਦਾ ਨਾਂ ਦੇਸ਼ ਦੀ ਪਾਰਲੀਮੈਂਟ ਵਿੱਚ ਉਨ੍ਹਾਂ ਪਹਿਲੇ ਪੰਜ ਮੈਂਬਰਾਂ ਵਿੱਚ ਸ਼ੁਮਾਰ ਹੋਣਾ, ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ। ਅਕਾਲੀ ਆਗੂ ਨੂੰ ਇਹ ਐਵਾਰਡ ਲੋਕ ਸਭਾ ਵਿੱਚ ਚੰਗੀ ਕਾਰਗੁਜ਼ਾਰੀ ਬਦਲੇ ਦਿੱਤਾ ਗਿਆ ਹੈ।
ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ‘ਸਰਵਸ੍ਰੇਸ਼ਟ ਸੰਸਦ ਐਵਾਰਡ’ ਹਲਕਾ ਵਾਸੀਆਂ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਇਹ ਸਭ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦੀ ਦੇਣ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਸ੍ਰੀ ਚੰਦੂਮਾਜਰਾ ਨੇ ਹਮੇਸ਼ਾ ਹੀ ਲੋਕ ਸਭਾ ਵਿੱਚ ਪੰਜਾਬ ਦੇ ਭਖਦੇ ਮਸਲਿਆਂ ਅਤੇ ਆਮ ਲੋਕਾਂ ਦੀ ਆਵਾਜ਼ ਚੁੱਕੀ ਹੈ ਅਤੇ ਮੁਹਾਲੀ ਤੋਂ ਸ੍ਰੀ ਹਜ਼ੂਰ ਸਾਹਿਬ ਤੱਕ ਸਿੱਧੀ ਉਡਾਣ ਅਤੇ ਸ੍ਰੀ ਦਰਬਾਰ ਸਾਹਿਬ ਤੱਕ ਸਿੱਧੀ ਟਰੇਨ ਸ਼ੁਰੂ ਕਰਵਾ ਕੇ ਇਲਾਕੇ ਦੇ ਲੋਕਾਂ ਨੂੰ ਹਵਾਈ ਅਤੇ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਆਰਪੀ ਸ਼ਰਮਾ, ਜਸਵੀਰ ਕੌਰ ਅੱਤਲੀ, ਪਰਵਿੰਦਰ ਸਿੰਘ ਤਸਿੰਬਲੀ, ਰਮਨਦੀਪ ਕੌਰ ਕੁੰਭੜਾ, ਗੁਰਮੀਤ ਕੌਰ (ਸਾਰੇ ਅਕਾਲੀ ਕੌਂਸਲਰ), ਭਾਜਪਾ ਆਗੂ ਬੌਬੀ ਕੰਬੋਜ, ਜਸਪਾਲ ਸਿੰਘ ਮਟੌਰ, ਰੋਮੀ ਸ਼ਰਮਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਗੁਰਜਿੰਦਰ ਸਿੰਘ ਤਾਜਲਪੁਰ, ਮਨਜੀਤ ਸਿੰਘ, ਨੰਬਰਦਾਰਠ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਅਮਨ ਪੁਨੀਆਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …