Nabaz-e-punjab.com

13ਵੀਂ ਕੌਮੀ ਕਾਨਫ਼ਰੰਸ ਮੌਕੇ ਵਪਾਰ ਮੈਨੇਜਮੈਂਟ ਤੇ ਆਈਟੀ ਵਿੱਚ ਆਏ ਬਦਲਾਅ ’ਤੇ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ ਅਜੋਕੇ ਸਮੇਂ ਵਿੱਚ ਵਪਾਰ ਮੈਨੇਜਮੈਂਟ ਅਤੇ ਇਨਫਰਮੇਸ਼ਨ ਟੈਕਨਾਲੋਜੀ ਵਿੱਚ ਆਏ ਬਦਲਾਵਾਂ ’ਤੇ ਚਰਚਾ ਕਰਨ ਲਈ 13ਵੀਂ ਅੰਤਰ ਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਜਿਸ ਦਾ ਉਦਘਾਟਨ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਕੀਤਾ ਜਦੋਂਕਿ ਪ੍ਰਧਾਨਗੀ ਡਾਇਰੈਕਟਰ ਡਾ. ਅਨੀਤ ਬੇਦੀ ਕੀਤੀ। ਦੋ ਸੈਸ਼ਨਾਂ ਵਿੱਚ ਰੱਖੇ ਇਸ ਕੌਮੀ ਸੰਮੇਲਨ ਵਿੱਚ ਕੁੱਲ 18 ਖੋਜ ਪੇਪਰ ਪੇਸ਼ ਕੀਤੇ ਗਏ ਅਤੇ ਖੋਜ ਪੇਪਰ ਪੇਸ਼ ਕਰਨ ਵਾਲੇ ਬੁੱਧੀਜੀਵੀਆਂ ਨੂੰ ਸਰਟੀਫਿਕੇਟ ਦੇ ਕੇ ਨਿਵਾਜਿਆ ਗਿਆ।
ਇਸ ਦੌਰਾਨ ਕਾਲਜ ਆਫ਼ ਸਾਉਦੀ ਅਰਬ, ਯੂਨੀਵਰਸਿਟੀ ਬਿਜ਼ਨਸ ਸਕੂਲ ਆਫ਼ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨੇ ਸਬੰਧਤ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਖੋਜ ਪੇਪਰ ਪੇਸ਼ ਕੀਤੇ। ਇਹ ਪੇਪਰ ਮੈਰਿਟ ਦੇ ਆਧਾਰ ’ਤੇ ਯੂਜੀਸੀ ਦੇ ਜਰਨਲ ਵਿੱਚ ਛਾਪੇ ਜਾਣਗੇ।
ਇਸ ਮੌਕੇ ਜੇਐਸ ਬੇਦੀ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਜਿੱਥੇ ਰੋਜ਼ਾਨਾ ਮੈਨੇਜਮੈਂਟ, ਆਈਟੀ ਅਤੇ ਇੰਜੀਨੀਅਰਿੰਗ ਵਿੱਚ ਵੱਡੇ ਪੱਧਰ ’ਤੇ ਬਦਲਾਓ ਆ ਰਹੇ ਹਨ। ਇਸ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅੱਪ ਟੂ ਡੇਟ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਜਿਹੇ ਕੌਮੀ ਸੰਮੇਲਨ ਨਾ ਸਿਰਫ਼ ਨਵੇਂ ਅਧਿਆਪਕਾਂ ਨੂੰ ਉਨ੍ਹਾਂ ਦੀ ਉਸਾਰੂ ਸੋਚ ਲਈ ਬਿਹਤਰੀਨ ਪਲੇਟਫ਼ਾਰਮ ਮੁਹੱਈਆ ਕਰਵਾਉਂਦੇ ਹਨ ਸਗੋਂ ਅੱਪ ਟੂ ਡੇਟ ਰੱਖਣ ਲਈ ਵੀ ਸਹਾਈ ਹੋ ਨਿੱਬੜਦੇ ਹਨ। ਇਸ ਤੋਂ ਪਹਿਲਾਂ ਡਾ. ਅਨੀਤ ਬੇਦੀ ਨੇ ਕਿਹਾ ਕਿ ਕੌਮੀ ਕਾਨਫ਼ਰੰਸ ਦੇ ਆਯੋਜਨ ਦਾ ਮੁੱਖ ਮੰਤਵ ਸਿੱਖਿਆ ਸ਼ਾਸਤਰੀਆਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ ਨਿਵੇਕਲੀ ਜਾਣਕਾਰੀ ਸਾਂਝੀ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇ ਨਾਲ ਖੋਜਕਰਤਾਵਾਂ ਨੂੰ ਅਹਿਮ ਜਾਣਕਾਰੀ ਹਾਸਲ ਹੋਵੇਗੀ। ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਗਨਮਾਲਾ ਸੂਰੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…