ਚਰਨਜੀਤ ਚੰਨੀ ਵਲੋਂ 26 ਨਵੰਬਰ ਤੋਂ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ

ਅੱਖਾਂ ਦੀ ਜਾਂਚ ਲਈ ਲਗਾਏ ਜਾਣਗੇ ਕੈਂਪ; ਮੋਤੀਏ ਦੇ ਮਰੀਜ਼ਾਂ ਦਾ 15 ਦਿਨ ਬਾਅਦ ਕੀਤਾ ਜਾਵੇਗਾ ਆਪ੍ਰੇਸ਼ਨ

ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਦੇ ਚਾਹਵਾਨ ਜਾਇਜ਼ ਪਰਮਿਟ ਧਾਰਕਾਂ ਨੂੰ ਸੂਬੇ ਦੀਆਂ ਬੱਸਾਂ ਵਿੱਚ ਮੁਫਤ ਸਫਰ ਕਰਨ ਦੀ ਹੋਵੇਗੀ ਇਜਾਜ਼ਤ: ਮੁੱਖ ਮੰਤਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 18 ਨਵੰਬਰ:
ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸੂਬੇ ਭਰ ਵਿੱਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦਾ ਐਲਾਨ ਕੀਤਾ ਜੋ ਕਿ 26 ਨਵੰਬਰ ਤੋਂ ਪੂਰੇ ਸੂਬੇ ਵਿੱਚ ਸ਼ੁਰੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਵਿੱਚ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿੱਥੇ ਲੋਕਾਂ ਦੀਆਂ ਅੱਖਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾਵੇਗੀ ਅਤੇ ਮੋਤੀਏ ਦੀ ਸਮੱਸਿਆ ਤੋਂ ਪੀੜਤ ਵਿਅਕਤੀਆਂ ਦੇ 15 ਦਿਨ ਬਾਅਦ ਆਪ੍ਰੇਸ਼ਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ,‘ਲੋਕਾਂ ਨੂੰ ਉਨਾਂ ਦੇ ਘਰਾਂ ਤੋਂ ਕੈਂਪ ਵਾਲੀ ਥਾਂ ’ਤੇ ਲਿਆਉਣ-ਲਿਜਾਣ ਲਈ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਆਪ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਯਕੀਨੀ ਬਣਾਈ ਜਾਵੇਗੀ ਅਤੇ ਲੋਕਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।’
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਢੁਕਵਾਂ ਪ੍ਰਚਾਰ ਕਰਨ ਦੇ ਨਾਲ-ਨਾਲ ਜਾਗਰੂਕਤਾ ਫੈਲਾਉਣਾ ਵੀ ਸਮੇਂ ਦੀ ਲੋੜ ਹੈ। ਚੰਨੀ ਨੇ ਅੱਗੇ ਕਿਹਾ,“ ਇਸ ਸਬੰਧ ਵਿੱਚ ਮੁੱਖ ਸਕੱਤਰ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਨਗੇ।’
ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਹੁਣ ਤੱਕ ਅਜਿਹੇ 82 ਕੈਂਪ ਲਗਾਏ ਜਾ ਚੁੱਕੇ ਹਨ, ਜਿਸ ’ਤੇ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਅਜਿਹਾ ਇੱਕ ਕੈਂਪ ਲਗਾਇਆ ਜਾਵੇ। ਇਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨਾਂ ਸਰਧਾਲੂਆਂ ਕੋਲ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪਰਮਿਟ ਹਨ, ਉਨਾਂ ਨੂੰ ਯਾਤਰਾ ਵਾਲੇ ਦਿਨ ਸੂਬਾ ਸਰਕਾਰ ਦੀਆਂ ਬੱਸਾਂ ਵਿਚ ਮੁਫਤ ਸਫਰ ਕਰਨ ਦੀ ਇਜਾਜ਼ਤ ਹੋਵੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈ…