ਚਰਨਜੀਤ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਘੜੂੰਆਂ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਵਿੱਚ ਕੱਢਿਆ ਵਿਸ਼ਾਲ ਰੋਡ ਸ਼ੋਅ

ਸ੍ਰੀ ਚਮਕੌਰ ਸਾਹਿਬ ਦੇ ਵੋਟਰ ਬਾਹਰੀ ਨੂੰ ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕਰਨਗੇ: ਚੰਨੀ

ਅਮਨਦੀਪ ਸਿੰਘ ਸੋਢੀ
ਸ੍ਰੀ ਚਮਕੌਰ ਸਾਹਿਬ/ ਮੋਰਿੰਡਾ, 17 ਦਸੰਬਰ
ਸ੍ਰੀ ਚਮਕੌਰ ਸਾਹਿਬ ਦੇ ਵੋਟਰ ਬਾਹਰੀਆਂ ਨੂੰ ਆਪਣੇ ਉਮੀਦਵਾਰਾਂ ਵਜੋਂ ਸਵੀਕਾਰ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਵੋਟ ਨਹੀਂ ਦੇਣਗੇ। ਮੋਰਿੰਡਾ ਤੇ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਾਲ ਰੋਡ ਸ਼ੋਅ ਕੱਢਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ, ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਨਗਰੀ ਦੇ ਲੋਕ ਸ੍ਰੋਮਣੀ ਅਕਾਲੀ ਦਲ ਤੇ ਆਪ ਵੱਲੋਂ ਦਿੱਤੇ ਗਏ ਉਮੀਦਵਾਰਾਂ ਨੂੰ ਨਹੀਂ ਅਪਣਾਉਣਗੇ, ਜਿਨ੍ਹਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਪਾਰਟੀਆਂ ਨੇ ਖਾਰਿਜ਼ ਕਰ ਦਿੱਤਾ ਹੈ। ਕਿਉਂ ਅਕਾਲੀ ਦਲ ਬਾਦਲ ਨੂੰ ਆਪਣੇ ਉਮੀਦਵਾਰ ਦੀ ਸੀਟ ਬਦਲਣੀ ਪਈ, ਜਿਸਦਾ ਕਾਰਨ ਸਿਰਫ ਉਸਦਾ ਪ੍ਰਦਰਸ਼ਨ ਨਾ ਕਰਨਾ ਸੀ। ਇਸੇ ਤਰ੍ਹਾਂ, ਕਿਉਂ ਆਪ ਨੇ ਕਾਂਗਰਸ ਪਾਰਟੀ ਵੱਲੋਂ ਖਾਰਿਜ਼ ਕੀਤੇ ਗਏ ਵਿਅਕਤੀ ਨੂੰ ਆਪਣਾ ਉਮੀਦਵਾਰ ਬਣਾਇਆ, ਕਿਉਂਕਿ ਉਸਨੇ ਬੀਤੇ ਕਈ ਸਾਲਾਂ ’ਚ ਪ੍ਰਦਰਸ਼ਨ ਨਹੀਂ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਇਸ ਵਿਧਾਨ ਸਭਾ ਹਲਕੇ ਦੇ ਵੋਟਰ ਬਹੁਤ ਸਮਝਦਾਰ ਹਨ ਅਤੇ ਉਹ ਇਨ੍ਹਾਂ ਨੂੰ ਦਰਵਾਜ਼ਾ ਦਿਖਾ ਦੇਣਗੇ। ਚੰਨੀ ਨੇ ਕਿਹਾ ਕਿ ਉਹ ਬੀਤੇ ਦੱਸ ਸਾਲਾਂ ਤੋਂ ਇਸ ਹਲਕੇ ਦੀ ਸੇਵਾ ਕਰ ਰਹੇ ਹਨ ਅਤੇ ਇਸ ਹਲਕੇ ਦੇ ਵੋਟਰਾਂ ਦੇ ਦੁੱਖਾਂ ਦਾ ਧਿਆਨ ਰੱਖਦੇ ਰਹਿਣਗੇ।
ਚੰਨੀ ਨੇ ਪਾਰਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਅੱਜ ਆਪਣੇ ਵਿਧਾਨ ਸਭਾ ਹਲਕੇ ’ਚ ਰੋਡ ਸ਼ੋਅ ਕੱਢਿਆ। ਇਹ ਰੋਡ ਸ਼ੋਅ ਘੜੂੰਆਂ ਤੋਂ ਸ਼ੁਰੂ ਹੋਇਆ ਅਤੇ ਉਨ੍ਹਾਂ ਨਾਲ ਹਜ਼ਾਰਾਂ ਕਾਰਾਂ ਮੋਰਿੰਡਾ ਗਈਆਂ ਅਤੇ ਉਥੋਂ ਅੰਤ ’ਚ ਸ੍ਰੀ ਚਮਕੌਰ ਸਾਹਿਬ ਜਾ ਕੇ ਉਨ੍ਹਾਂ ਨੇ ਮੱਥਾ ਟੇਕਿਆ। ਰੋਡ ਸ਼ੋਅ ਵਿੱਚ ਖਾਸ ਕਰਕੇ ਹਲਕੇ ਦੇ ਨੌਜ਼ਵਾਨਾਂ ਨੇ ਹਿੱਸਾ ਲਿਆ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੰਨੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਚੰਨੀ ਨੇ ਅੱਜ ਤੋਂ ਆਪਣਾ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਆਉਂਦੇ 15 ਦਿਨਾਂ ਅੰਦਰ ਉਹ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਵੋਟਰਾਂ ਤੇ ਉਨ੍ਹਾਂ ਦੇ ਸਮਰਥਕਾਂ ਨਾਲ ਵਿਅਕਤੀਗਤ ਤੌਰ ’ਤੇ ਮਿੱਲਣਗੇ। ਸ੍ਰੀ ਚੰਨੀ ਨੇ ਪਾਰਟੀ ਹਾਈ ਕਮਾਂਡ ਤੇ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ਉਪਰ ਭਰੋਸਾ ਪ੍ਰਗਟ ਕਰਨ ਅਤੇ ਟਿਕਟ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵਿਧਾਨ ਸਭਾ ਹਲਕੇ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ, ਕਿਉਂਕਿ ਉਨ੍ਹਾਂ ਕਾਰਨ ਹੀ ਨਾ ਸਿਰਫ ਉਹ ਵਿਧਾਇਕ ਬਣੇ, ਸਗੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਵੀ ਬਣੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…