Share on Facebook Share on Twitter Share on Google+ Share on Pinterest Share on Linkedin ਚਮਕੌਰ ਸਾਹਿਬ ਯੂਨੀਵਰਸਿਟੀ ਦਾ ਨਾਂ ਗੁਰੂ ਗੋਬਿੰਦ ਸਿੰਘ ਵਰਸਿਟੀ ਰੱਖਣ ’ਤੇ ਚੰਨੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਦਸੰਬਰ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਸਕਿੱਲ ਯੂਨੀਵਰਸਿਟੀ ਦਾ ਨਾਮ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਰੱਖਣ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਬਣਾਉਣ ਲਾਈ ਰੱਖੇ ਪ੍ਰਸਤਾਵ ਲਈ ਧੰਨਵਾਦ ਕੀਤਾ ਹੈ। ਇਹ ਮਰਗ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਨਾਲ ਜੋੜਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਵ ਦੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਹ ਐਲਨ ਕੀਤੇ। ਸ੍ਰੀ ਚੰਨੀ ਨੇ ਅੱਗੇ ਦੱਸਿਆ ਕਿ 100 ਕਰੋੜ ਦੀ ਲਾਗਤ ਨਾਲ ਚਮਕੌਰ ਸਾਹਿਬ ਵਿਖੇ ਬਨਣ ਵਾਲੀ ਇਸ ਯੂਨੀਵਰਸਿਟੀ ਨੂੰ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਵਿੱਚ ਪ੍ਰਵਾਨਗੀ ਦੇ ਚੱਕੀ ਹੈ। ਉਨਂਾਂ ਦੱਸਿਆ ਕਿ ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਉਨਂਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਚੁੱਕਿਆ ਇਹ ਇਕ ਸ਼ਲਾਘਾ ਯੋਗ ਕਦਮ ਹੈ। ਵਿਲੱਖਣਤਾ ਦੇ ਲਿਹਾਜ ਨਾਲ ਇਹ ਆਪਣੇ ਆਪ ਵਿੱਚ ਉੱਤਰੀ ਭਾਰਤ ਵਿੱਚ ਪਹਿਲੀ ਅਤੇ ਦੇਸ਼ ਦੀ ਦੂਜੀ ਸਕਿੱਲ ਯੂਨੀਵਰਸਿਟੀ ਹੈ ਜੋ ਨੌਜਵਾਨਾਂ ਲਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਦੇ ਨਵੇਂ ਰਾਹ ਖੋਲੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ