nabaz-e-punjab.com

ਗਿਆਰ੍ਹਵੀਂ ਤੇ ਬਾਰਂਵੀਂ ਦੇ ਇਤਿਹਾਸ ਦੀ ਕਿਤਾਬ ਚੈਪਟਰ ਵਾਈਜ਼ ਹੋਵੇਗੀ ਤਿਆਰ

15 ਦਿਨਾਂ ਵਿੱਚ ਬੱਚਿਆਂ ਨੂੰ ਮਿਲ ਜਾਵੇਗਾ ਪਹਿਲਾ ਅਧਿਆਇ: ਓਪੀ ਸੋਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਜੁਲਾਈ:
ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਗਿਅਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜਂਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜਂਨ ਸਮੱਗਰੀ ਅਗਲੇ 15 ਦਿਨਾਂ ਵਿੱਚ ਅਧਿਆਇ ਅਨੁਸਾਰ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ।ਇੱਥੇ ਪੰਜਾਬ ਭਵਨ ਵਿਖੇ ਸਕੂਲ ਸਿੱਖਿਆ ਸਬੰਧੀ ਕੈਬਨਿਟ ਮੰਤਰੀ ਪੰਜਾਬ ਉਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਅੱਜ ਬੋਰਡ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵੱਲੋਂ ਇਤਿਹਾਸ ਦੀ ਕਿਤਾਬ ਤਿਆਰ ਕਰਨ ਲਈ ਡਾ ਕਿਰਪਾਲ ਸਿੰਘ ਦੀ ਅਗਵਾਈ ਵਾਲੀ ਕਮੇਟੀ ਦੇ ਮੈਂਬਰ ਡਾ. ਜੇ.ਐਸ. ਗਰੇਵਾਲ, ਡਾ. ਪ੍ਰਿਥੀਪਾਲ ਸਿੰਘ ਕਪੂਰ, ਡਾ. ਇੰਦੂ ਬਾਂਗਾ, ਡਾ. ਬਲਵੰਤ ਸਿੰਘ ਢਿੱਲੋਂ ਅਤੇ ਇੰਦਰਜੀਤ ਸਿੰਘ ਗੋਗੋਆਨੀ ਹਾਜ਼ਰ ਸਨ।
ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੈਅਰਮੈਨ ਮÎਨੋਹਰ ਕਾਂਤ ਕਲੋਹੀਆ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਵਾਈਸ ਚੇਅਰਮੈਨ ਪ੍ਰਸ਼ਾਂਤ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਬਹੁਤ ਹੀ ਮਾਣਮੱਤਾ ਹੈ ਅਤੇ ਇਸ ਨੂੰ ਸਿਖਰ ’ਤੇ ਪਹੁੰਚਾਉਣ ਵਿੱਚ ਸਿੱਖ ਧਰਮ ਦਾ ਅਹਿਮ ਰੋਲ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਹ ਦਿਲੀ ਇੱਛਾ ਹੈ ਕਿ ਪੰਜਾਬ ਦੇ ਬੱਚਿਆਂ ਨੂੰ ਆਪਣੇ ਵਿਰਸੇ ਤੋਂ ਸਹੀ ਢੰਗ ਨਾਲ ਜਾਣੂ ਕਰਵਾਇਆ ਜਾਵੇ ਅਤੇ ਇਸ ਮਕਸਦ ਲਈ ਉਨਂਾਂ ਇਹ ਕਮੇਟੀ ਕਾਇਮ ਕੀਤੀ ਹੈ।
ਮੀਟਿੰਗ ਦੌਰਾਨ ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਵਿਸੇਸ਼ ਕਰਕੇ ਸਿੱਖ ਇਤਿਹਾਸ ਦਾ ਇਸ ਪੂਰੇ ਖਿੱਤੇ ਉੱਤੇ ਡੂੰਘਾ ਪ੍ਰਭਾਵ ਹੈ, ਜਿਸ ਨੇ ਇਸ ਖੇਤਰ ਵਿੱਚ ਬਹੁਤ ਅਹਿਮ ਤਬਦੀਲੀਆਂ ਨੂੰ ਜਨਮ ਦਿੱਤਾ। ਉਨਂਾਂ ਕਿਹਾ ਕਿ ਸਿੱਖ ਯੋਧਿਆਂ ਬਾਰੇ ਸਮਕਾਲੀ ਇਤਿਹਾਸਕਾਰ ਚੰਗੇ ਸ਼ਬਦ ਨਹੀਂ ਸੀ ਵਰਤਦੇ ਪਰ ਸਿੱਖਾਂ ਦਾ ਕੁਰਬਾਨੀ ਪ੍ਰਤੀ ਜਜ਼ਬਾ, ਇਨਸਾਨੀ ਮਾਣ ਮਰਿਆਦਾਵਾਂ ਦੀ ਪਾਲਣਾ ਕਰਨ ਪ੍ਰਤੀ ਨਿਸ਼ਠਾ ਨੂੰ ਦੇਖ ਕੇ ਉਹ ਵੀ ਕਾਇਲ ਹੋ ਗਏ ਸਨ, ਉਨਂਾਂ ਕਿਹਾ ਕਿ ਅੱਜ ਸਾਨੂੰ ਆਪਣੀ ਨੌਜਵਾਨ ਪੀੜਂੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਚੰਗੀ ਤਰਂਾਂ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਆਪਣੇ ਮਹਾਨ ਬਜ਼ੁਰਗਾਂ ਵਰਗੇ ਕਿਰਦਾਰ ਬਣਾ ਸਕਣ। ਇਸ ਲਈ ਪ੍ਰਸਤਾਵਿਤ ਕਿਤਾਬਾਂ ਦੀ ਰੂਪ ਰੇਖਾ ਇਸ ਤਰ੍ਹਾਂ ਦੀ ਹੋਵੇ ਕਿ ਉਹ ਬੱਚਿਆਂ ਨੂੰ ਪ੍ਰੇਰਿਤ ਕਰੇ।
ਕਿਤਾਬ ਦੀ ਰੂਪ ਰੇਖਾ ਬਾਰੇ ਡਾ. ਇੰਦੂ ਬਾਂਗਾ ਨੇ ਕਿਹਾ ਕਿ ਗਿਆਰਵੀ ਅਤੇ ਬਾਰਂਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ਨੂੰ ਤਿਆਰ ਕਰਨ ਸਮੇਂ ਇਸ ਗੱਲ ਦਾ ਖਿਆਲ ਰੱਖਿਆ ਜਾਵੇਗਾ ਕਿ ਵਿਦਿਆਰਥੀ ਜਦੋਂ ਪੰਜਾਬ ਦਾ ਇਤਿਹਾਸ ਪੜਂਨਗੇ ਤਾਂ ਨਾਲ ਹੀ ਉਸ ਅਧਿਆਇ ਵਿੱਚ ਉਹ ਸਮਕਾਲੀ ਭਾਰਤੀ ਇਤਿਹਾਸ ਤੋਂ ਵੀ ਜਾਣੂ ਹੋਣਗੇ। ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਮੀਟਿੰਗ ਵਿੱਚ ਇਹ ਸਾਂਝੇ ਰੂਪ ਵਿੱਚ ਫ਼ੈਸਲਾ ਲਿਆ ਗਿਆ ਕਿ ਗਿਆਰ੍ਹਵੀਂ ਅਤੇ ਬਾਰ੍ਹਂਵੀਂ ਦੇ ਇਤਿਹਾਸ ਦੀ ਕਿਤਾਬ ਚੈਪਟਰ ਵਾਈਜ਼ ਤਿਆਰ ਹੋਵੇਗੀ ਅਤੇ ਇਹ ਚੈਪਟਰ ਨਾਲ ਦੀ ਨਾਲ ਬੋਰਡ ਦੀ ਵੈਬਸਾਈਟ ਉਤੇ ਲੋਡ ਕਰ ਦਿੱਤਾ ਜਾਵੇਗਾ ਅਤੇ ਪੂਰੀ ਕਿਤਾਬ ਦਸੰਬਰ ਮਹੀਨੇ ਤੱਕ ਤਿਆਰ ਕਰ ਕੇ ਛਾਪ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਕਮੇਟੀ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ ਤਾਂ ਜੋ ਇਤਿਹਾਸ ਦੀ ਕਿਤਾਬ ਦਾ ਕੰਮ ਮਿੱਥੇ ਸਮੇਂ ਵਿੱਚ ਨੇਪਰੇ ਚੜਂ ਸਕੇ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…