Nabaz-e-punjab.com

ਸੀਜੀਸੀ ਲਾਂਡਰਾਂ ਦੇ ਸਾਲਾਨਾ ਯੂਥ ਫੈਸਟ ਪਰਿਵਰਤਨ-2018 ਦਾ ਚਰਨਜੀਤ ਚੰਨੀ ਕਰਨਗੇ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਸੀਜੀਸੀ ਕਾਲਜ ਲਾਂਡਰਾਂ ਦਾ 2 ਰੋਜ਼ਾ ਸਾਲਾਨਾ ਯੂਥ ਫੈਸਟੀਵਲ ਪਰਿਵਰਤਨ-2018 ਇਸ ਵਾਰ 2 ਅਤੇ 3 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕਰਨਗੇ। ਸੀਜੀਸੀ ਲਾਂਡਰਾਂ ਦੇ ਬੁਲਾਰੇ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਸਾਲ ਤੋਂ ਵੀ ਘੱਟ ਸਮੇਂ ਦੇ ਅੰਦਰ ਪੰਜਾਬ ਵਿੱਚ ਟੈਕਨੀਕਲ ਸਿੱਖਿਆ ਦੇ ਉਥਾਨ ਅਤੇ ਕਿੱਤਾ ਮੁਖੀ ਕੋਰਸਾਂ ਦੇ ਧਾਰਨੀ ਨੌਜਵਾਨਾਂ ਲਈ ਰੁਜ਼ਗਾਰ ਦੇ ਅਥਾਹ ਵਸੀਲੇ ਪੈਦਾ ਕਰਨ ਲਈ ਕੀਤੇ ਗਏ ਬੇਮਿਸਾਲ ਉਪਰਾਲਿਆਂ ਦੇ ਬਦਲੇ ਸੀਜੀਸੀ ਲਾਂਡਰਾਂ ਦੀ ਮੈਨੇਜਮੈਂਟ ਵੱਲੋਂ ਮੰਤਰੀ ਸਾਹਿਬ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
ਇੱਥੇ ਜ਼ਿਕਰਯੋਗ ਹੈ ਕਿ ਤਕਨੀਕੀ ਸਿਖਿਆ ਮੰਤਰੀ ਵੱਲੋਂ ਬੀਤੇ 6 ਮਹੀਨਿਆਂ ਦੇ ਅੰਦਰ ਤਕਨੀਕੀ ਪੜ੍ਹਾਈ ਕਰਨ ਵਾਲੇ ਹਜਾਰਾਂ ਨੌਜਵਾਨ ਮੁੰਡੇ ਕੁੜੀਆਂ ਨੂੰ ਦੇਸ਼ ਵਿਦੇਸ਼ ਦੀਆਂ ਵਕਾਰੀ ਕੰਪਨੀਆਂ ਵਿੱਚ ਰੁਜ਼ਗਾਰ ਦਿਵਾ ਕੇ ਜੋ ਆਪਣਾ ਵਾਅਦਾ ਨਿਭਾਇਆ ਹੈ ਉਸ ਤੋਂ ਸੇਧ ਲੈ ਕੇ ਵਿਦਿਆਰਥੀ ਤਕਨੀਕੀ ਸਿੱਖਿਆ ਗ੍ਰਹਿਣ ਕਰਨ ਨੂੰ ਪਹਿਲ ਦੇਣ ਲੱਗੇ ਹਨ। ਬੁਲਾਰੇ ਨੇ ਪ੍ਰੀਵਰਤਨ 2018 ਬਾਰੇ ਗੱਲ ਕਰਦਿਆਂ ਅੱਗੇ ਦੱਸਿਆ ਕਿ ਸੀਜੀਸੀ ਲਾਂਡਰਾਂ ਦਾ ਇਹ ਸਾਲਾਨਾ ਯੂਥ ਫੈਸਟੀਵਲ ਉਤਰੀ ਭਾਰਤ ਦਾ ਇਕੋ ਇਕ ਫੈਸਟ ਹੈ ਜਿਸ ਦੇ ਜਰੀਏ ਵਿਦਿਆਰਥੀਆਂ ਨੂੰ ਸਮਾਜ ਸੇਵਾ, ਅਨੁਸ਼ਾਸਨ, ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਅਤੇ ਉਨ੍ਹਾਂ ਦੇ ਕਾਰੋਬਾਰ ਸ਼ੁਰੂ ਕਰਵਾਉਣ ਲਈ ਵਿਤੀ ਮਦਦ ਮੁਹਈਆ ਕਰਵਾਈ ਜਾਂਦੀ ਹੈ।
ਇਸ ਵਾਰ ਸੀਜੀਸੀ ਲਾਂਡਰਾਂ ਵੱਲੋਂ ਪ੍ਰੰਪਰਾ ਤੋਂ ਹੱਟ ਕੇ ਕਰਵਾਏ ਜਾ ਰਹੇ ਸਾਲਾਨਾ ਫੈਸਟ ਪ੍ਰੀਵਰਤਨ-2018 ਦਾ ਥੀਮ ਡਰੱਗ ਮੁਕਤ ਸਮਾਜ ਸਿਰਜਣਾ ਹੈ ਜਿਸ ਦੌਰਾਨ ਵਿਦਿਆਰਥੀਆਂ ਦੇ ਨੁਕੜ ਨਾਟਕਾਂ, ਕੋਰੀਉਗ੍ਰਾਫੀ ਅਤੇ ਫੈਸ਼ਨ ਸ਼ੋਅ ਮੁਕਾਬਲੇ ਕਰਵਾਏ ਜਾਣਗੇ ਉਥੇ ਵਿਦਿਆਰਥੀਆਂ ਦੇ ਮਨੋਰੰਜਨ ਲਈ ਬਾਲੀਵੁਡ ਦੀ ਸਟਾਰ ਪਿਠਵਰਤੀ ਗਾਇਕਾ ਅਤੇ ਅਦਾਕਾਰਾ ਅਪਣੇ ਫ਼ਨ ਦਾ ਮੁਜਾਹਰਾ ਕਰਨ ਪਹੁੰਚ ਰਹੀ ਹੈ। ਬੁਲਾਰੇ ਨੇ ਕਿਹਾ ਕਿ ਸਮਾਗਮ ਦੇ ਪਹਿਲੇ ਦਿਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਤੋਂ ਇਲਾਵਾ ਵੱਖ-ਵੱਖ ਖੇਤਰਾਂ ਚ ਨਾਮਣਾ ਖੱਟਣ ਵਾਲੀਆਂ ਨਾਮਵਰ ਹਸਤੀਆਂ ਵੀ ਸ਼ਿਰਕਤ ਕਰਨਗੀਆਂ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…