nabaz-e-punjab.com

ਚਰਨਜੀਤ ਚੰਨੀ ਵੱਲੋਂ ਦਫ਼ਤਰੀ ਕੰਮ ਕਾਜ ਪੰਜਾਬੀ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਨਵੰਬਰ:
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲਕਦਮੀ ਕਰਦਿਆਂ ਪੰਜਾਬ ਦਿਵਸ ਦੇ ਮੌਕੇ ਇੱਕ ਅਹਿਮ ਫੈਸਲਾ ਲੈਂਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦਾ ਕੰਮ ਕਾਜ ਪੰਜਾਬੀ ਵਿਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਜਾਣਕਾਰੀ ਦਿੰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਵਿਭਾਗ ਵਿਚ ਦਫ਼ਤਰੀ ਕੰਮ-ਕਾਜ ਪੰਜਾਬੀ ਵਿਚ ਕਰਨਾ ਯਕੀਨੀ ਬਣਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਤਕਨੀਕੀ ਸਿੱਖਿਆ ਮੰਤਰੀ ਵਲੋਂ ਦਫਤਰੀ ਕੰਮ ਕਾਜ ਪੰਜਾਬੀ ਵਿਚ ਕਰਨ ਸਬੰਧੀ ਦਿੱਤੇ ਗਏ ਆਦੇਸ਼ਾਂ ਦੀ ਪਾਲਨਾ ਕਰਨ ਲਈ ਸਕੱਤਰ ਤਕਨੀਕੀ ਸਿੱਖਿਆ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿਚ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਦਾ ਕੰਮ ਕਾਜ ਪੰਜਾਬੀ ਵਿਚ ਕਰਨਾ ਯਕੀਨੀ ਬਣਾਉਣ ਲਈ ਚਿੱਠੀ/ਪੱਤਰ ਹੇਠਲੇ ਪੱਧਰ ਤੱਕ ਜਾਰੀ ਕਰਨ ਲਈ ਆਦੇਸ਼ ਕੀਤੇ ਹਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…