ਕਾਸ਼: ਚਰਨਜੀਤ ਚੰਨੀ ਸਾਲ ਪਹਿਲਾਂ ਹੀ ਮੁੱਖ ਮੰਤਰੀ ਬਣ ਜਾਂਦੇ ਤਾਂ……: ਬਲਬੀਰ ਸਿੱਧੂ

ਜਲ ਘਰ: ਸਾਬਕਾ ਮੰਤਰੀ ਸਿੱਧੂ ਨੇ ਮਨੌਲੀ ਵਿੱਚ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਸਾਬਕਾ ਸਿਹਤ ਮੰਤਰੀ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਨੇੜਲੇ ਪਿੰਡ ਮਨੌਲੀ ਦੇ ਜਲ ਘਰ ਵਿਖੇ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦੇ ਬੋਰ ਦਾ ਕੰਮ ਸ਼ੁਰੂ ਕਰਵਾਇਆ। ਇੱਥੇ ਇਹ ਦੱਸਣਯੋਗ ਹੈ ਕਿ ਮਨੌਲੀ ਵਿੱਚ ਟਿਊਬਵੈੱਲ ਦਾ ਬੋਰ ਫੇਲ੍ਹ ਹੋ ਜਾਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਨਵਾਂ ਟਿਊਬਵੈੱਲ ਲੱਗਣ ਕਾਰਨ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਪੱਕੇ ਤੌਰ ’ਤੇ ਹੱਲ ਹੋ ਜਾਵੇਗੀ।
ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਹਾਲੀ ਹਲਕੇ ਵਿੱਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ ਅਤੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਹੁਣ ਤੱਕ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਸਾਲ ਪਹਿਲਾਂ ਪੰਜਾਬ ਦੀ ਕਮਾਨ ਸੰਭਾਲ ਲੈਂਦੇ ਤਾਂ ਕਾਂਗਰਸ ਨੂੰ ਚੋਣ ਪ੍ਰਚਾਰ ਕਰਨ ਤੋਂ ਬਗੈਰ ਹੀ ਜਿੱਤ ਪ੍ਰਾਪਤ ਹੋ ਜਾਣੀ ਸੀ ਪਰ ਹੁਣ ਵੀ ਚੰਨੀ ਸਰਕਾਰ ਦੇ 100 ਦਿਨਾਂ ਦੀਆਂ ਵੱਡੀਆਂ ਪ੍ਰਾਪਤੀਆਂ ਕਾਰਨ ਲੋਕ ਕਾਂਗਰਸ ਦੇ ਹੱਕ ਵਿੱਚ ਫਤਵਾ ਦੇਣਗੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਰਪੰਚ ਜੋਰਾ ਸਿੰਘ ਬੈਦਵਾਨ, ਬਲਾਕ ਸਮਿਤੀ ਮੈਂਬਰ ਗੁਰਦੀਪ ਸਿੰਘ ਬਾਸੀ, ਗਿਆਨੀ ਗੁਰਮੇਲ ਸਿੰਘ, ਰਾਮਨਾਥ, ਪ੍ਰਦੀਪ ਸ਼ਰਮਾ, ਅਮਨਿੰਦਰ ਸਿੰਘ, ਨਰਿੰਦਰ ਸਿੰਘ (ਸਾਰੇ ਪੰਚ), ਨੰਬਰਦਾਰ ਅਮਰ ਸਿੰਘ ਤੇ ਸਤਨਾਮ ਸਿੰਘ, ਦਰਬਾਰਾ ਸਿੰਘ, ਜਤਿੰਦਰ ਸੂਦ, ਅਸ਼ੋਕ ਕੁਮਾਰ ਸਮੇਤ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

Punjab Police Averts Possible Target Killing With Arrest Of Six Members Of Kaushal Chaudhary Gang; Six Pistols Recovered

Punjab Police Averts Possible Target Killing With Arrest Of Six Members Of Kaushal Chaudha…