Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਸਨੇਟਾ ਵਿੱਚ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ: ਇੱਥੋਂ ਦੇ ਨੇੜਲੇ ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਵਿੱਚ ਵਿਦਿਆਰਥੀਆਂ ਦੇ ਵਾਤਾਵਰਨ ਸੰਭਾਲ ਸੰਬੰਧੀ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਪੂਰੇ ਸਕੂਲ ਦੇ ਵਿਦਿਆਰਥੀਆਂ ਨੂੰ ਦੋ ਗਰੁੱਪਾ ਵਿੱਚ ਵੰਡਿਆਂ ਗਿਆ। ਛੇਵੀਂ ਤੋਂ ਅਠਵੀਂ ਤੱਕ ਅਤੇ ਨੋਵੀਂ ,ਦਸਵੀਂ ਦੇ ਗਰੁੱਪ ਬਣਾਏ ਗਏ ਵਿਦਿਆਰਥੀਆਂ ਵਿੱਚ ਇਸ ਮੁਕਾਬਲੇ ਪ੍ਰਤੀ ਬਹੁਤ ਹੀ ਉਤਸ਼ਾਹ ਸੀ ਛੇਵੀਂ ਤੋਂ ਅਠਵੀਂ ਜਮਾਤ ਦੇ ਗਰੁੱਪ ’ਚੋਂ ਅੰਮ੍ਰਿਤਪਾਲ ਸਿੰਘ ਸਤਵੀਂ ਨੇ ਪਹਿਲਾ, ਹਰਪ੍ਰੀਤ ਕੌਰ ਸਤਵੀਂ ਨੇ ਦੂਜਾ ਅਤੇ ਪੂਨਮ ਛੇਵੀਂ ਨੇ ਤੀਜਾ ਸਥਾਨ ਹਾਸਿਲ ਕੀਤਾ ਨੌਵੀ ਦਸਵੀ ਜਮਾਤ ਦੇ ਗਰੁੱਪ ਵਿੱਚੋ ਹਰਜੋਤ ਕੌਰ ਨੌਵੀ ਏ ਨੇ ਪਹਿਲਾ, ਬ੍ਰਿਜੇਸ਼ ਕੁਮਾਰ ਦਸਵੀਂ ਬੀ ਨੇ ਦੂਜਾ ਅਤੇ ਅਮਨਦੀਪ ਕੌਰ ਨੌਵੀਂ ਏ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਸਕੂਲ ਦੀ ਮੁੱਖ ਅਧਿਆਪਿਕਾ ਸ਼ੁਭਵੰਤ ਕੌਰ ਨੇ ਤਕਸੀਮ ਕੀਤੇ ਅੱਠਵੀਂ ਜਮਾਤ ਦੀ ਮਨਪ੍ਰੀਤ ਕੌਰ ਦੀ ਇੰਚਾਰਜ ਅਧਿਆਪਿਕਾ ਰੀਮਾ ਰਾਣੀ ਵੱਲੋ ਵਿਸ਼ੇਸ਼ ਸਨਮਾਨ ਕੀਤਾ ਗਿਆ ਈਕੋ ਕਲੱਬ ਦੇ ਇੰਚਾਰਜ ਜਸਵੀਰ ਸਿੰਘ ਪੰਜਾਬੀ ਅਧਿਆਪਿਕ ਨੇ ਵਿਦਿਆਰਥੀਆਂ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਅਗਿਆਨਵਾਨ ਲੋਕਾਂ ਨੂੰ ਪ੍ਰਦੂਸ਼ਿਤ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਨੂੰ ਅਤੇ ਸਰਕਾਰਾਂ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਜੇਕਰ ਇਸ ਵਿਸ਼ੇ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਦਿਨ ਦੂਰ ਨਹੀਂ ਕਿ ਸਾਨੂੰ ਸ਼ੁੱਧ ਹਵਾ ਲੈਣ ਲਈ ਆਕਸੀਜਨ ਭਰਪੂਰ ਥੀਏਟਰਾਂ ਵਿੱਚ ਜਾਣਾ ਪਿਆ ਕਰੇਗਾ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਫੁੱਕਣ ਦੇ ਫੈਸਲੇ ਤੇ ਪੁਨਰ ਵਿਚਾਰ ਕਰਕੇ ਪਰਾਲੀ ਨੂੰ ਫੂਕਣ ਦੀ ਬਜਾਏ, ਉਸ ਨੂੰ ਹੋਰ ਤਰੀਕਿਆਂ ਨਾਲ ਨਸ਼ਟ ਕਰਨ ਅਤੇ ਵੱਖ ਵੱਖ ਤਿਉਹਾਰਾਂ ਸਮੇਂ ਚਲਾਏ ਜਾਂਦੇ ਪਟਾਕੇ ਅਤੇ ਆਤਿਸ਼ਬਾਜੀ ਤੇ ਸਰਕਾਰ ਨੂੰ ਪੂਰਨ ਪਾਬੰਦੀ ਲਾਉਣੀ ਚਾਹੀਦੀ ਹੈ। ਇਸ ਮੌਕੇ ਜਗਜੀਤ ਕੌਰ, ਲਵਜੀਤ ਕੌਰ, ਸ਼ੈਲਪ੍ਰੀਤ ਕੌਰ, ਜਸਵੀਰ ਕੌਰ, ਲਵਿਨਾ, ਰੀਮਾ ਰਾਣੀ ਅਤੇ ਨਰਿੰਦਰ ਕੌਰ ਅਧਿਆਪਕ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ