ਚਾਵਲਾ ਨੇ ਮੰਡੀ ‘ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਅਪਰੈਲ:
ਪਬਲਿਕ ਕੋ-ਆਰਡੀ ਨੇਟਰ ਸੈਲ ਪੰਜਾਬ ਕਾਂਗਰਸ ਦੇ ਚੇਅਰਮੈਨ ਕਮਲਜੀਤ ਚਾਵਲਾ ਨੇ ਕੁਰਾਲੀ ਦੀ ਅਨਾਜ਼ ਮੰਡੀ ਦਾ ਦੌਰਾ ਕਰਕੇ ਕਣਕ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਚਾਵਲਾ ਨੇ ਕਿਸਾਨਾਂ ਨੂੰ ਸਾਫ-ਸੁਥਰੀ ਜਿਣਸ ਮੰਡੀ ‘ਚ ਲਿਆਉਣ ਦੀ ਅਪੀਲ ਕੀਤੀ। ਸ੍ਰੀ ਚਾਵਲਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਨੂੰ ਦੇਖਦਿਆਂ ਮੰਡੀਆਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਕਿਉਂਕਿ ਪਿਛਲੇ ਦਹਾਕੇ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪਿਆ ਸੀ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਮਿੱਤਲ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਚੇਅਰਮੈਨ ਕਮਲਜੀਤ ਚਾਵਲਾ ਨੂੰ ਜਾਣੂੰ ਕਰਵਾਇਆ ਤੇ ਸ੍ਰੀ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਇਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਯੂਥ ਆਗੂ ਸੰਦੀਪ ਸਿੰਘ ਖਰੜ, ਕਮਲਜੀਤ ਸਿੰਘ ਖਰੜ, ਸੁਮੰਤ ਪੁਰੀ, ਬਿੱਟੂ ਖੁੱਲਰ, ਸੁਦੇਸ਼ ਕੁਮਾਰ, ਕੁਮਾਰ ਰਾਣਾ, ਨਿਰਮਲ ਸਿੰਘ ਕਾਕਾ ਬੰਨਮਾਜਰਾ, ਕੁਲਭੂਸ਼ਨ ਮਹਿਰਾ, ਸੁਭਾਸ਼ ਕੁਰਾਲੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…