Share on Facebook Share on Twitter Share on Google+ Share on Pinterest Share on Linkedin ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਦੇ ਚੇਅਰਮੈਨ ਨਾਲ ਲੱਖਾਂ ਦੀ ਠੱਗੀ, ਮੁਲਜ਼ਮ ਪਤੀ ਪਤਨੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਇੱਥੋਂ ਦੇ ਰਤਨ ਪ੍ਰੋਫੈਸ਼ਨਲ ਕਾਲਜ ਆਫ਼ ਨਰਸਿੰਗ ਸੋਹਾਣਾ ਦੇ ਚੇਅਰਮੈਨ ਸੰਦਰ ਲਾਲ ਅਗਰਵਾਲ ਨਾਲ ਜ਼ਮੀਨ ਦੀ ਖ਼ਰੀਦੋ ਫ਼ਰੋਖ਼ਤ ਸਬੰਧੀ 85 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੁੱਢਲੀ ਜਾਂਚ ਤੋਂ ਬਾਅਦ ਪੁਲੀਸ ਨੇ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਭੁਪਿੰਦਰ ਕੌਰ ਵਾਸੀ ਪਿੰਡ ਦੁਰਾਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਸੋਹਾਣਾ ਥਾਣੇ ਵਿੱਚ ਪਤੀ ਪਤਨੀ ਦੇ ਖ਼ਿਲਾਫ਼ ਧਾਰਾ 406, 420 ਦੇ ਤਹਿਤ ਦਰਜ ਕੀਤਾ ਗਿਆ ਹੈ। ਪੀੜਤ ਸੰਦਰ ਲਾਲ ਅਗਰਵਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਗੁਰਜੀਤ ਸਿੰਘ ਨਾਲ ਉਸ ਦੀ ਮੁਲਾਕਾਤ ਰਤਨ ਸਿੰਘ ਨਾਂਅ ਦੇ ਵਿਅਕਤੀ ਨੇ ਕਰਵਾਈ ਸੀ। ਗੁਰਜੀਤ ਨੇ ਉਸ ਨੂੰ ਕਿਹਾ ਸੀ ਕਿ ਉਸ ਨੂੰ ਘਰੇਲੂ ਕੰਮ ਲਈ 40 ਲੱਖ ਰੁਪਏ ਦੀ ਸਖ਼ਤ ਲੋੜ ਹੈ। ਇਸ ਲਈ ਉਹ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ। ਸਬੰਧਤ ਜ਼ਮੀਨ ਗੁਰਜੀਤ ਦੀ ਪਤਨੀ ਭੁਪਿੰਦਰ ਕੌਰ ਦੇ ਨਾਮ ’ਤੇ ਸੀ। ਸੁੰਦਰ ਲਾਲ ਦੀ ਸ਼ਿਕਾਇਤ ਅਨੁਸਾਰ ਇਸ ਸਬੰਧੀ ਦੋਵਾਂ ਧਿਰਾਂ ਵਿੱਚ 41 ਕਨਾਲ 4 ਮਰਲੇ ਜ਼ਮੀਨ ਦਾ 25 ਲੱਖ ਰੁਪਏ ਵਿੱਚ ਸੌਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਤੈਅ ਹੋਇਆ ਸੀ। ਗੁਰਜੀਤ ਸਿੰਘ ਨੇ ਰਜਿਸਟਰੀ ਕਰਵਾਉਣ ਦੀ 6 ਮਾਰਚ 2015 ਨਿਰਧਾਰਿਤ ਕਰ ਕੇ ਉਸ ਕੋਲੋਂ 10 ਲੱਖ ਰੁਪਏ ਲੈ ਲਏ ਅਤੇ ਬਿਆਨਾਂ ਲਿਖਣ ਸਮੇਂ ਵਿੱਚ 35 ਲੱਖ ਰੁਪਏ ਹੋਰ ਲੈ ਲਏ ਅਤੇ ਰਜਿਸਟਰੀ ਦੀ ਤਰੀਕ ਅੱਗੇ ਵਧਾ ਦਿੱਤੀ। ਇਸ ਦੌਰਾਨ ਦੋਵਾਂ ਪਤੀ ਪਤਨੀ ਨੇ ਉਸ ਕੋਲੋਂ ਕੁੱਲ 85 ਲੱਖ ਰੁਪਏ ਵਸੂਲ ਲਏ ਗਏ। ਸੁੰਦਰ ਲਾਲ ਨੇ ਦੱਸਿਆ ਕਿ ਰਜਿਸਟਰੀ ਦੀ ਤਰੀਕ ਤੋਂ ਇਕ ਦਿਨ ਪਹਿਲਾਂ ਗੁਰਜੀਤ ਸਿੰਘ ਉਸ ਦੇ ਘਰ ਆਇਆ ਅਤੇ ਕਹਿਣ ਲੱਗਾ ਕਿ ਉਸ ਦੀ ਜ਼ਮੀਨ ਮਹਿੰਗੇ ਭਾਅ ਵਿੱਚ ਵਿਕ ਰਹੀ ਹੈ, ਇਸ ਲਈ ਉਹ ਉਨ੍ਹਾਂ ਦੇ ਪੈਸੇ ਵਿਆਜ ਸਮੇਤ ਵਾਪਸ ਕਰ ਦੇਵੇਗਾ। ਸ਼ਿਕਾਇਤ ਕਰਤਾ ਅਨੁਸਾਰ ਗੁਰਜੀਤ ਸਿੰਘ ਨੇ ਬਾਅਦ ਵਿੱਚ ਨਾ ਤਾਂ ਉਸ ਦੇ ਪੈਸੇ ਮੋੜੇ ਅਤੇ ਨਾ ਹੀ ਜ਼ਮੀਨ ਦੀ ਰਜਿਸਟਰੀ ਕਰਵਾਈ। ਉਲਟਾ ਗੁਰਜੀਤ ਸਿੰਘ ਨੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਪਤੀ ਪਤਨੀ ਦੀ ਵਧੀਕੀਆਂ ਤੋਂ ਤੰਗ ਆ ਕੇ ਉਸ ਨੇ ਇਨਸਾਫ਼ ਪ੍ਰਾਪਤੀ ਲਈ ਐਸਐਸਪੀ ਦਫ਼ਤਰ ਦਾ ਬੂਹਾ ਖੜਕਾਇਆ ਅਤੇ ਪੁਲੀਸ ਮੁਖੀ ਨੇ ਇਸ ਮਾਮਲੇ ਦੀ ਪੜਤਾਲ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਨੂੰ ਸੌਂਪੀ ਗਈ। ਜਾਂਚ ਅਧਿਕਾਰੀ ਨੇ ਮਾਮਲੇ ਦੀ ਵੱਖ ਵੱਖ ਪਹਿਲੂਆਂ’ਤੇ ਪੜਤਾਲ ਕਰਨ ਉਪਰੰਤ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਭੁਪਿੰਦਰ ਕੌਰ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਉਨ੍ਹਾਂ ਠਦੇ ਖ਼ਿਲਾਫ਼ ਧਾਰਾ 406, 420 ਦੇ ਤਹਿਤ ਪੁਲੀਸ ਕੇਸ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਸੋਹਾਣਾ ਦੀ ਐਸਐਚਓ ਮੈਡਮ ਖ਼ੁਸ਼ਪ੍ਰੀਤ ਕੌਰ ਨੇ ਉਕਤ ਮਾਮਲੇ ਵਿੱਚ ਗੁਰਜੀਤ ਸਿੰਘ ਅਤੇ ਉਸ ਦੀ ਪਤਨੀ ਭੁਪਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਪਤੀ ਪਤਨੀ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ