nabaz-e-punjab.com

18 ਕਰੋੜ ਦੀ ਠੱਗੀ ਦਾ ਮਾਮਲਾ: ਝਾਰਖੰਡ ਜੇਲ੍ਹ ’ਚੋਂ ਤਿੰਨ ਕੰਪਨੀ ਪ੍ਰਬੰਧਕਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਮੁਹਾਲੀ ਪੁਲੀਸ ਵੱਲੋਂ ਚਿੱਟ ਫੰਡ ਨਾਂ ’ਤੇ ਕਰੀਬ 18 ਕਰੋੜ ਦੀ ਠੱਗੀ ਦੇ ਮਾਮਲੇ ਵਿੱਚ ਝਾਰਖੰਡ ਜੇਲ੍ਹ ਵਿੱਚ ਬੰਦ ਤਿੰਨ ਕੰਪਨੀ ਪ੍ਰਬੰਧਕਾਂ ਨੂੰ ਅੱਜ ਰਾਹਦਾਰੀ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ। ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਸਿੱਧੂ ਵਾਸੀ ਅੰਮ੍ਰਿਤਸਰ, ਗਗਨਦੀਪ ਸਿੰਘ ਵਾਸੀ ਲੁਧਿਆਣਾ ਅਤੇ ਖਜਾਨ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਫਿਲਹਾਲ ਇਨ੍ਹਾਂ ਮੁਲਜ਼ਮਾਂ ਦੇ ਕਈ ਸਾਥੀ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਸਬੰਧੀ ਰਵਿੰਦਰ ਸਿੰਘ ਸਿੱਧੂ, ਪਲਵਿੰਦਰ ਸਿੰਘ, ਜਗਮੋਹਨ ਸਿੰਘ, ਗਗਨਦੀਪ ਸਿੰਘ, ਮੁਖ਼ਤਿਆਰ ਸਿੰਘ, ਖਜਾਨ ਸਿੰਘ, ਉਮੇਸ਼ਵਰ ਝਾਅ, ਲੇਖਰਾਜ, ਕੇਜੇਐਸ ਬੱਲ, ਕੇਕੇ ਦੱਤਾ ਸਮੇਤ 11 ਮੁਲਜ਼ਮਾਂ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਆਈਪੀਸੀ ਦੀ ਧਾਰਾ 406, 420 ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਸ਼ਿਕਾਇਤ ਕਰਤਾ ਹਰਜੀਤ ਕੁਮਾਰ ਅਤੇ ਪ੍ਰੇਮ ਸਿੰਘ ਵਾਸੀ ਸੋਲਨ ਦੇ ਵਕੀਲ ਸਰਤਾਜ ਸਿੰਘ ਠਾਕੁਰ ਨੇ ਦੱਸਿਆ ਕਿ ਕਿਮ ਇੰਫਰਾਸਟਕਚਰ ਐਂਡ ਡਿਵੈਲਪਰਜ ਲਿਮਟਿਡ, ਨੈਕਟਰ ਕਮਰਸ਼ੀਅਲ ਅਸਟੇਟ ਲਿਮਟਿਡ, ਸਿੱਧੂ ਐਗਰੀਕਲਚਰ ਪ੍ਰਾਈਵੇਟ ਕਮਰਸ਼ੀਅਲ ਲਿਮਟਿਡ ਅਤੇ ਹੈਲਪ ਫਾਈਨਾਂਸ ਲਿਮਟਿਡ ਕੰਪਨੀਆਂ ਜਿਨ੍ਹਾਂ ਦੇ ਅੰਮ੍ਰਿਤਸਰ ਵਿੱਚ ਦਫ਼ਤਰ ਸਨ ਜਦੋਂਕਿ ਇਕ ਦਫ਼ਤਰ ਮੁਹਾਲੀ ਵਿੱਚ ਵੀ ਬਣਾਇਆ ਗਿਆ ਸੀ। ਇਨ੍ਹਾਂ ਕੰਪਨੀਆ ਦੇ ਡਾਇਰੈਕਟਰਾਂ ਨੇ ਆਪਸ ਵਿੱਚ ਮਿਲ ਕੇ ਚਿੱਟ ਫੰਡ ਦੇ ਨਾਂ ’ਤੇ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਲੋਕਾਂ ਨੂੰ ਪੈਸੇ ਦੁੱਗਣੇ ਕਰ ਕੇ ਮੋੜਨ ਦਾ ਲਾਲਚ ਦੇ ਕੇ ਕਰੋੜਾਂ ਰੁਪਏ ਲੈ ਲਏ ਸਨ। ਜਦੋਂ ਲੋਕਾਂ ਨੇ ਆਪਣੇ ਪੈਸੇ ਤਾਂ ਕੰਪਨੀ ਪ੍ਰਬੰਧਕਾਂ ਵੱਲੋਂ ਉਕਤ ਦੁੱਗਣੇ ਪੈਸੇ ਦੇਣ ਲਈ ਹੋਰ ਸਮਾਂ ਮੰਗਿਆ ਅਤੇ ਇਸ ਮਗਰੋਂ ਅਚਾਨਕ ਆਪਣੇ ਦਫ਼ਤਰ ਨੂੰ ਤਾਲਾ ਲਗਾ ਕੇ ਫਰਾਰ ਹੋ ਗਏ। ਉਕਤ ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਅੰਮ੍ਰਿਤਸਰ, ਲੁਧਿਆਣਾ ਅਤੇ ਅੰਬਾਲਾ ਵਿੱਚ ਵੀ ਧੋਖਾਧੜੀ ਕੇ ਕਈ ਪਰਚੇ ਦਰਜ ਹਨ। ਮੁਲਜ਼ਮਾਂ ਨੂੰ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…