Share on Facebook Share on Twitter Share on Google+ Share on Pinterest Share on Linkedin ਧੋਖਾਧੜਾ ਦਾ ਮਾਮਲਾ: ਮੁਹਾਲੀ ਪੁਲੀਸ ਵੱਲੋਂ ਪੱਛਮੀ ਬੰਗਾਲ ’ਚੋਂ ਦੋ ਕਾਰੀਗਰ ਗ੍ਰਿਫ਼ਤਾਰ ਮੁਹਾਲੀ ਦੀ ਜਿਊਲਰ ਕੰਪਨੀ ’ਚੋਂ 52 ਗਰਾਮ ਸੋਨਾ ਚੋਰੀ ਕਰਕੇ ਫਰਾਰ ਹੋ ਗਏ ਸੀ ਦੋਵੇਂ ਕਾਰੀਗਰ ਐਸ.ਏ.ਐਸ. ਨਗਰ (ਮੁਹਾਲੀ), 24 ਨਵੰਬਰ ਮੁਹਾਲੀ ਪੁਲੀਸ ਨੇ ਕੰਪਨੀ ਨਾਲ ਧੋਖਾਧੜੀ ਕਰਕੇ 52 ਗਰਾਮ ਸੋਨਾ ਚੋਰੀ ਕਰਕੇ ਫਰਾਰ ਹੋਏ ਦੋਵੇਂ ਕਾਰੀਗਰਾਂ ਨੂੰ ਪੱਛਮੀ ਬੰਗਾਲ ’ਚੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸ਼ੇਖ ਮੈਦੁਲ ਉਰਫ਼ ਮਿੰਟੂ ਅਤੇ ਬਾਲਕੰਤਿਆਂ ਜਨਾ ਉਰਫ਼ ਰਾਜੂ ਵਾਸੀ ਪੱਛਮੀ ਬੰਗਾਲ ਵਜੋਂ ਹੋਈ ਹੈ। ਅੱਜ ਸ਼ਾਮ ਨੂੰ ਇਹ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਦੋਵੇਂ ਕਾਰੀਗਰਾਂ ਦੇ ਖ਼ਿਲਾਫ਼ ਪੁਲਿਸ ਨੇ ਦੋਵਾਂ ਕਾਰੀਗਰਾਂ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਧਾਰਾ 406, 120ਬੀ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਉਕਤ ਦੋਵੇਂ ਕਾਰੀਗਰਾਂ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕਰਕੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਰਾਹਦਾਰੀ ਵਰੰਟਾਂ ’ਤੇ ਮੁਹਾਲੀ ਲਿਆਂਦਾ ਗਿਆ। ਸ੍ਰੀ ਮੰਡ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 19 ਗਰਾਮ ਸੋਨਾ ਬਰਾਮਦ ਕਰ ਲਿਆ ਗਿਆ ਹੈ। ਇਸ ਸਬੰਧੀ ਪੁਲੀਸ ਨੂੰ ਕਰਨਵੀਰ ਸਿੰਘ ਗੋਸਲ ਵਾਸੀ ਕੁੰਦਨ ਲਾਇਟਸ ਗੋਲਡ ਜਿਊਲਰੀ ਪ੍ਰਾਈਵੇਟ ਲਿਮਟਿਡ ਸਨਅਤੀ ਏਰੀਆ ਫੇਜ਼-8 ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਕੰਪਨੀ ’ਚੋਂ 52 ਗਰਾਮ ਸੋਨਾ ਗਾਇਬ ਹੈ ਅਤੇ ਉਸੇ ਦਿਨ ਤੋਂ ਕੰਪਨੀ ਦੇ ਦੋ ਕਾਰੀਗਰ ਸ਼ੇਖ ਮੈਦੁਲ ਅਤੇ ਬਾਲਕੰਤਿਆਂ ਵੀ ਭੇਤਭਰੀ ਹਾਲਤ ’ਚ ਗਾਇਬ ਹਨ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਕਾਰੀਗਰ ਸੋਨਾ ਲੈ ਕੇ ਪੱਛਮੀ ਬੰਗਾਲ ਫਰਾਰ ਹੋ ਗਏ ਹਨ। ਪੁਲੀਸ ਨੇ ਦੋਵੇਂ ਕਾਰੀਗਰਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਉਨ੍ਹਾਂ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਦਾ ਪਿੱਛਾ ਕਰਦਿਆਂ ਪੱਛਮੀ ਬੰਗਾਲ ਸਥਿਤ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਦੋਵੇਂ ਕਾਰੀਗਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਜ ਦੋਵੇਂ ਮੁਲਜ਼ਮਾਂ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ