ਮਾਜਰਾ ਕੈਂਪ ਵਿੱਚ 70 ਮਰੀਜ਼ਾਂ ਦੀ ਜਾਂਚ, ਮੁਫ਼ਤ ਟੈਸਟ ਕੀਤੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 14 ਮਾਰਚ:
ਇੱਥੋਂ ਦੇ ਨੇੜਲੇ ਪਿੰਡ ਮਾਜਰਾ ਵਿਖੇ ਸਥਿਤ ਗੁਰਦਵਾਰਾ ਗੁਰਪੁਰਾ ਸਾਹਿਬ ਵਿਖੇ ਸੰਤ ਬਾਬਾ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਸਿਲਵਰ ਓਕ ਕਾਲਜ਼ ਆਫ ਨਰਸਿੰਗ ਅਭੀਪੁਰ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਬੀ.ਐਸ.ਸੀ ਨਰਸਿੰਗ ਭਾਗ ਚੌਥਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਮੁਫਤ ਸਿਹਤ ਸਹੂਲਤਾਂ ਸਬੰਧੀ ਕੈਂਪ ਲਗਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਐਸ.ਐਮ.ਓ. ਬੂਥਗੜ੍ਹ ਡਾ: ਦਲਬੀਰ ਕੌਰ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਭੁਪਿੰਦਰ ਸਿੰਘ ਮਾਜਰਾ ਵਾਲਿਆਂ ਨੇ ਕੀਤਾ ਅਤੇ ਕੈਂਪ ‘ਚ 70 ਦੇ ਕਰੀਬ ਮਰੀਜ਼ਾਂ ਦੇ ਖੂਨ, ਸ਼ੂਗਰ, ਬਲੱਡ ਪ੍ਰੈਸ਼ਰ ਤੇ ਵਜਨ ਦੀ ਜਾਂਚ ਸਮੇਤ ਗਰਭਵਤੀ ਅੌਰਤਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਮੇਲ ਸਿੰਘ, ਸ਼ਿਵਾਨੀ, ਰੀਚਾ, ਬਿਨਸੀ, ਜਸਕੀਰਤ ਕੌਰ ਆਦਿ ਤੋਂ ਇਲਾਵਾ ਹੋਰ ਵੀ ਵਿਦਿਆਰਥਣਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …