ਮੈਡੀਕਲ ਕੈਂਪ ਵਿੱਚ ਸੈਂਕੜੇ ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਦਿੱਤੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਸਮਾਜ ਸੇਵੀ ਸੰਸਥਾ ਜੀ.ਕੇ. ਹੌਲੀ ਹੋਮਜ਼ ਚੈਰੀਟੇਬਲ ਟਰੱਸਟ ਵੱਲੋਂ ਇੱਥੋਂ ਦੇ ਸੈਕਟਰ-74 ਸਥਿਤ ਮੈਡਪਾਰਕ ਹਸਪਤਾਲ ਦੇ ਸਹਿਯੋਗ ਨਾਲ ਜੀ.ਕੇ. ਕ੍ਰਿਸਟਲ ਹੋਮਜ਼ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਮੌਕੇ ਹਸਪਤਾਲ ਦੀ ਐਮਡੀ ਡਾ. ਸਿਮਰਪ੍ਰੀਤ ਕੌਰ ਦੀ ਅਗਵਾਈ ਵਾਲੀ ਮੈਡੀਕਲ ਟੀਮ ਨੇ ਸੈਂਕੜੇ ਵਿਅਕਤੀਆਂ ਦਾ ਮੁਫ਼ਤ ਚੈੱਕਅਪ ਕੀਤਾ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮੁਫ਼ਤ ਲੈਬਾਰਟਰੀ ਟੈੱਸਟ ਕੀਤੇ ਗਏ। ਡਾ. ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਕੈਂਪ ਵਿੱਚ ਅੌਰਤ ਰੋਗਾਂ ਨਾਲ ਸਬੰਧਤ 135, ਹੱਡੀਆਂ ਤੇ ਜੋੜਾਂ ਦੇ ਦਰਦ ਤੋਂ ਪੀੜਤ 140, ਅੱਖਾਂ ਦੇ 60, ਸ਼ੂਗਰ ਦੇ 76 ਮਰੀਜ਼ਾਂ ਦੀ ਜਾਂਚ ਕੀਤੀ ਗਈ। ਮੈਡੀਕਲ ਟੀਮ ਨੇ ਕੈਂਪ ਵਿੱਚ ਆਪਣੀ ਸਿਹਤ ਦੀ ਜਾਂਚ ਕਰਵਾਉਣ ਆਏ ਵਿਅਕਤੀਆਂ ਨੂੰ ਦਵਾਈਆਂ ਦੇ ਨਾਲ-ਨਾਲ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਸੈਰ ਅਤੇ ਕਸਰਤ ਕਰਨ ਲਈ ਪ੍ਰੇਰਿਆ ਗਿਆ। ਮੈਡੀਕਲ ਕੈਂਪ ਨੂੰ ਸਫਲ ਬਣਾਉਣ ਲਈ ਰਜਨੀ ਕਾਂਤ, ਰਾਜੀਵ ਬੇਦੀ, ਮੁਕੇਸ਼ ਟੰਡਨ, ਯੋਗੇਸ਼ ਜੋਸ਼ੀ, ਮਨਦੀਪ ਸੈਣੀ ਅਤੇ ਨਵੀਨ ਕੁਮਾਰ ਨੇ ਵਡਮੁੱਲਾ ਯੋਗਦਾਨ ਪਾਇਆ। ਪ੍ਰਬੰਧਕਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਥਾਵਾਂ ’ਤੇ ਅਜਿਹੇ ਕੈਂਪ ਲਗਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…