ਖਰੜ ਵਿੱਚ ਦੁੱਧ ਦੇ ਸੈਂਪਲਾਂ ਦੀ ਜਾਂਚ, 53 ਸੈਂਪਲਾਂ ’ਚੋਂ 38 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਅਪਰੈਲ:
ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਮੋਬਾਇਲ ਲੈਬਾਰਟਰੀ ਵਲੋਂ ਹਰੀ ਇਨਕਲੇਵ ਖਰੜ ਵਿਖੇ ਦੁੱਧ ਪਰਖ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਡੀ.ਐਲ.ਉਪੱਲ ਨੇ ਕੀਤਾ। ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਦੀ ਰਹਿਨੁਮਾਈ ਵਿਚ ਲਗਾਏ ਇਸ ਦੁੱਧ ਪਰਖ ਕੈਂਪ ਵਿਚ 53 ਗਿਣਤੀ ਖਪਤਕਾਰਾਂ ਵਲੋ ਦੁੱਧ ਦੇ ਸੈਂਪਲ ਲਿਆਦੇ ਗਏ ਜਿਨ੍ਹਾਂ ਵਿਚੋ 38 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 16 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ ਜਿਸਦੀ ਮਿਕਦਾਰ 12 ਤੋਂ 25 ਪ੍ਰਤੀਸ਼ਤ ਤੱਕ ਪਾਈ ਗਈ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਪਲਾਂ ਵਿਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜ਼ਿਆਂ ਦੇ ਅਧਾਰ ਤੇ ਖਪਤਕਾਰਾਂ ਨੂੰ ਦੱਸਣਾ ਕਿ ਉਨ੍ਹਾਂ ਵਲੋਂ ਖਰੀਦੇ ਦੁੱਧ ਵਿਚ ਮੌਜ਼ੂਦ ਤੱਕ ਉਨ੍ਹਾਂ ਵਲੋਂ ਖਰਚੀ ਕੀਮਤ ਦਾ ਮੁੱਲ ਮੌੜਦੇ ਹਨ ਜਾਂ ਨਹੀ। ਦਰਸਨ ਸਿੰਘ ਨੇ ਦੱਸਿਆ ਕਿ ਕੈਂਪ ਲਗਾ ਕੇ ਲੋਕਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣਾ ਹੈ। ਇਸ ਮੌਕੇ ਕਸ਼ਮੀਰ ਸਿੰਘ ਡੇਅਰੀ ਇੰਸਪੈਕਟਰ, ਪ੍ਰੋਮਿਲਾ ਸੈਣੀ, ਸਤਨਾਮ ਕੌਰ, ਕੰਮਲਜੀਤ ਕੌਰ, ਮਨਵੀਰ ਸਿੰਘ, ਪ੍ਰੇਮਪਾਲ ਜਗਮੇਲ ਸਿੰਘ, ਰਵਿੰਦਰਪਾਲ ਸਿੰਘ, , ਹਰਦੇਵ ਸਿੰਘ, ਗੁਰਦੀਪ ਸਿੰਘ ਆਦਿ ਸਮੇਤ ਹੋਰ ਸ਼ਹਿਰ, ਮੁਹੱਲਾ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…