nabaz-e-punjab.com

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਕੀਟਨਾਸ਼ਕਾਂ ਤੇ ਬੀਜਾਂ ਦੀਆਂ ਦੁਕਾਨਾਂ ਦੀ ਚੈਕਿੰਗ

ਦੁਕਾਨਦਾਰਾਂ ਵੱਲੋਂ ਕਿਸਾਨਾਂ ਨੂੰ ਦਿੱਤੇ ਬਿੱਲਾਂ ਦੀ ਵੀ ਕੀਤੀ ਗਈ ਜਾਂਚ ਪੜਤਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ:
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਬੈਂਸ ਦੀਆਂ ਹਦਾਇਤਾਂ ਉੱਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਵੱਖ-ਵੱਖ ਬਲਾਕਾਂ ਵਿੱਚ ਕਿਸਾਨਾਂ ਨੂੰ ਕੀਟਨਾਸ਼ਕ/ਨਦੀਨ ਨਾਸ਼ਕ ਦਵਾਈਆਂ, ਖਾਦਾਂ ਅਤੇ ਬੀਜਾਂ ਦੀ ਖਰੀਦ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਅਜਿਹੀ ਹਰ ਇੱਕ ਖ਼ਰੀਦ ਸਬੰਧੀ ਕਿਸਾਨਾਂ ਨੂੰ ਦੁਕਾਨਦਾਰਾਂ ਵੱਲੋਂ ਪੱਕੇ ਬਿੱਲ ਦਿੱਤੇ ਜਾਣ।
ਇਸ ਮੁਹਿੰਮ ਤਹਿਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ਤੇ ਕਿਸਾਨਾਂ ਵੱਲੋਂ ਖ਼ਰੀਦੇ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੇ ਪੱਕੇ ਬਿਲਾਂ ਦੀ ਪੜਤਾਲ ਕੀਤੀ ਗਈ। ਇਸ ਮੌਕੇ ਡਾ. ਜਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜਿਹੜੇ ਦੁਕਾਨਦਾਰ ਪਾਲਣਾ ਨਹੀਂ ਕਰਦਾ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਦੁਕਾਨਦਾਰਾਂ ਨੂੰ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਵੀ ਕੀਤੀ ਗਈ। ਵਿਭਾਗ ਦੀ ਚੈਕਿੰਗ ਟੀਮ ਵਿੱਚ ਏ.ਡੀ.ਓ.ਗੁਰਦਿਆਲ ਕੁਮਾਰ ਅਤੇ ਡਾ. ਨਵਦੀਪ ਸਿੰਘ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…