nabaz-e-punjab.com

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜੂਨ:
ਨੇੜਲੇ ਪਿੰਡ ਚੈੜੀਆਂ ਦੇ ਗੁਰਦਵਾਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਨੈਸ਼ਨਲ ਹਾਈਵੇਅ 21 ’ਤੇ ਲਗਾਈ ਗਈ। ਇਸ ਮੌਕੇ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਅਤੇ ਨੌਜੁਆਨਾਂ ਵੱਲੋਂ ਅੱਤ ਦੀ ਪੈ ਰਹੀ ਗਰਮੀ ਵਿਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ। ਇਸ ਮੌਕੇ ਅਵਤਾਰ ਸਿੰਘ ਪ੍ਰਧਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਚੈੜੀਆਂ, ਗੋਰਖਵੀਰ ਸਿੰਘ, ਜਗਰੂਪ ਸਿੰਘ, ਅਮਰ ਸਿੰਘ, ਮਾਸਟਰ ਸੰਤ ਸਿੰਘ, ਰਣਵੀਰ ਸਿੰਘ, ਜੱਸਾ, ਸਰਪੰਚ ਅਵਤਾਰ ਸਿੰਘ ਚੈੜੀਆਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…