nabaz-e-punjab.com

ਮੁੱਖ ਚੋਣ ਅਫਸਰ ਪੰਜਾਬ ਵੱਲੋਂ ਚੋਣ ਤਹਿਸੀਲਦਾਰ ਮੋਗਾ ਮੁਅਤਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 24 ਮਾਰਚ :
ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਡਿਊਟੀ ਵਿੱਚ ਅਣਗਹਿਲੀ ਕਰਨ ਦੇ ਦੋਸ਼ ਵਿੱਚ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅਤਲ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਉਨ•ਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਤੋਂ ਸੂਚਨਾ ਮਿਲੀ ਸੀ ਕਿ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਨਿਭਾਅ ਰਿਹਾ ਜਿਸ ਕਾਰਨ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆ ਰਿਪੋਰਟਾਂ ਵੀ ਨਹੀਂ ਭੇਜੀਆਂ ਜਾ ਰਹੀਆ ਅਤੇ ਨਾਲ ਹੀ ਬਿਨ•ਾਂ ਕਿਸੇ ਆਗਿਆ ਤੋਂ ਦਫਤਰੋਂ ਗੈਰਹਾਜ਼ਰ ਰਹਿੰਦਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੋਣ ਤਹਿਸੀਲਦਾਰ ਮੋਗਾ ਦਾ ਵਾਧੂ ਚਾਰਜ ਚੋਣ ਤਹਿਸੀਲਦਾਰ ਬਰਨਾਲਾ ਨੂੰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…