Share on Facebook Share on Twitter Share on Google+ Share on Pinterest Share on Linkedin ‘ਹਰੇਕ ਯੋਗ ਵਿਅਕਤੀ ਵੋਟਰ ਬਣੇ’ ਪ੍ਰੋਗਰਾਮ ਤਹਿਤ ਮੁੱਖ ਚੋਣ ਅਧਿਕਾਰੀ ਵੱਲੋਂ ਕਿੰਨਰ ਸਮਾਜ ਦੇ ਆਗੂਆਂ ਨਾਲ ਮੀਟਿੰਗ ਵੋਟਰ ਬਣਨ ਲਈ ਕਿੰਨਰ ਸਮਾਜ ਦੇ ਮੈਂਬਰਾਂ ਕੋਲੋਂ ਸਵੈ ਘੋਸ਼ਣਾ ਪੱਤਰ ਲੈਣ ਦੀ ਮੰਗ ਮੰਨੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 5 ਜਨਵਰੀ ‘ਹਰੇਕ ਯੋਗ ਵਿਅਕਤੀ ਵੋਟਰ ਬਣੇ’ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਨਾ ਰਾਜੂ ਨੇ ਅੱਜ ਇੱਥੇ ਰਾਜ ਦੇ ਕਿੰਨਰ ਸਮਾਜ ਦੇ ਆਗੂਆਂ ਨਾਲ ਮੀਟਿੰਗ ਕੀਤੀ। ਡਾ. ਰਾਜੂ ਨੇ ਉਨ•ਾਂ ਨੂੰ ਅਪੀਲ ਕੀਤੀ ਕਿ ਉਹ ਕਿੰਨਰ ਸਮਾਜ ਦੇ ਹਰੇਕ 18 ਸਾਲ ਜਾਂ ਉਸ ਤੋਂ ਉਪਰ ਉਮਰ ਦੇ ਵਿਅਕਤੀ ਨੂੰ ਵੋਟ ਬਣਾਉਣ ਅਤੇ ਪਾਉਣ ਲਈ ਉਤਸ਼ਾਹਤ ਕਰਨ। ਇਸ ਕੰਮ ਲਈ ਚੋਣ ਕਮਿਸ਼ਨ ਵੱਲੋਂ ਜੋ ਵੀ ਮਦਦ ਦੀ ਲੋੜ ਹੈ, ਉਹ ਦਿੱਤੀ ਜਾਵੇਗੀ। ਉਨ•ਾਂ ਮੀਟਿੰਗ ਵਿੱਚ ਹਾਜ਼ਰ ਮਨਸਾ ਫਾਊਂਡੇਸ਼ਨ ਵੈਲਫੇਅਰ ਸੁਸਾਇਟੀ ਦੇ ਆਗੂ ਅਤੇ ਕੌਮੀ ਲੋਕ ਅਦਾਲਤ ਦੀ ਪਹਿਲੀ ਕਿੰਨਰ ਮੈਂਬਰ ਮੋਹਿਨੀ ਮਹੰਤ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੰਸਥਾ ਨਾਲ ਜੁੜੇ ਸਾਰੇ ਮੈਂਬਰਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕਰਨ। ਮਹੰਤ ਮੋਹਿਨੀ ਵੱਲੋਂ ਮੰਗ ਕੀਤੀ ਗਈ ਕਿ ਕਿੰਨਰ ਸਮਾਜ ਦੇ ਮੈਂਬਰਾਂ ਦਾ ਕੋਈ ਸਥਾਈ ਪਤਾ ਨਹੀਂ ਹੁੰਦਾ ਅਤੇ ਨਾ ਹੀ ਉਨ•ਾਂ ਕੋਲ ਰਿਹਾਇਸ਼ ਦਾ ਕੋਈ ਸਬੂਤ ਹੁੰਦਾ ਹੈ। ਇਸ ਲਈ ਉਹ ਵੋਟਰ ਸੂਚੀ ਵਿੱਚ ਆਪਣੀ ਰਜਿਸਟਰੇਸ਼ਨ ਨਹੀਂ ਕਰਵਾ ਸਕਦੇ। ਇਸ ਮੰਗ ਨੂੰ ਜਾਇਜ਼ ਮੰਨਦਿਆਂ ਸੀ.ਈ.ਓ. ਡਾ. ਰਾਜੂ ਨੇ ਕਿਹਾ ਕਿ ਇਸ ਵਾਸਤੇ ਸਬੰਧਤ ਡੇਰਾ ਦਾ ਸਰਟੀਫਿਕੇਟ ਜਾਂ ਸਬੰਧਤ ਵਿਅਕਤੀ ਦਾ ਸਵੈ ਘੋਸ਼ਣਾ ਪੱਤਰ ਚੱਲ ਸਕਦਾ ਹੈ। ਉਨ•ਾਂ ਕਿਹਾ ਕਿ ਇਸ ਬਾਰੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਕਿ 2019 ਦੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੀ ‘ਕੰਟੀਨਿਊਸ਼ੇਨ ਅਪਡੇਸ਼ਨ’ ਪ੍ਰਕਿਰਿਆ ਵਿੱਚ ਵੋਟ ਬਣਾਉਣ ਤੋਂ ਰਹਿ ਗਏ ਕਿੰਨਰ ਸਮਾਜ ਦੇ ਮੈਂਬਰਾਂ ਦੀ ਵੀ ਵੋਟ ਬਣ ਸਕੇ। ਮੀਟਿੰਗ ਵਿੱਚ ਜਨਰਲ ਸਕੱਤਰ ਮੰਗਲ ਮੁਖੀ ਟਰਾਂਸਜੈਂਡਰ ਵੈਲਫੇਅਰ ਸੁਸਾਇਟੀ, ਚੰਡੀਗੜ• ਧਨੰਜੈ ਚੌਹਾਨ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ