ਮੁੱਖ ਚੋਣ ਅਫ਼ਸਰ ਡਾ. ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਦੀ ਸਮੀਖਿਆ

ਮੁਹਾਲੀ ਵਿੱਚ ਈਵੀਐਮ ਵੇਅਰਹਾਊਸ ਵਿੱਚ ਮੌਕ ਪੋਲ ਦਾ ਕੀਤਾ ਡੂੰਘਾਈ ਨਾਲ ਨਿਰੀਖਣ

ਲੋਕਤੰਤਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਚੋਣ ਸਟਾਫ਼ ਦੀ ਭੂਮਿਕਾ ਨੂੰ ਅਹਿਮ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਅਗਲੇ ਵਰ੍ਹੇ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੁੱਖ ਚੋਣ ਅਫ਼ਸਰ ਡਾ. ਐਸ ਕਰਨਾ ਰਾਜੂ ਨੇ ਅੱਜ ਈਵੀਐਮ ਵੇਅਰਹਾਊਸ ਮੁਹਾਲੀ ਦਾ ਦੌਰਾ ਕੀਤਾ ਅਤੇ ਮੌਕ ਪੋਲ ਅਭਿਆਸ ਦਾ ਨਿਰੀਖਣ ਕੀਤਾ। ਇਸ ਮੌਕੇ ਸੰਯੁਕਤ ਸੀਈਓ ਇੰਦਰਪਾਲ, ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਏਡੀਸੀ (ਜਨਰਲ) ਸ੍ਰੀਮਤੀ ਕੋਮਲ ਮਿੱਤਲ ਦੇ ਨਾਲ ਡਾ. ਐਸ ਕਰਨਾ ਰਾਜੂ ਨੇ ਈਵੀਐਮ ਅਤੇ ਵੀਵੀਪੈਟਸ ਦੇ ਮਾਸਟਰ ਟਰੇਨਰਾਂ ਨੂੰ ਇਨ੍ਹਾਂ ਮਸ਼ੀਨਾਂ ਦੇ ਕੰਮਕਾਜ ਬਾਰੇ ਡੂੰਘੀ ਜਾਣਕਾਰੀ ਲੈਣ ਅਤੇ ਇਸ ਸਬੰਧੀ ਦੂਜਿਆਂ ਨੂੰ ਜਾਣਕਾਰੀ ਦੇਣ ਲਈ ਕਿਹਾ ਤਾਂ ਜੋ ਚੋਣ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਨੇਪਰੇ ਚਾੜੀ ਜਾ ਸਕੇ।
ਮੁੱਖ ਚੋਣ ਅਫ਼ਸਰ ਨੇ ਮਾਸਟਰ ਟਰੇਨਰਾਂ ਤੋਂ ਇਨ੍ਹਾਂ ਉਪਕਰਨਾਂ ਦੇ ਕੰਮਕਾਜ ਬਾਰੇ ਡੂੰਘਾਈ ਨਾਲ ਜਾਣਕਾਰੀ ਲੈਣ ਲਈ ਪ੍ਰੇਰਿਆ। ਚੋਣ ਸਟਾਫ਼ ਦੀ ਭੂਮਿਕਾ ਨੂੰ ਅਹਿਮ ਮੰਨਦਿਆਂ ਉਨ੍ਹਾਂ ਕਿਹਾ ਕਿ ਚੋਣ ਅਮਲਾ ਲੋਕਤੰਤਰ ਦਾ ਥੰਮ੍ਹ ਹੈ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਦਾ ਵਿਹਾਰ ਚੋਣਾਂ ਵਿੱਚ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਚੋਣਾਂ ਤੋਂ ਪਹਿਲਾਂ ਈਵੀਐਮ ਅਤੇ ਵੀਵੀਪੈਟਸ ਦੀ ਪਹਿਲੀ ਪੱਧਰ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮਤਦਾਨ ਦੌਰਾਨ ਇਨ੍ਹਾਂ ਮਸ਼ੀਨਾਂ ਦੇ ਨਿਰਵਿਘਨ ਕੰਮ ਨੂੰ ਯਕੀਨੀ ਬਣਾਉਣ ਲਈ ਈਵੀਐਮ ਅਤੇ ਵੀਵੀਪੈਟਸ ਦੀ ਪਹਿਲੀ ਪੱਧਰੀ ਜਾਂਚ (ਐਫ਼ਐਲਸੀ) ਮੁਕੰਮਲ ਹੋ ਚੁੱਕੀ ਹੈ ਅਤੇ ਅੱਜ ਮੌਕ ਪੋਲ ਕਰਵਾਈ ਗਈ ਹੈ। ਇਸ ਮੌਕੇ ਡੀਸੀ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 1284 ਕੰਟਰੋਲ ਯੂਨਿਟ, 1769 ਬੈਲਟ ਯੂਨਿਟ ਅਤੇ 1383 ਵੀਵੀਪੈਟਸ ਉਪਲਬਧ ਹਨ। ਇਨ੍ਹਾਂ ਉਪਕਰਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਬੀਤੇ ਦਿਨੀਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ ਹੈ।

ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਕੁੱਲ 902 ਪੋਲਿੰਗ ਬੂਥ ਹਨ ਅਤੇ ਚੋਣਾਂ ਪਾਰਦਰਸ਼ੀ ਅਤੇ ਨਿਰਵਿਘਨ ਤਰੀਕੇ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਰਵਿੰਦਰਪਾਲ ਸੰਧੂ ਅਤੇ ਹੋਰ ਸ਼ਾਮਲ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …