ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 26 ਜਨਵਰੀ:
ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਤੇ ਸਾਬਕਾ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ, ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਸੀਨੀਅਰ ਵਕੀਲਾਂ ਵੱਲੋਂ ਵੀ ਇਸ ਗਣਤੰਤਰ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।
ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪਹਿਰਾਵੇ ਵਿੱਚ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…