ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੀਫ਼ ਜਸਟਿਸ ਐਸ.ਜੇ. ਵਜੀਫਦਾਰ ਨੇ ਲਹਿਰਾਇਆ ਕੌਮੀ ਝੰਡਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਜਨਵਰੀ:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੱਜ ਗਣਤੰਤਰ ਦਿਵਸ ਭਾਰੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਰ੍ਹਦੇ ਮੀਂਹ ਵਿੱਚ ਛੱਤਰੀ ਦਾ ਸਹਾਰਾ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਐਸ.ਜੇ. ਵਜੀਫਦਾਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਦੇਸ਼ ਲਈ ਮਰ ਮਿਟਣ ਵਾਲੇ ਸੂਰਬੀਰ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਨਿਆ ਪਾਲਕਾਂ ਦੇ ਅਧਿਕਾਰੀਆਂ, ਵਕੀਲਾਂ ਨੂੰ ਹਮੇਸ਼ਾਂ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਚੀਫ਼ ਜਸਟਿਸ ਐਸ.ਕੇ. ਵਜੀਫਦਾਰ ਨੇ ਆਪਣੇ ਭਾਸ਼ਣ ਦੌਰਾਨ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੋਰ ਜੱਜਾਂ ਤੋਂ ਇਲਾਵਾ ਸਾਬਕਾ ਜੱਜ, ਸੀਨੀਅਰ ਐਡਵੋਕੇਟ ਅਤੇ ਸੀਨੀਅਰ ਅਧਿਕਾਰੀ, ਬਾਰ ਕੌਂਸਲ ਹਾਈ ਕੋਰਟ ਦੇ ਮੈਂਬਰ ਵੱਡੀ ਗਿਣਤੀ ਵਿੱਚ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…