ਉੱਘੇ ਖੇਤੀ ਵਿਗਿਆਨੀ ਜੀਐਸ ਕਾਲਕਟ ਦੀ ਮੌਤ, ਮੁੱਖ ਮੰਤਰੀ ਤੇ ਹੋਰਨਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜਨਵਰੀ:
ਪੰਜਾਬ ਦੇ ਉੱਘੇ ਖੇਤੀ ਵਿਗਿਆਨੀ ਡਾਕਟਰ ਗੁਰਚਰਨ ਸਿੰਘ ਕਾਲਕਟ ਦੀ ਅੱਜ ਮੌਤ ਹੋ ਗਈ। 92 ਸਾਲ ਦੇ ਡਾਕਟਰ ਕਾਲਕਟ ਅੱਜ ਦੁਪਹਿਰ ਪੀ.ਜੀ.ਆਈ.ਐਮ.ਈ.ਆਰ. ਵਿਖੇ ਸੰਖੇਪ ਬਿਮਾਰੀ ਤੋਂ ਬਾਅਦ ਸਦੀਵੀ ਵਿਛੋੜਾ ਦੇ ਗਏ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਡਾਕਟਰ ਕਾਲਕਟ ਸੂਬੇ ਵਿੱਚ ਹਰੀ ਕ੍ਰਾਂਤੀ ਲਿਆਉਣ ਤੋਂ ਇਲਾਵਾ ਖੇਤੀਬਾੜੀ ਦੇ ਖੇਤਰ ਵਿੱਚ ਬਹੁਤ ਸਾਰੇ ਮਿਸਾਲੀ ਸੁਧਾਰ ਲਿਆਉਣ ਵਿੱਚ ਮੋਹਰੀ ਸਨ। ਉਨ੍ਹਾਂ ਨੇ ਖੇਤੀਬਾੜੀ ਸੈਕਟਰ ਵਿੱਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਡਾਕਟਰ ਕਾਲਕਟ ਦੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ। ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਬਾਨੀ ਚੇਅਰਮੈਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਇਸ ਚਾਂਸਲਰ ਅਤੇ ਪਦਮ ਸ੍ਰੀ ਤੇ ਪਦਮ ਭੂਸ਼ਨ ਅਵਾਰਡ ਜੇਤੂ ਡਾਕਟਰ ਕਾਲਕਟ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡਾਕਟਰ ਕਾਲਕਟ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਣਥੱਕ ਕੰਮ ਕਰਨ ਤੋਂ ਇਲਾਵਾ ਖੇਤੀਬਾੜੀ ਉਤਪਾਦਨ ਵਿੱਚ ਮਿਆਰੀ ਅਤੇ ਮਿਕਦਾਰੀ ਉਤਪਾਦਨ ਦੇ ਵਾਧੇ ਵਾਸਤੇ ਨਵੇਂ ਖੇਤੀ ਅਮਲਾਂ ਨੂੰ ਲਾਗੂ ਕੀਤਾ। ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਉਧਰ, ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਆਪ ਆਗੂ ਸੁਖਪਾਲ ਸਿੰਘ ਖਹਿਰਾ ਸਮੇਤ ਹੋਰਨਾਂ ਆਗੂਆਂ ਨੇ ਡਾਕਟਰ ਕਾਲਕਟ ਦੀ ਮੌਤ ’ਤੇ ਡੂੰਘਾ ਪ੍ਰਗਟ ਕਰਦਿਆਂ ਪੰਜਾਬ ਦੀ ਕਿਰਸਾਨੀ ਅਤੇ ਖੇਤੀ ਸੈਕਟਰ ਨੂੰ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …