Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਸਰਹੱਦੀ ਇਲਾਕੇ ਵਿੱਚ ਪੁਲੀਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋੜ ਰੁਪਏ ਦੇਣ ਦਾ ਐਲਾਨ ਮਗਨਰੇਗਾ ਦੇ ਨਵੇਂ ਲਾਭਪਾਤਰੀਆਂ ਨੂੰ ਗੁਰਦਾਸਪੁਰ ਵਿੱਚ 67 ਹਜ਼ਾਰ ਤੇ ਪਠਾਨਕੋਟ ਵਿੱਚ 30 ਹਜ਼ਾਰ ਕਾਰਡ ਦਿੱਤੇ ਜਾਣਗੇ ਮੁੱਖ ਮੰਤਰੀ ਵੱਲੋਂ ਦੀਨਾਨਗਰ ਨੂੰ ਨਵੀਂ ਮਾਲ ਸਬ-ਡਿਵੀਜ਼ਨ ਬਣਾਉਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਗੁਰਦਾਸਪੁਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰਦਾਸਪੁਰ ਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਮਗਨਰੇਗਾ ਸਕੀਮ ਤਹਿਤ ਨਵੇਂ ਕਾਰਡ ਦੇਣ ਸਮੇਤ ਵਿਆਪਕ ਵਿਕਾਸ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕੀਤਾ। ਅੱਜ ਇੱਥੇ ਅਜ਼ਾਦੀ ਦਿਹਾੜੇ ਮੌਕੇ ਆਪਣੀ ਤਕਰੀਰ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਗੁਰਦਾਸਪੁਰ ਵਿੱਚ 67 ਹਜ਼ਾਰ ਅਤੇ ਪਠਾਨਕੋਟ ਵਿੱਚ 30 ਹਜ਼ਾਰ ਲਾਭਪਾਤਰੀਆਂ ਨੂੰ ਨੂੰ ਨਵੇਂ ਮਗਨਰੇਗਾ ਕਾਰਡ ਦਿੱਤੇ ਜਾਣਗੇ। ਗੁਰਦਾਸਪੁਰ ਜ਼ਿਲ੍ਹੇ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ 20 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਾਰੀ ਪੇਂਡੂ ਵਸੋਂ ਨੂੰ ਪਖਾਨੇ ਦੀ ਸਹੂਲਤ ਅਤੇ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦੇਣ ਲਈ 84 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਪੁਲੀਸ ਦ ਕਾਰਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਵਿੱਚ ਪੁਲਿਸ ਥਾਣਿਆਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ 2.5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਭਾਂਵੇਂ ਗੁਰਦਾਸਪੁਰ ਦਾ ਸਿਵਲ ਹਸਪਤਾਲ ਬਾਈਪਾਸ ‘ਤੇ ਸ਼ਿਫਟ ਕੀਤਾ ਜਾਵੇਗਾ ਪਰ ਸ਼ਹਿਰ ਦੀ ਪੁਰਾਣੀ ਇਮਾਰਤ ਵਿੱਚ ਐਮਰਜੈਂਸੀ ਸੇਵਾਵਾਂ ਅਤੇ ਜੱਚਾ-ਬੱਚਾ ਸੰਭਾਲ ਦਾ ਵਾਰਡ ਚਾਲੂ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ ਵਿੱਚ 7.50 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਤੇ ਸੀਵਰੇਜ ਦੇ ਕੰਮ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ ਦੇ ਹੋਰ ਇਲਾਕਿਆਂ ਦੇ ਵਿਕਾਸ ਪ੍ਰੋਜੈਕਟਾਂ ਲਈ 18 ਕਰੋੜ ਰੁਪਏ ਹੋਰ ਜਾਰੀ ਹੋਣਗੇ। ਨਾਜ਼ੁਕ ਸਰਹੱਦੀ ਇਲਾਕੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਗੁਰਦਾਸਪੁਰ ਵਿੱਚ ਸਿਹਤ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ 44.02 ਕਰੋੜ ਰੁਪਏ ਅਤੇ ਸਕੂਲ ਬੁਨਿਆਦੀ ਢਾਂਚੇ ਲਈ 118 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਰਾਸ਼ੀ ਵੰਡਣ ਲਈ 45 ਕਰੋੜ ਰੁਪਏ ਅਤੇ ਅਸ਼ੀਰਵਾਦ ਸਕੀਮ ਲਈ 7 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਿੰਡ ਡੱਲਾ ਗੋਰੀਆਂ ਵਿਖੇ ਨਵਾਂ ਸੈਨਿਕ ਸਕੂਲ ਬਣਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਦੇ ਸ਼ਹਿਰੀ ਵਿਕਾਸ ਲਈ 67 ਕਰੋੜ ਰੁਪਏ ਅਤੇ ਬਟਾਲਾ ਸ਼ਹਿਰ ਲਈ 42 ਕਰੋੜ ਰੁਪਏ ਖਰਚੇ ਜਾਣਗੇ। ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਪੈਪਸੀਕੋ ਕੰਪਨੀ ਦਾ ਬੋਟਲਿੰਗ ਪਲਾਂਟ ਸਥਾਪਤ ਕਰਨ ਦਾ ਐਲਾਨ ਕੀਤਾ ਅਤੇ ਇਸ ਜ਼ਿਲ੍ਹੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਲਈ 55 ਕਰੋੜ ਰੁਪਏ ਖਰਚੇ ਜਾਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 30 ਸਤੰਬਰ 2017 ਤੋਂ ਪਠਾਨਕੋਟ ਹਵਾਈ ਅੱਡੇ ਤੋਂ ਉਡਾਨਾ ਸ਼ੁਰੂ ਹੋ ਜਾਣਗੀਆਂ। ਇਸੇ ਤਰਾਂ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਫਤਹਿਗੜ੍ਹ ਚੂੜੀਆਂ ਵਿਖੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਅਤੇ ਜਲ ਸਪਲਾਈ ਤੇ ਸੀਵਰੇਜ ਦੇ ਕੰਮਾਂ ਲਈ 7.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗੜ੍ਹ ਚੂੜੀਆਂ ਵਿੱਚ ਨਵਾਂ ਨਵੋਦਿਆ ਵਿਦਿਆਲਿਆ ਸਥਾਪਤ ਕੀਤਾ ਜਾਵੇਗਾ। ਇਸੇ ਤਰਾਂ ਦੀਨਨਗਰ ਨੂੰ ਨਵੀਂ ਮਾਲ ਸਬ ਡਵੀਜ਼ਨ ਬਣਾਉਣ ਤੋਂ ਇਲਾਵਾ ਨਵਾਂ ਰੇਲਵੇ ਓਵਰ ਬਰਿਜ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕਲਾਨੌਰ ਵਿੱਚ ਨਵਾਂ ਡਿਗਰੀ ਕਾਲਜ ਸਥਾਪਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਾਦੀਆਂ ਸ਼ਹਿਰ ਵਿੱਚ ਨਵਾਂ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ 32 ਕਰੋੜ ਰੁਪਏ ਦੀ ਲਾਗਤ ਨਾਲ ਕਾਦੀਆਂ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਜਲ ਸਪਲਾਈ ਤੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਾਮਦੇਵ ਨਗਰ ਘੁਮਾਣ ਵਿਖੇ ਨਵਾਂ ਹਸਪਤਾਲ ਬਣਾਇਆ ਜਾਵੇਗਾ ਅਤੇ ਨਗਰ ਦੀ 100 ਫੀਸਦੀ ਵਸੋਂ ਨੂੰ ਜਲ ਸਪਲਾਈ ਤੇ ਸੀਵਰੇਜ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਵਿਖੇ 6 ਏਕੜ ਰਕਬੇ ‘ਚ 50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਵੀ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ