Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਵਸ ਮੌਕੇ ਕੈਦੀਆਂ ਲਈ ਸਜ਼ਾ ਮੁਆਫੀ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਅਗਸਤ: ਆਜ਼ਾਦੀ ਦਿਵਸ ਦੇ ਮੌਕੇ ਸਦਭਾਵਨਾ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਕੈਦ ਭੁਗਤ ਰਹੇ ਕੈਦੀਆਂ ਦੀ ਸਜ਼ਾ ਇਕ ਸਾਲ ਤੱਕ ਮੁਆਫ ਕਰਨ ਦੀ ਸਿਫਾਰਸ਼ ਕੀਤੀ ਹੈ। ਮੁੱਖ ਮੰਤਰੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਐਤਵਾਰ ਦੇਰ ਰਾਤ ਪ੍ਰਵਾਨ ਕਰਦਿਆਂ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 161 ਤਹਿਤ ਰਾਜਪਾਲ ਕੋਲ ਅਜਿਹੀ ਮੁਆਫੀ ਦੇਣ ਦੀਆਂ ਸ਼ਕਤੀਆਂ ਹੁੰਦੀਆਂ ਹਨ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 10 ਤੋਂ 20 ਸਾਲ ਦੀ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਇਕ ਸਾਲ ਦੀ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ 7 ਤੋਂ 10 ਸਾਲ ਦੀ ਕੈਦ ਵਾਲਿਆਂ ਨੂੰ 9 ਮਹੀਨੇ ਅਤੇ 5 ਤੋਂ 7 ਸਾਲ ਦੀ ਕੈਦ ਵਾਲੇ ਕੈਦੀਆਂ ਨੂੰ 6 ਮਹੀਨੇ ਦੀ ਛੋਟ ਦਿੱਤੀ ਗਈ ਹੈ।ਇਸੇ ਤਰ੍ਹਾਂ 3 ਤੋਂ 5 ਸਾਲ ਦੀ ਕੈਦ ਵਾਲੇ ਕੈਦੀਆਂ ਨੂੰ 3 ਮਹੀਨੇ ਅਤੇ 3 ਸਾਲ ਤੋਂ ਘੱਟ ਦੀ ਕੈਦ ਵਾਲੇ ਕੈਦੀਆਂ ਨੂੰ ਦੋ ਮਹੀਨੇ ਦੀ ਛੋਟ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਘਿਨਾਉਣੇ ਜੁਰਮਾਂ ਵਿੱਚ ਦੋਸ਼ੀ ਠਹਿਰਾਏ ਗਏ ਕੈਦੀਆਂ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ