Nabaz-e-punjab.com

ਮੁੱਖ ਮੰਤਰੀ ਵੱਲੋਂ ਗਣਤੰਤਰ ਦਿਵਸ ਸਮਾਰੋਹ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਤਵਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਯਾਦਗਾਰੀ ਸਰਕਾਰੀ ਕਾਲਜ ਵਿੱਚ 71ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ ।ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ। ਇੱਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਵਿੱਚ ਹਿੱਸਾ ਲਿਆ। ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲ੍ਹਿਆਂ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …