Nabaz-e-punjab.com

ਮੁੱਖ ਮੰਤਰੀ ਨੇ ਬਲੌਂਗੀ ਦੇ ਸਰਪੰਚ ਨਾਲ ਵੀਡੀਓ ਕਾਲ ਰਾਹੀਂ ਫੋਨ ’ਤੇ ਪ੍ਰਬੰਧਾਂ ਦੀ ਫੀਡਬੈਕ ਲਈ

ਨੰਬਰਦਾਰ ਸਤਨਾਮ ਮਾਨ ਤੇ ਹੋਰਨਾਂ ਨੇ ਮੁੱਖ ਮੰਤਰੀ ਨੂੰ ਸਰਪੰਚ ਦੀ ਥਾਂ ਆਮ ਲੋਕਾਂ ਦੀਆਂ ਪੀੜਾਂ ਸੁਣਨ ਦਾ ਸੁਝਾਅ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਕਰੋਨਾਵਾਇਰਸ ਦੀ ਮਹਾਂਮਾਰੀ ਦੇ ਸੰਕਟ ਅਤੇ ਕਰਫਿਊ ਬੰਦਸ਼ਾਂ ਦੇ ਚੱਲਦਿਆਂ ਜ਼ਮੀਨੀ ਪੱਧਰ ਤੋਂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਜਾਣਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਦੀ ਜੂਹ ਵਿੱਚ ਵਸਦੇ ਕਸਬਨੁਮਾ ਪਿੰਡ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ ਨਾਲ ਵੀਡੀਓ ਕਾਲ ਰਾਹੀਂ ਫੋਨ ’ਤੇ ਵਿਸ਼ੇਸ਼ ਗੱਲ ਕੀਤੀ। ਮੁੱਖ ਮੰਤਰੀ ਨੇ ਇਸ ਮੁਸ਼ਕਲ ਘੜੀ ਵਿੱਚ ਸੂਬਾ ਸਰਕਾਰ ਵੱਲੋਂ ਹੇਠਲੇ ਪੱਧਰ ’ਤੇ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵੀ ਫੀਡਬੈਕ ਲਈ। ਜਾਟ ਮਹਾਂ ਸਭਾ ਦਿੱਲੀ ਦੀ ਪ੍ਰਧਾਨ ਅਤੇ ਸਮਾਜ ਸੇਵਿਕ ਦੀਪਿਕਾ ਦੇਸ਼ਵਾਲ ਜੋ ਇਸ ਵੇਲੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰ ਰਹੀ ਹੈ, ਨੇ ਮੁੱਖ ਮੰਤਰੀ ਨਾਲ ਪਿੰਡ ਦੇ ਸਰਪੰਚ ਦੀ ਗੱਲ ਕਰਵਾਈ।
ਦੀਪਿਕਾ ਨੇ ਕਿਹਾ ਕਿ ਉਸ ਦਾ ਮੰਤਵ ਅਜਿਹੀ ਸੰਕਟ ਦੀ ਘੜੀ ਵਿੱਚ ਜਿੱਥੇ ਲੋਕਾਂ ਦੀ ਮਦਦ ਕਰਨਾ ਹੈ, ਉੱਥੇ ਸੂਬੇ ਦੇ ਮੁੱਖ ਮੰਤਰੀ ਨਾਲ ਹੇਠਲੇ ਪੱਧਰ ’ਤੇ ਲੋਕਾਂ ਦਾ ਸਿੱਧਾ ਰਾਬਤਾ ਕਾਇਮ ਕਰਵਾ ਕੇ ਲੋਕਾਂ ਦੀ ਹੌਸਲਾ ਅਫਜ਼ਾਈ ਕਰਵਾਉਣਾ ਹੈ ਤਾਂ ਜੋ ਲੋਕ ਤਕੜੇ ਹੋ ਕੇ ਇਸ ਸੰਕਟ ਦਾ ਮੁਕਾਬਲਾ ਕਰ ਸਕਣ। ਹੇਠਲੇ ਪੱਧਰ ’ਤੇ ਮਦਦ ਲਈ ਅੱਗੇ ਆਈ ਇਸ ਸਮਾਜ ਸੇਵਕਾ ਨੇ ਪਿੰਡ ਬਲੌਂਗੀ ਵਿੱਚ ਲੋੜਵੰਦਾਂ ਨੂੰ ਰਾਸ਼ਨ ਦੀ ਮਦਦ ਕਰਨ ਤੋਂ ਇਲਾਵਾ ਸੈਨੇਟਾਈਜ਼ ਦਾ ਕੰਮ ਵੀ ਕੀਤਾ। ਸਰਪੰਚ ਨੇ ਪਿਛਲੇ ਦਿਨੀਂ ਪਿੰਡ ਵਾਸੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਸਮੁੱਚੇ ਪਿੰਡ ਨੂੰ ਸੈਨੇਟਾਈਜ਼ ਕਰਨ ਲਈ ਗਲੀ ਮੁਹੱਲਿਆਂ ਵਿੱਚ ਦਵਾਈ ਦਾ ਛਿੜਕਾਅ ਕੀਤਾ ਗਿਆ ਹੈ।
ਉਧਰ, ਪਿੰਡ ਬਲੌਂਗੀ ਦੇ ਨੰਬਰਦਾਰ ਅਤੇ ਨੌਜਵਾਨ ਆਗੂ ਸਤਨਾਮ ਸਿੰਘ ਮਾਨ ਅਤੇ ਹੋਰਨਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਉਹ ਸਰਪੰਚਾਂ ਨਾਲ ਫੋਨ ’ਤੇ ਗੱਲ ਕਰਨ ਦੀ ਬਜਾਏ ਆਮ ਲੋਕਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਦੀ ਸਾਰ ਲੈਣੀ ਚਾਹੀਦੀ ਹੈ। ਅਜਿਹਾ ਕਰਨ ਨਾਲ ਸੂਬਾ ਸਰਕਾਰ ਨੂੰ ਜ਼ਮੀਨੀ ਹਕੀਕਤ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਸਰਪੰਚ ਨੇ ਹੁਣ ਤੱਕ ਲੋਕਾਂ ਦੀ ਸਾਰ ਨਹੀਂ ਲਈ ਹੈ ਅਤੇ ਪਿਛਲੇ ਦਿਨਾਂ ਦੌਰਾਨ ਸਰਪੰਚ ਨੇ ਲਗਾਤਾਰ ਹਫ਼ਤਾ ਆਪਣੇ ਘਰ ਦੇ ਗੇਟ ਨੂੰ ਬਾਹਰੋਂ ਤਾਲਾ ਲਗਾ ਕੇ ਬੰਦ ਲਿਆ ਸੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…