Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦਿੱਤੀ ਨਵੇਂ ਸਾਲ 2018 ਦੀ ਵਧਾਈ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਨੀਆਂ ਭਰ ਦੇ ਲੋਕਾਂ ਲਈ ਨਵਾਂ ਵਰ੍ਹੇ-2018 ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਉਮੀਦ ਜ਼ਾਹਰ ਕੀਤੀ ਕਿ ਇਸ ਸਾਲ ’ਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਕਾਸ ਤੇ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਤੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਭਰੋਸਾ ਨਾਲ ਆਖਿਆ ਕਿ ਨਵਾਂ ਸਾਲ ਪੰਜਾਬੀਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਸਰਬਪੱਖੀ ਵਿਕਾਸ ਰਾਹੀਂ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਦ੍ਰਿੜ ਸਕੰਲਪ ਲੈਣ ਦਾ ਸੱਦਾ ਦਿੱਤਾ ਤਾਂ ਕਿ ਤਰੱਕੀ ਦਾ ਲਾਭ ਹੇਠਲੇ ਪੱਧਰ ’ਤੇ ਖਾਸ ਕਰਕੇ ਗੁਰਬਤ ਹੰਢਾ ਰਹੇ ਲੋਕਾਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਜੀਵਨ ਸੁਧਾਰਿਆ ਜਾ ਸਕੇ। ਮੁੱਖ ਮੰਤਰੀ ਨੇ ਸੂਬੇ ਨੂੰ ਵਿਕਾਸ ਦੀ ਲੀਹ ’ਤੇ ਪਾਉਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ