Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ 11 ਅਕਤੂਬਰ ਨੂੰ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ: ਰਾਣਾ ਸੋਢੀ 23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 15.55 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ, 3 ਚਾਂਦੀ ਤੇ 3 ਕਾਂਸੀ ਦੇ ਤਗਮੇ ਜਿੱਤੇ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 3 ਸੋਨੇ, 2 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤੇ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 10 ਅਕਤੂਬਰ- ਪੰਜਾਬ ਸਰਕਾਰ ਇਸ ਸਾਲ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ 11 ਅਕਤੂਬਰ ਨੂੰ ਚੰਡੀਗੜ• ਵਿਖੇ ਸਟੇਟ ਐਵਾਰਡ ਅਤੇ ਨਗਦ ਈਨਾਮ ਦੀ ਰਾਸ਼ੀ ਨਾਲ ਸਨਮਾਨਤ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਦੋਵੇਂ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ 23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 15.55 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 2 ਸੋਨੇ, 3 ਚਾਂਦੀ ਤੇ 3 ਕਾਂਸੀ ਦੇ ਤਗਮੇ ਅਤੇ ਏਸ਼ੀਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 3 ਸੋਨੇ, 2 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤੇ ਸਨ। ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਹਾਲ ਹੀ ਵਿੱਚ ਪੰਜਾਬ ਕੈਬਨਿਟ ਵੱਲੋਂ ਨਵੀਂ ਖੇਡ ਨੀਤੀ ਨੂੰ ਹਰੀ ਝੰਡੀ ਦਿੱਤੀ ਗਈ । ਉਹਨਾ ਕਿਹਾ ਕਿ ਨਵੀਂ ਖੇਡ ਨੀਤੀ ਅਨੁਸਾਰ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਹੁਣ 3 ਗੁਣਾ ਵਧੀ ਹੋਈ ਈਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ,ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 75 ਲੱਖ, 50 ਲੱਖ ਤੇ 40 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਾ ਜੇਤੂ ਨੂੰ ਕ੍ਰਮਵਾਰ 1 ਕਰੋੜ, 75 ਲੱਖ ਤੇ 50 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾ ਕਿਹਾ ਕਿ ਸਾਡਾ ਨਿਸ਼ਾਨਾ 2020 ਦੀਆਂ ਟੋਕੀਓ ਓਲੰਪਿੰਕ ਖੇਡਾਂ ਹਨ ਅਤੇ ਨਵੀਂ ਖੇਡ ਨੀਤੀ ਦੇ ਚੰਗੇ ਸਿੱਟੇ ਜਲਦ ਸਾਹਮਣੇ ਆਉਣਗੇ। ਖੇਡ ਮੰਤਰੀ ਨੇ ਭਲਕੇ ਦੇ ਸਮਾਗਮ ਵਿੱਚ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦੇ ਵੇਰਵੇ ਦਿੰਦੇ ਦੱਸਿਆ ਇਹ ਰਾਸ਼ਟਰਮੰਡਲ ਖੇਡਾਂ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਅਤੇ ਏਸ਼ੀਆਈ ਖੇਡਾਂ ਵਿੱਚ ਇੱਕ ਕਾਂਸੇ ਦਾ ਤਗਮਾ ਜੇਤੂ ਨਿਸ਼ਾਨੇਬਾਜ ਹਿਨਾ ਸਿੱਧੂ, ਰਾਸ਼ਟਰਮੰਡਲ ਖੇਡਾਂ ਵਿੱਚ ਹੀ ਸੋਨ ਤਗਮਾ ਜੇਤੂ ਬੈਡਮਿੰਟਨ ਖਿਡਾਰੀ ਪਰਨਵ ਚੋਪੜਾ, ਚਾਂਦੀ ਦਾ ਤਗਮਾ ਜੇਤੂ ਨੀਸ਼ਾਨੇਬਾਜ ਅੰਜੁਮ ਮੋਦਗਿੱਲ ਤੇ ਵੇਟਲਿਫਟਰ ਪ੍ਰਦੀਪ ਸਿੰਘ ਅਤੇ ਕਾਂਸੇ ਦਾ ਤਗਮਾ ਜੇਤੂ ਅਥਲੀਟ ਨਵਜੀਤ ਕੌਰ ਢਿੱਲੋਂ ਤੇ ਵੇਟਲਿਫਟਰ ਵਿਕਾਸ ਠਾਕੁਰ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ•ਾਂ ਏਸ਼ੀਆਈ ਖੇਡਾਂ ਵਿੱਚ ਸੋਨੇ ਦਾ ਤਗਮਾ ਜੇਤੂ ਅਥਲੀਟ ਤਜਿੰਦਰਪਾਲ ਸਿੰਘ ਤੂਰ ਤੇ ਅਰਪਿੰਦਰ ਸਿੰਘ ਅਤੇ ਰੋਇੰਗ ਖਿਡਾਰੀ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ, ਚਾਂਦੀ ਦਾ ਤਗਮਾ ਜੇਤੂ ਕਬੱਡੀ ਖਿਡਾਰਨ ਰਣਦੀਪ ਕੌਰ ਖਹਿਰਾ, ਹਾਕੀ ਖਿਡਾਰਨ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਕਾਂਸੇ ਦਾ ਤਗਮਾ ਜੇਤੂ ਰੋਇੰਗ ਖਿਡਾਰੀ ਭਗਵਾਨ ਸਿੰਘ ਅਤੇ ਪੁਰਸ਼ ਹਾਕੀ ਟੀਮ ਵਿੱਚ ਸ਼ਾਮਲ ਪੰਜਾਬ ਦੇ 9 ਖਿਡਾਰੀਆਂ ਮਨਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਕ੍ਰਿਸ਼ਨ ਪਾਠਕ ਤੇ ਦਿਲਪ੍ਰੀਤ ਸਿੰਘ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ