nabaz-e-punjab.com

ਮੁੱਖ ਮੰਤਰੀ ਵੱਲੋਂ ਇੰਡੀਅਨ ਐਕਸਪ੍ਰੈਸ ਦੀ ਰੈਜ਼ੀਡੈਂਟ ਐਡੀਟਰ ਨਿਰੁਪਮਾ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 04 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਇੰਡੀਅਨ ਐਕਸਪ੍ਰੈਸ’ ਅਖ਼ਬਾਰ ਦੇ ਚੰਡੀਗੜ• ਦੇ ਰੈਜ਼ੀਡੈਂਟ ਐਡੀਟਰ ਨਿਰੁਪਮਾ ਸੁਬਰਾਮਨੀਅਨ ਦੀ ਮਾਤਾ ਵਿਜਯਾ ਸੁਬਰਾਮਨੀਅਨ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀਮਤੀ ਸੁਬਰਾਮਨੀਅਨ 86 ਵਰਿ•ਆਂ ਦੇ ਸਨ ਜੋ ਅੱਜ ਸੰਖੇਪ ਬੀਮਾਰੀ ਮਗਰੋਂ ਚੇਨਈ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਧੀਆਂ ਅਤੇ ਇਕ ਪੁੱਤਰ ਛੱਡ ਗਏ ਹਨ।
ਦੁਖੀ ਪਰਿਵਾਰ ਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਨਿਰੁਪਮਾ ਸੁਬਰਾਮਨੀਅਨ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਆਪਣੇ ਸੰਦੇਸ਼ ਵਿੱਚ ਰਵੀਨ ਠੁਕਰਾਲ ਨੇ ਆਖਿਆ ਕਿ ਪਰਿਵਾਰ ਲਈ ਇਹ ਬਹੁਤ ਦੁਖਦਾਈ ਪਲ ਹਨ ਅਤੇ ਉਹ ਦੁੱਖ ਦੀ ਇਸ ਘੜੀ ਵਿੱਚ ਉਨ•ਾਂ ਨਾਲ ਸ਼ਰੀਕ ਹੁੰਦੇ ਹਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…