Share on Facebook Share on Twitter Share on Google+ Share on Pinterest Share on Linkedin ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਪਿੱਟ ਸਿਆਪਾ, ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਸਾੜੇ ਸਿੱਖਿਆ ਭਵਨ ਦੇ ਬਾਹਰ ਕੱਚੇ ਅਧਿਆਪਕਾਂ ਦਾ ਧਰਨਾ 17ਵੇਂ ਦਿਨ ਵਿੱਚ ਦਾਖ਼ਲ, ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 17ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਨੇ ਦੱਸਿਆ ਕਿ ਅੱਜ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਿਧਾਣਾ ਅਤੇ ਜਸਵੰਤ ਸਿੰਘ ਪੰਨੂ ਦੀ ਅਗਵਾਈ ਹੇਠ ਕੱਚੇ ਅਧਿਆਪਕਾਂ ਵੱਲੋਂ ਫੇਜ਼7 ਸਥਿਤ ਲਾਲ ਬੱਤੀ ਪੁਆਇੰਟ ’ਤੇ ਪੰਜਾਬ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕਰਦਿਆਂ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਸਾੜੇ ਗਏ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਯੂਨੀਅਨ ਆਗੂਆਂ ਨੇ ਹੁਕਮਰਾਨਾਂ ਨੂੰ ਰੱਜ ਕੇ ਕੋਸਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨ ਲੈਂਦੀ ਉਨ੍ਹਾਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਅਧਿਕਾਰੀ ਜਾਣਬੁੱਝ ਕੇ ਉਨ੍ਹਾਂ ਦੇ ਰਾਹ ਵਿੱਚ ਕੰਡੇ ਬੀਜ ਰਹੇ ਹਨ ਅਤੇ ਬੇਲੋੜੀਆਂ ਦਲੀਲਾਂ ਦੇ ਕੇ ਮੁੱਖ ਮੰਤਰੀ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਪੱਕੇ ਕਰਨ ਦਾ ਮਾਮਲਾ ਕਿਸੇ ਕੰਢੇ ਨਹੀਂ ਲੱਗ ਸਕਿਆ। ਆਗੂਆਂ ਨੇ ਕਿਹਾ ਕਿ ਆਉਂਦੇ ਮੰਗਲਵਾਰ ਨੂੰ ਪੰਜਾਬ ਭਵਨ ਵਿੱਚ ਵਿੱਤ ਮੰਤਰੀ, ਸਿੱਖਿਆ ਮੰਤਰੀ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਜੇਕਰ ਕੱਚੇ ਅਧਿਆਪਕਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ ਤਾਂ ਮੀਟਿੰਗ ਖ਼ਤਮ ਹੋਣ ਉਪਰੰਤ ਐਨ ਮੌਕੇ ਗੁਪਤ ਐਕਸ਼ਨ ਕਰਕੇ ਸਰਕਾਰ ਨਾਲ ਆਰਪਾਰ ਦੀ ਲੜਾਈ ਲੜੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਪੰਜਾਬ ਸਰਕਾਰ ਅਤੇ ਸਿੱਖਿਆ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ