nabaz-e-punjab.com

ਮੁੱਖ ਮੰਤਰੀ ਵੱਲੋਂ ਤੀਰ-ਅੰਦਾਜ਼ੀ ਦੇ ਰਾਸ਼ਟਰੀ ਖਿਡਾਰੀ ਨੂੰ ਕਿੱਟ ਮੁਹੱਈਆ ਕਰਾਉਣ ਦੇ ਨਿਰਦੇਸ਼

ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਵੇਲੇ ਸ਼ਹੀਦ ਦੀ ਬੇਟੀ ਨੂੰ ਦਿੱਤਾ ਨੌਕਰੀ ਮੁਹੱਈਆ ਕਰਾਉਣ ਦਾ ਭਰੋਸਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਪੱਧਰ ਦੇ ਤੀਰ-ਅੰਦਾਜ਼ੀ ਖਿਡਾਰੀ ਹਰਮਨਦੀਪ ਸਿੰਘ ਲਈ ਇਕ ਕਿੱਟ ਦਾ ਪ੍ਰਬੰਧ ਕਰਨ ਵਾਸਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਦਿੱਤੀ ਹੈ ਤਾਂ ਜੋ ਉਹ 16 ਅਗਸਤ ਨੂੰ ਸ਼ੁਰੂ ਹੋ ਰਹੇ ਰਾਸ਼ਟਰੀ ਟਰਾਇਲਾਂ ਵਿਚ ਹਿੱਸਾ ਲੈਣ ਦੇ ਸਮਰੱਥ ਹੋ ਸਕੇ। ਮੁੱਖ ਮੰਤਰੀ ਨੇ ਇਹ ਹਦਾਇਤ ਉਸ ਵੇਲੇ ਜਾਰੀ ਕੀਤੀ ਜਦੋਂ ਹਰਮਨਦੀਪ ਅੱਜ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅੱਜ ਆਮ ਲੋਕਾਂ ਦੀ ਸ਼ਿਕਾਇਤਾਂ ਸੁਣੇ ਜਾਣ ਮੌਕੇ ਮਿਲਿਆ। ਹਰਮਨਦੀਪ ਰਾਸ਼ਟਰੀ ਪੱਧਰ ’ਤੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਵਾਸਤੇ ਇਕ ਕਿੱਟ ਦੀ ਮੰਗ ਕਰ ਰਿਹਾ ਸੀ ਅਤੇ ਉਹ ਚਾਹੁੰਦਾ ਸੀ ਕਿ ਡਿਪਟੀ ਕਮਿਸ਼ਨਰ ਉਨ੍ਹਾਂ ਦੀ ਮਦਦ ਕਰੇ।
ਮੁੱਖ ਮੰਤਰੀ ਨੇ ਅੱਜ ਅਨੇਕਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ 1989 ਵਿਚ ਹੈਲੀਕਾਪਟਰ ਹਾਦਸੇ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਇਕ ਸ਼ਹੀਦ ਫੌਜੀ ਦੀ ਬੇਟੀ ਨੂੰ ਨਿੱਜੀ ਸੈਕਟਰ ਵਿਚ ਨੌਕਰੀ ਦਾ ਭਰੋਸਾ ਦਿਵਾਇਆ। ਪਾਇਲਟ ਦਵਿੰਦਰ ਸਿੰਘ ਦੇ ਪਿਤਾ ਸਰਬਜੀਤ ਸਿੰਘ ਸਿੱਧੂ ਉਨ੍ਹਾਂ ਲੋਕਾਂ ਵਿਚ ਸ਼ਾਮਲ ਸੀ ਜੋ ਅੱਜ ਕੈਪਟਨ ਅਮਰਿੰਦਰ ਸਿੰਘ ਕੋਲ ਆਪਣੀ ਸ਼ਿਕਾਇਤਾਂ ਲੈ ਕੇ ਪਹੁੰਚੇ ਸਨ ਅਤੇ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਦੀ ਮਦਦ ਮੰਗ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਦਵਿੰਦਰ ਸਿੰਘ ਦੀ ਪੁਤਰੀ ਲਈ ਨਿੱਜੀ ਖੇਤਰ ਵਿਚ ਨੌਕਰੀ ਨੂੰ ਯਕੀਨੀ ਬਣਾਉਣ ਜਿਸ ਨੇ ਸਾਲ 2015 ਵਿਚ ਆਪਣੀ ਗ੍ਰੈਜੂਏਸ਼ਨ ਮੁਕੰਮਲ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਦੂਜੀ ਵਾਰ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਰਹੇ ਸਨ।
ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਪਣੇ ਨਿਵਾਸ ਸਥਾਨ ’ਤੇ ਇਕੱਤਰ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਸਭਨਾਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ। ਬੁਲਾਰੇ ਅਨੁਸਾਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ ਲੋਕ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਦੇ ਦਖਲ ਦੀ ਇੱਛਾ ਪ੍ਰਗਟ ਕਰ ਰਹੇ ਸਨ। ਇਨ੍ਹਾਂ ਵਿੱਚ ਤਬਾਦਲਿਆਂ, ਮੁਆਵਜ਼ੇ ਅਤੇ ਪੈਨਸ਼ਨਾਂ ਨਾਲ ਸਬੰਧਤ ਕਾਫੀ ਗਿਣਤੀ ਵਿਚ ਮਾਮਲੇ ਸਨ। ਮਰਦਾਂ ਅਤੇ ਅੌਰਤਾਂ ਵੱਲੋਂ ਮੁੱਖ ਮੰਤਰੀ ਦੇ ਅੱਗੇ ਪੇਸ਼ ਕੀਤੇ ਆਪਣੇ ਮਾਮਲਿਆਂ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਹੱਲ ਕਰਨ ਦਾ ਭਰੋਸਾ ਦਵਾਇਆ।
ਮੁੱਖ ਮੰਤਰੀ ਨੇ ਬਾਅਦ ਵਿੱਚ ਸਮੱਸਿਆਵਾਂ ਲੈ ਕੇ ਆਏ ਸਾਰੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਲਈ ਆਪਣੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਪੰਜਾਬ ਦੇ ਆਮ ਲੋਕਾਂ ਦੇ ਚਿਹਰਿਆਂ ’ਤੇ ਖੁਸ਼ੀ ਨੂੰ ਮੁੜ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਈ ਜੋ ਕਿ ਪਿਛਲੇ ਸਮੇਂ ਦੌਰਾਨ ਗੁੰਮ ਹੋ ਗਈ ਸੀ।

Load More Related Articles
Load More By Nabaz-e-Punjab
Load More In Government

Check Also

Archer Avneet Kaur wins Bronze Medal in World Cup

Archer Avneet Kaur wins Bronze Medal in World Cup Sports Minister Meet Hayer congratulates…