ਮੁੱਖ ਮੰਤਰੀ ਵੱਲੋਂ ਸੀਜੀਸੀ ਝੰਜੇੜੀ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਦਾ ਸਨਮਾਨ

ਸਿੱਖਿਆ ਦੇ ਖੇਤਰ ਵਿੱਚ ਝੰਜੇੜੀ ਕੈਂਪਸ ਨੂੰ ਮੋਹਰੀ ਸੰਸਥਾ ਹੋਣ ਦੇ ਨਾਤੇ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਪ੍ਰੈਜ਼ੀਡੈਂਟ ਰਸ਼ਪਾਲ ਸਿੰਘ ਧਾਲੀਵਾਲ ਨੂੰ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ, ਪੰਜਾਬ ਵੱਲੋਂ ਚੰਡੀਗੜ੍ਹ ਵਿਚ ਹਯਾਤ ਰੀਜੈਂਸੀ ਵਿਖੇ ਇਕ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਘੀਆਂ ਸ਼ਖ਼ਸੀਅਤਾਂ ਅਤੇ ਵਿਚਾਰਵਾਨ ਨੇਤਾਵਾਂ ਨੇ ਪੰਜਾਬ ਦੇ ਵਿਕਾਸ ਦੇ ਨਾਜ਼ੁਕ ਵਿਸ਼ੇ ’ਤੇ ਵਿਚਾਰ-ਚਰਚਾ ਕਰਨ ਲਈ ਇਕੱਠੇ ਹੋਏ। ਸੀਜੀਸੀ ਦੇ ਪ੍ਰੈਜ਼ੀਡੈਂਟ ਰਸ਼ਪਾਲ ਸਿੰਘ ਧਾਲੀਵਾਲ ਨੂੰ ਇਹ ਸਨਮਾਨ ਉਨ੍ਹਾਂ ਦੀ ਦੂਰਅੰਦੇਸ਼ੀ ਲੀਡਰਸ਼ਿਪ, ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਸੀਜੀਸੀ ਝੰਜੇੜੀ ਕੈਂਪਸ ਨੂੰ ਵਿੱਦਿਅਕ ਉੱਤਮਤਾ ਦੇ ਪ੍ਰਤੀਕ ਵਜੋਂ ਸਥਾਪਿਤ ਕਰਨ ਲਈ ਦਿਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਜੀਸੀ ਝੰਜੇੜੀ ਕੈਂਪਸ ਵੱਲੋਂ ਸਿੱਖਿਆ ਦੇ ਖੇਤਰ ਵਿਚ ਇੱਕ ਮੋਹਰੀ ਸੰਸਥਾ ਹੋਣ ਲਈ ਵਧਾਈ ਦਿੰਦੇ ਹੋਏ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿਚ ਦਿਤੇ ਜਾ ਰਹੇ ਉਨ੍ਹਾਂ ਦੇ ਯੋਗਦਾਨ ਲਈ ਵਧਾਈ ਦਿੱਤੀ।
ਇਸ ਇਜਲਾਸ ਦੌਰਾਨ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਪ੍ਰਸ਼ਾਸਨ ਆਪਣੇ ਨਾਗਰਿਕਾਂ ਦੀ ਭਲਾਈ ਅਤੇ ਤਰੱਕੀ ਨੂੰ ਪਹਿਲ ਦੇ ਰਹੀ ਹੈ। ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਚੰਗੇ ਸ਼ਾਸਨ, ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਦ੍ਰਿੜ ਵਚਨਬੱਧਤਾ ਦੇ ਨਾਲ ਨਾਲ ਸੱਤਾਧਾਰੀ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਬਿਹਤਰ ਭਵਿੱਖ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਲੜਾਈ ਲਈ ਵਧਾਈ ਦਿੰਦੇ ਹੋਏ ਪੰਜਾਬ ਨੂੰ ਦੇਸ਼ ਦਾ ਬਿਹਤਰੀਨ ਸੂਬਾ ਬਣਨ ਦੀ ਕਾਮਨਾ ਕੀਤੀ। ਪ੍ਰਧਾਨ ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਖ਼ੁਸ਼ਹਾਲ ਅਤੇ ਸਦਭਾਵਨਾ ਵਾਲੇ ਸਮਾਜ ਦੇ ਆਪਣੇ ਸੁਪਨੇ ਨੂੰ ਅੱਗੇ ਵਧਾ ਰਿਹਾ ਹੈ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…