nabaz-e-punjab.com

ਮੁੱਖ ਮੰਤਰੀ ਵੱਲੋਂ ਫਾਜ਼ਿਲਕਾ ਦੇ ਸਕੂਲ ਵਿੱਚ ਲੜਕੀਆਂ ਦੀ ਤਲਾਸ਼ੀ ਲੈਣ ਦੇ ਮਾਮਲੇ ਦੀ ਜਾਂਚ ਦੇ ਆਦੇਸ਼

ਮਾਮਲੇ ‘ਚ ਮੁਢਲੇ ਤੌਰ ‘ਤੇ ਸ਼ਾਮਲ 2 ਅਧਿਆਪਕਾਂ ਦੀ ਬਦਲੀ ਦੇ ਵੀ ਦਿੱਤੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 3 ਨਵੰਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਜ਼ਿਲਕਾ ਦੇ ਇਕ ਸਕੂਲ ਦੇ ਪਖਾਨੇ ਵਿੱਚ ਸੈਨੇਟਰੀ ਪੈਡ ਮਿਲਣ ਉਪਰੰਤ ਕਥਿਤ ਤੌਰ ‘ਤੇ ਲੜਕੀਆਂ ਦੀ ਕੀਤੀ ਗਈ ਤਲਾਸ਼ੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਜਾਂਚ ਪੂਰੀ ਹੋਣ ਤੱਕ ਮਾਮਲੇ ਵਿੱਚ ਮੁਢਲੇ ਤੌਰ ‘ਤੇ ਸ਼ਾਮਲ 2 ਅਧਿਆਪਕਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤੱਕ ਇਸ ਮਾਮਲੇ ਦੀ ਮੁਕੰਮਲ ਜਾਂਚ ਕਰਕੇ ਅਗਲੇਰੀ ਲੋੜੀਂਦੀ ਕਾਰਵਾਈ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਦੇ ਧਿਆਨ ਵਿੱਚ ਇਹ ਮਾਮਲਾ ਇੱਕ ਵੀਡੀਓ ਰਾਹੀਂ ਆਇਆ ਜਿਸ ਵਿੱਚ ਫਾਜ਼ਿਲਕਾ ਜ਼ਿਲ•ੇ ਦੇ ਪਿੰਡ ਕੁੰਦਲ ਦੇ ਲੜਕੀਆਂ ਦੇ ਸਰਕਾਰੀ ਸਕੂਲ ਦੀ ਇੱਕ ਵਿਦਿਆਰਥਣ ਰੋ-ਰੋ ਕੇ ਸ਼ਿਕਾਇਤ ਕਰ ਰਹੀ ਸੀ ਕਿ ਅਧਿਆਪਕਾਂ ਵੱਲੋਂ ਉਨ••ਾਂ ਦੀ ਸਕੂਲ ਅੰਦਰ ਤਲਾਸ਼ੀ ਲਈ ਗਈ ਹੈ। ਜਾਣਕਾਰੀ ਅਨੁਸਾਰ ਸਕੂਲ ਦੇ ਇੱਕ ਪਖਾਨੇ ਵਿੱਚ ਸੈਨੇਟਰੀ ਪੈਡ ਮਿਲਣ ਉਪਰੰਤ ਅਧਿਆਪਕਾਂ ਨੇ ਤਲਾਸ਼ੀ ਰਾਹੀਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਲੜਕੀਆਂ ਵਿੱਚੋਂ ਕਿਸ ਨੇ ਸੈਨੇਟਰੀ ਪੈਡ ਪਾਇਆ ਹੋਇਆ ਹੈ।
ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਅਧਿਆਪਕਾਂ ਨੇ ਲੜਕੀਆਂ ਨੂੰ ਪੈਡ ਦਾ ਨਿਪਟਾਰਾ ਸਹੀ ਢੰਗ ਨਾਲ ਕਰਨ ਬਾਰੇ ਸਮਝਾਉਣ ਦੀ ਬਜਾਏ ਉਨ•ਾਂ ਦੀ ਤਲਾਸ਼ੀ ਲੈਣ ਦਾ ਫੈਸਲਾ ਲਿਆ ਜਿਸ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਫੌਰੀ ਤੌਰ ‘ਤੇ ਕਾਰਵਾਈ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ।
ਜ਼ਿਲ•ਾ ਸਿੱਖਿਆ ਅਫ਼ਸਰ ਨੂੰ ਇਸ ਸਕੂਲ ਦਾ ਦੌਰਾ ਕਰਨ ਲਈ ਆਖਿਆ ਅਤੇ ਵਿਦਿਆਰਥਣਾਂ ਅਤੇ ਉਨ•ਾਂ ਦੇ ਮਾਪਿਆਂ ਪਾਸੋਂ ਪੁੱਛਗਿੱਛ ਕਰਕੇ ਇਨ•ਾਂ ਦੋਵਾਂ ਅਧਿਆਪਕਾਂ ਦੀ ਸ਼ਮੂਲੀਅਤ ਬਾਰੇ ਜ਼ਾਹਰਾ ਤੌਰ ‘ਤੇ ਸਬੂਤਾਂ ਦਾ ਪਤਾ ਲਾਉਣ ਲਈ ਵੀ ਆਖਿਆ। ਇਸੇ ਆਧਾਰ ‘ਤੇ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪ੍ਰਸ਼ਾਸਕੀ ਆਧਾਰ ‘ਤੇ ਇਨ•ਾਂ ਅਧਿਆਪਕਾਂ ਦਾ ਸਕੂਲ ਤੋਂ ਬਾਹਰ ਤਬਾਦਲਾ ਕਰਨ ਦੇ ਹੁਕਮ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਦਿਆਰਥਣਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਰਸਮੀ ਰਿਪੋਰਟ ਹਾਸਲ ਹੋਣ ‘ਤੇ ਨਿਯਮਾਂ ਮੁਤਾਬਕ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਨਿੱਜੀ ਤੌਰ ‘ਤੇ ਜਾਂਚ ਦੀ ਨਿਗਰਾਨੀ ਕਰਨ ਅਤੇ ਸੋਮਵਾਰ ਤੱਕ ਉਨ•ਾਂ ਨੂੰ ਅੰਤਮ ਰਿਪੋਰਟ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਆਖਿਆ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…