Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਮੁਹਾਲੀ ਤੋਂ ਮੰਗਲਵਾਰ ਨੂੰ ਕਰਨਗੇ ਸਰਬੱਤ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ ਪਹਿਲੇ ਪੜਾਅ ਵਿੱਚ ਸੂਬੇ ਦੇ 43 ਲੱਖ ਪਰਿਵਾਰਾਂ ਨੂੰ ਮਿਲੇਗਾ ਸਰਬੱਤ ਸਿਹਤ ਯੋਜਨਾ ਦਾ ਲਾਭ ਸਿਹਤ ਮੰਤਰੀ ਸਿੱਧੂ ਨੇ ਸ਼ਾਮ ਨੂੰ ਲਿਆ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਗਸਤ: ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਲਕਦਮੀ ਕਰਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 20 ਅਗਸਤ ਨੂੰ ਮੁਹਾਲੀ ਤੋਂ ਕਰਨਗੇ। ਇਸ ਸਬੰਧੀ ਮੁਹਾਲੀ ਹਵਾਈ ਅੱਡਾ ਨੇੜੇ ਕਿਸਾਨ ਵਿਕਾਸ ਚੈਂਬਰ ਵਿੱਚ ਸੂਬਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ ਪੰਜਾਬ ਲਗਭਗ 43.8 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ, ਜੋ ਕਿ ਰਾਜ ਦੀ ਕੁਲ ਆਬਾਦੀ ਦਾ 70 ਫੀਸਦੀ ਹਿੱਸਾ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜ ਲੱਖ ਰੁਪਏ ਦਾ ਤੱਕ ਮੁਫ਼ਤ ਇਲਾਜ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ। ਇਸ ਤੋਂ ਪਹਿਲਾਂ ਦੇਸ ਦੇ ਕਿਸੇ ਹੋਰ ਸੂਬੇ ਵਿੱਚ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਨਹੀਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜੀਕ੍ਰਿਤ ਪਰਿਵਾਰ ਸੂਬੇ ਦੇ ਨਾਮੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ (ਯੋਗਤਾ) ਦੇਖਣ ਲਈ www.shapunjab.in ’ਤੇ ਜਾਣ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਾਉਣ ਲਈ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਨਾਲ ਸੰਪਰਕ ਕਰ ਸਕਦੇ ਹਨ ਜਾਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ‘ਅਰੋਗਿਆ ਮਿੱਤਰ’ ਨੂੰ ਮਿਲ ਸਕਦੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀਆਂ ਵਿੱਚ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਡੇਟਾ ਵਿੱਚ ਸ਼ਾਮਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ, ਕਿਸਾਨ ਪਰਿਵਾਰ (ਜੇ-ਫਾਰਮ ਧਾਰਕ) ਅਤੇ ਉਸਾਰੀ ਭਲਾਈ ਬੋਰਡ, ਪੰਜਾਬ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਸ਼ਾਮਲ ਹਨ। ਈ-ਕਾਰਡ ਜਾਰੀ ਕਰਾਉਣ ਲਈ ਆਧਾਰ ਕਾਰਡ, ਰਾਸ਼ਨ ਕਾਰਡ, ਵਿਅਕਤੀਗਤ ਪੈਨ ਕਾਰਡ (ਛੋਟੇ ਵਪਾਰੀਆਂ ਲਈ) ਅਤੇ ਪੰਜੀਕ੍ਰਿਤ ਕਾਰਡ (ਉਸਾਰੀ ਕਾਮਿਆਂ ਲਈ) ਜ਼ਰੂਰੀ ਹਨ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਟੋਲ ਫ੍ਰੀ ਹੈਲਪਲਾਈਨ ਨੰਬਰ 104 ਤੋਂ ਲਈ ਜਾ ਸਕਦੀ ਹੈ। ਉਧਰ, ਸ਼ਾਮ ਨੂੰ ਸਿਹਤ ਮੰਤਰੀ ਸ੍ਰੀ ਸਿੱਧੂ ਨੇ ਅਧਿਕਾਰੀਆਂ ਨਾਲ ਕਿਸਾਨ ਵਿਕਾਸ ਚੈਂਬਰ ਦਾ ਦੌਰਾ ਕਰਕੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਐਸਡੀਐਮ ਜਗਦੀਪ ਸਹਿਗਲ, ਸਿਵਲ ਸਰਜਨ ਡਾ. ਮਨਜੀਤ ਸਿੰਘ, ਸਿਹਤ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ