Share on Facebook Share on Twitter Share on Google+ Share on Pinterest Share on Linkedin ਉਪ ਮੁੱਖ ਮੰਤਰੀ ਓਪੀ ਸੋਨੀ ਨੇ ਕਮਿਊਨਿਟੀ ਹੈਲਥ ਸੈਂਟਰ ਤੇ ਡਾਇਗਨੌਸਟਿਕ ਸੈਂਟਰ ਦਾ ਕੀਤਾ ਉਦਘਾਟਨ ਭਾਰਤ ਵਿੱਚ ਬਣਨ ਵਾਲੀਆਂ 6 ਲੈਬਾਂ ’ਚੋਂ ਇੱਕ ਲੈਬ ਮੁਹਾਲੀ ਵਿੱਚ ਬਣਾਈ ਜਾਵੇਗੀ: ਓਪੀ ਸੋਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ: ਉਪ ਮੁੱਖ ਮੰਤਰੀ (ਸਿਹਤ) ਓਪੀ ਸੋਨੀ ਨੇ ਅੱਜ ਸ਼ਾਮ ਇੱਥੋਂ ਦੇ ਫੇਜ਼-3ਬੀ1 ਸਥਿਤ 30 ਬਿਸਤਰਿਆਂ ਦੇ ਨਵੇਂ ਕਮਿਊਨਿਟੀ ਹੈਲਥ ਸੈਂਟਰ ਅਤੇ ਡਾਇਗਨੌਸਟਿਕ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਿਹਤ ਸੇਵਾਵਾਂ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਜਿਸ ਦੇ ਚੱਲਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਹਤ ਸਹੂਲਤਾਂ ਲਈ ਇਨਕਲਾਬੀ ਯਤਨ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਓਪੀ ਸੋਨੀ ਨੇ ਕਿਹਾ ਕਿ ਮੁੱਢਲਾ ਸਿਹਤ ਕੇਂਦਰ ਨੂੰ ਅਪਗਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ। ਇਸ ਕਮਿਊਨਿਟੀ ਹੈਲਥ ਸੈਂਟਰ ਦੇ ਬਣਨ ਨਾਲ ਲੋਕਾਂ ਨੂੰ ਮਿਆਰੀ ਸਹੂਲਤਾਂ ਮਿਲਣਗੀਆਂ ਅਤੇ ਸਰਕਾਰੀ ਹਸਪਤਾਲ ਉੱਤੇ ਮਰੀਜ਼ਾਂ ਦਾ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਫੇਜ਼-6 ਅਤੇ ਉਸਾਰੀ ਅਧੀਨ ਮੈਡੀਕਲ ਕਾਲਜ ਸ਼ਹਿਰ ਦੇ ਇਕ ਪਾਸੇ ਪੈਂਦਾ ਸੀ, ਜਿਸ ਕਾਰਨ ਬਜ਼ੁਰਗਾਂ ਨੂੰ ਆਉਣ-ਜਾਣ ਵਿੱਚ ਦਿੱਕਤ ਆਉਂਦੀ ਸੀ, ਜਦੋਂਕਿ ਫੇਜ਼-3ਬੀ1 ਸ਼ਹਿਰ ਦਾ ਕੇਂਦਰ ਬਿੰਦੂ ਹੈ, ਜਿੱਥੇ ਹਰੇਕ ਵਿਅਕਤੀ ਦਾ ਪਹੁੰਚਣਾ ਜ਼ਿਆਦਾ ਆਸਾਨ ਹੈ। ਇਸ ਕਮਿਊਨਿਟੀ ਹੈਲਥ ਸੈਂਟਰ ਵਿੱਚ ਓਪੀਡੀ ਸ਼ੁਰੂ ਹੋ ਚੁੱਕੀ ਹੈ ਅਤੇ ਇੱਥੇ ਡਾਇਗਨੌਸਨਿਕ ਸੈਂਟਰ ਵੀ ਬਣਾਇਆ ਗਿਆ ਹੈ ਅਤੇ ਅਤਿਆਧੁਨਿਕ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ। ਜਿਸ ਵਿੱਚ ਇਲਾਕੇ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਹੋਣਗੀਆਂ। ਓਪੀ ਸੋਨੀ ਨੇ ਕਿਹਾ ਕਿ ਭਾਰਤ ਵਿੱਚ ਕੇਂਦਰ ਸਰਕਾਰ ਵੱਲੋਂ 6 ਅਤਿਆਧੁਨਿਕ ਲੈਬਾਰਟਰੀਆਂ ਦਾ ਨਿਰਮਾਣ ਕੀਤਾ ਜਾਣਾ ਹੈ। ਜਿਨ੍ਹਾਂ ’ਚੋਂ ਇੱਕ ਲੈਬ ਮੁਹਾਲੀ ਵਿੱਚ ਬਣਾਈ ਜਾ ਰਹੀ ਹੈ। ਇਸ ਦੇ ਬਣਨ ਨਾਲ ਲੋਕਾਂ ਨੂੰ ਆਪਣੇ ਟੈਸਟ ਕਰਵਾਉਣ ਲਈ ਪੂਨੇ ਨਹੀਂ ਜਾਣਾ ਪਵੇਗਾ। ਮੁਹਾਲੀ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜ ਵਿੱਚ ਐਮਬੀਬੀਐਸ ਦੀਆਂ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਸਮੂਹ ਵਿਭਾਗਾਂ ਨਾਲ ਮਿਲ ਕੇ ਪਹਿਲਾ ਕਰੋਨਾਂ ਦੀਆਂ ਦੋ ਲਹਿਰਾਂ ਉੱਤੇ ਜਿੱਤ ਹਾਸਲ ਕੀਤੀ ਹੈ ਅਤੇ ਹੁਣ ਤੀਜੀ ਲਹਿਰ ਨਾਲ ਨਜਿੱਠਣ ਲਈ ਵੀ ਸਾਰੇ ਵਿਭਾਗਾਂ ਨੂੰ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀ ਡੋਜ਼ ਨਹੀਂ ਲਗਾਈ ,ਉਹ ਆਪਣੀਆਂ ਦੋਵੇਂ ਡੋਜਾਂ ਲਗਵਾਉਣਾ ਯਕੀਨੀ ਬਣਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਐਸਐਸਪੀ ਨਵਜੋਤ ਸਿੰਘ ਮਾਹਲ, ਮੇਅਰ ਅਮਰਜੀਤ ਸਿੰਘ ਸਿੱਧੂ, ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਭੁਪਿੰਦਰ ਸਿੰਘ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਕੌਂਸਲਰ ਜਸਪ੍ਰੀਤ ਸਿੰਘ ਗਿੱਲ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ