ਮੁੱਖ ਮੰਤਰੀ ਵੱਲੋਂ ਮਾਨਵ ਤੇ ਵਾਤਾਵਰਣ ਲਈ ਹਾਨੀਕਾਰਕ 20 ਕੀਟਨਾਸ਼ਕਾਂ ਦੀ ਵਿੱਕਰੀ ’ਤੇ ਪਾਬੰਦੀ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਕੀਟਨਾਸ਼ਕਾਂ ਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਜੋ ਕਿ ਮਾਨਵ ਲਈ ਨੁਕਸਾਨਦੇਹ ਹੋਣ ਦੇ ਨਾਲ-ਨਾਲ ਵਾਤਾਵਰਣ ਦੀ ਸਥਿਰਤਾ ਅਤੇ ਆਰਥਿਕ ਵਿਹਾਰਕਤਾ ਲਈ ਵੀ ਮਾਰੂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ (ਪੀਐਸਐਫਸੀ) ਦੀਆਂ ਸਿਫ਼ਾਰਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਤੀਬਾੜੀ ਵਿਭਾਗ ਦਾ ਚਾਰਜ ਵੀ ਹੈ ਨੇ 1 ਫਰਵਰੀ, 2018 ਤੋਂ ਇਨ੍ਹਾਂ ਕੀਟਨਾਸ਼ਕਾਂ ਉੱਤੇ ਪਾਬੰਦੀ ਲਈ ਸਹਿਮਤੀ ਦੇ ਦਿੱਤੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਇਸ ਪਾਬੰਦੀ ਨੂੰ ਸਹੀ ਅਤੇ ਸਖ਼ਤ ਢੰਗ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ। ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਸਕੱਤਰ ਖੇਤੀਬਾੜੀ ਨੇ ਸੂਬੇ ਵਿੱਚ ਕੀਟਨਾਸ਼ਕਾਂ ਦੀ ਵਿੱਕਰੀ ਅਤੇ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਲਈ ਵਿਸਤ੍ਰਤ ਦਿਸ਼ਾ ਨਿਰਦੇਸ਼ ਖੇਤੀਬਾੜੀ ਡਾਇਰੈਕਟਰ ਨੂੰ ਜਾਰੀ ਕੀਤੇ ਹਨ ਅਤੇ ਡਾਇਰੈਕਟਰ ਖੇਤੀਬਾੜੀ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਕੀਟਨਾਸ਼ਕਾਂ ਲਈ ਦਿੱਤੇ ਗਏ ਸਾਰੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਅੱਗੇ ਹੋਰ ਕੋਈ ਵੀ ਨਵਾਂ ਲਾਇਸੈਂਸ 1 ਫਰਵਰੀ, 2018 ਤੋਂ ਇਨ੍ਹਾਂ ਕੀਟਨਾਸ਼ਕਾਂ ਲਈ ਜਾਰੀ ਨਾ ਕਰਨ। ਇਨ੍ਹਾਂ 20 ਕੀਟਨਾਸ਼ਕਾਂ ਦੀ ਸੂਚੀ ਵਿਚ ਫੋਸਫਾਮਿਡੋਨ, ਟ੍ਰਿਕਲੋਰੋਫੋਨ, ਬੈਨਫੁਰਾਕਾਰਬ, ਡਾਇਕੋਫੋਲ, ਮੈਥੋਮਾਈਲ, ਥਾਈਓਫਨੇਟ ਮਿਥਾਈਲ, ਐਂਡੋਸਲਫਾਨ, ਬਿਫੈਨਥ੍ਰਿਨ, ਕਾਰਬੋਸਲਫਾਨ, ਕਲੋਫੈਨਇਪਰ, ਡੇਜ਼ੋਮੈਟ, ਡੀਫਲੁਬੇਨਜ਼ੁਰੋਨ, ਫੈਨੀਟਰੋਥਯੋਨ, ਮੈਟਲਡੀਹਾਈਡ, ਕਾਸੂਗੈਮੇਸਿਨ, ਐਥੋਫੈਨਪਰੋਕਸ (ਐਟੋਫੈਨਪਰੋਕਸ), ਫੋਰੇਟ, ਟ੍ਰਾਈਆਜੋਫੋਸ, ਅਲਾਚੀਓਰ ਅਤੇ ਮੋਨੋਕਰੋਟੋਫੋਸ ਸ਼ਾਮਲ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…