ਮੁੱਖ ਮੰਤਰੀ ਨੇ ਬਰਤਾਨੀਆ ਤੇ ਕੈਨੇਡਾ ਦੇ ਸਫ਼ੀਰਾਂ ਨਾਲ ਯਾਦਗਾਰੀ ਦਿਵਸ ’ਤੇ ਭਾਰਤੀ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਇਰ ਅਤੇ ਕੈਨੇਡੀਅਨ ਕੌਂਸਲਰ ਜਨਰਲ ਕ੍ਰਿਸਟੋਫਰ ਗਿੱਬਿਨਜ਼ ਨਾਲ ਯਾਦਗਾਰੀ ਦਿਵਸ ਮੌਕੇ ਹੋਏ ਸਮਾਗਮ ਵਿੱਚ ਸ਼ਿਰਕਤ ਕੀਤੀ ਜਿੱਥੇ ਆਪਣੀ ਡਿਊਟੀ ਨਿਭਾਉਂਦਿਆਂ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਯਾਦਗਾਰੀ ਦਿਵਸ ਇਕ ਇਤਿਹਾਸਕ ਦਿਨ ਹੈ ਜੋ ਪਹਿਲੇ ਵਿਸ਼ਵ ਯੁੱਧ ਦੀ ਸਮਾਪਤੀ ਤੋਂ ਰਾਸ਼ਟਰਮੰਡਲ ਦੇ ਮੈਂਬਰਾਂ ਦੇਸ਼ਾਂ ਵੱਲੋਂ ਮਨਾਇਆ ਜਾਂਦਾ ਹੈ ਜੋ ਹਥਿਆਰਬੰਦ ਫੌਜ ਦੇ ਉਨ੍ਹਾਂ ਸੈਨਿਕਾਂ ਨੂੰ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਜੰਗ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ। ਯਾਦਗਾਰੀ ਦਿਵਸ ਦੇ 100 ਵਰ੍ਹੇ ਪੂਰੇ ਹੋਣ ਮੌਕੇ ਇਕ ਸਮਾਗਮ ਦੌਰਾਨ ਸੰਖੇਪ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੇ ਵਿਸ਼ਵ ਯੁੱਧ ਦੌਰਾਨ ਸਹਿਯੋਗੀ ਫੌਜਾਂ ਲਈ ਲੜਾਈ ਲੜਨ ਵਾਲੇ ਭਾਰਤੀ ਸੈਨਿਕਾਂ ਦੇ ਯੋਗਦਾਨ ਨੂੰ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਭੂਮਿਕਾ ਵਿਸ਼ਵ ਦੇ ਇਤਿਹਾਸ ਵਿੱਚ ਸਦਾ ਉਕਰੀ ਰਹੇਗੀ।
ਮੁੱਖ ਮੰਤਰੀ ਯੈਪਰਸ ਅਤੇ ਹੋਰ ਥਾਵਾਂ ਦੇ ਯੁੱਧ ਮੈਦਾਨਾਂ ਦੀਆਂ ਯਾਦਾਂ ਵਿੱਚ ਚਲੇ ਗਏ ਜਿੱਥੇ ਭਾਰਤੀ ਸੈਨਿਕਾਂ ਨੇ ਆਪਣੀ ਜਾਨ ਦੇ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਭਾਰਤ ਨੇ 1440037 ਵਾਲੰਟੀਅਰ ਪੈਦਾ ਕੀਤੇ ਅਤੇ ਸੈਨਿਕਾਂ ਦੇ 7 ਦਲ ਵੱਖ-ਵੱਖ ਮੁਹਿੰਮਾਂ ਨੂੰ ਭੇਜੇ ਗਏ। ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕਾਂ ਦੀ ਬਹਾਦਰੀ ਤੇ ਸਾਹਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਉਹ ਲੜਾਈਆਂ ਲੜੀਆਂ ਜਿਹੜੀਆਂ ਉਨ੍ਹਾਂ ਨਾਲ ਸਬੰਧਤ ਵੀ ਨਹੀਂ ਸਨ। ਇਸ ਮੌਕੇ ਗਿੱਬਿਨਜ਼ ਨੇ ਕਿਹਾ ਕਿ ਕੈਨੇਡਾ ਜੋ ਪਹਿਲੇ ਵਿਸ਼ਵ ਯੁੱਧ ਦੀ ਸਮਾਪਤੀ ਦੀ 100ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਨੇ ਇਸ ਜੰਗ ਵਿੱਚ ਆਪਣੇ 4000 ਲੋਕਾਂ ਦੀ ਜਾਨ ਗੁਆਈ ਹੈ ਅਤੇ ਇਸ ਯੁੱਧ ਵਿੱਚ ਭਾਰਤੀ ਹਥਿਆਰਬੰਦ ਸੈਨਿਕਾਂ ਨੇ ਮਹੱਤਵਪੂਰਨ ਰੋਲ ਅਦਾ ਕੀਤਾ। ਚੰਡੀਗੜ੍ਹ ਵਿਖੇ ਸਥਿਤ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਨੇ ਵਿਸ਼ਵ ਯੁੱਧਾਂ ਵਿੱਚ ਬਰਤਾਨੀਆ, ਕੈਨੇਡੀਅਨ ਅਤੇ ਹੋਰ ਸਹਿਯੋਗੀ ਫੌਜਾਂ ਦੇ ਨਾਲ-ਨਾਲ ਭਾਰਤੀ ਸੈਨਿਕਾਂ ਦੇ ਰੋਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਰਤਾਨਵੀ ਆਜ਼ਾਦੀ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ।
ਉਨ੍ਹਾਂ ਨੇ ਅੱਜ ਦੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਹਾਜ਼ਰ ਹੋਣ ’ਤੇ ਖੁਸ਼ੀ ਜ਼ਾਹਰ ਕੀਤੀ। ਡਿਪਟੀ ਹਾਈ ਕਮਿਸ਼ਨਰ ਨੇ ਪਹਿਲੀ ਵਿਸ਼ਵ ਯੁੱਧ ਦੌਰਾਨ ਵਿਦੇਸ਼ਾਂ ਵਿੱਚ ਸੇਵਾ ਨਿਭਾਉਣ ਵਾਲੇ 10 ਲੱਖ ਭਾਰਤੀ ਸੈਨਿਕਾਂ ਨੂੰ ਚੇਤੇ ਕੀਤਾ ਜਿਨ੍ਹਾਂ ਵਿੱਚੋਂ 74,000 ਸੈਨਿਕ ਮਾਰੇ ਗਏ ਜਦਕਿ ਹੋਰ 67,000 ਜ਼ਖਮੀ ਹੋ ਗਏ ਸਨ। ਉਨ੍ਹਾਂ ਨੇ ਵੱਖ-ਵੱਖ ਜੰਗਾਂ ਵਿੱਚ ਭਾਰਤੀ ਸੈਨਿਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਗਿਆ। ਉਨ੍ਹਾਂ ਆਖਿਆ ਕਿ ਡਿਪਾਰਟਮੈਂਟ ਆਫ ਕਮਿਊਨਿਟੀਜ਼ ਐਂਡ ਲੋਕਲ ਗੌਰਮਿੰਟ ਵੱਲੋਂ ਭਾਈਚਾਰੇ ਲਈ ਨਵੇਂ ਪ੍ਰੋਗਰਾਮ ਨੂੰ ਅਮਲ ਵਿੱਚ ਲਿਆਉਣ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ, ‘‘ਭਾਰਤੀ ਸੈਨਿਕਾਂ ਦੀ ਬਹਾਦਰੀ ਤੇ ਕੁਰਬਾਨੀ ਹੋਰ ਵੀ ਅਸਧਾਰਨ ਹੈ ਕਿਉਂਕਿ ਉਨ੍ਹਾਂ ਨੇ ਆਪਣੀਆਂ ਜੰਗਾਂ ਵਿੱਚ ਨਹੀਂ ਸਗੋਂ ਸਾਡੀਆਂ ਜੰਗਾਂ ਵਿੱਚ ਹਿੱਸਾ ਲਿਆ ਸੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…