Nabaz-e-punjab.com

ਜਨਰਲ ਵਰਗ ਦੇ ਗਰੀਬ ਲੋਕਾਂ ਨੂੰ 10 ਫੀਸਦੀ ਰਾਖਵੇਂਕਰਨ ਦਾ ਲਾਭ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਸਰਕਾਰ ਵੱਲੋਂ ਜਨਰਲ ਵਰਗ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਵਿਅਕਤੀਆਂ ਜਿਨ੍ਹਾਂ ਦੀ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰਕੇ ਗਰੀਬ ਕਿਸਾਨਾਂ ਅਤੇ ਜ਼ਿੰਮੀਦਾਰਾਂ ਅਤੇ ਹੋਰ ਵਰਗਾਂ ਨੂੰ ਵੱਡਾ ਲਾਭ ਦੇਣ ਲਈ ਚੰਗਾ ਕਦਮ ਚੁੱਕਿਆ ਹੈ।
ਅੱਜ ਇੱਥੇ ਉਕਤ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਇਹ ਫੈਸਲਾ ਕੀਤਾ ਸੀ ਪਰ ਸੂਬਿਆਂ ਨੂੰ ਇਸ ਦਾ ਕੋਈ ਲਾਭ ਨਹੀਂ ਸੀ ਹੋਇਆ ਪ੍ਰੰਤੂ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਫੈਸਲੇ ਨਾਲ ਜਨਰਲ ਵਰਗ ਨਾਲ ਸਬੰਧਤ ਜਿਨ੍ਹਾਂ ਗਰੀਬ ਲੋਕਾਂ ਨੂੰ ਕਦੇ ਰਾਖਵੇਂਕਰਨ ਦਾ ਲਾਭ ਨਹੀਂ ਸੀ ਮਿਲ ਸਕਿਆ। ਹੁਣ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਅਤੇ ਤਰੱਕੀ ਲਈ ਵਧੇਰੇ ਮੌਕੇ ਮਿਲਣਗੇ। ਆਗੂਆਂ ਨੇ ਆਪਣੇ ਬਿਆਨ ਵਿੱਚ ਪਿਛਲੀ ਅਕਾਲੀ ਸਰਕਾਰ ਵੱਲੋਂ ਗਰੀਬ ਕਿਸਾਨਾਂ ਅਤੇ ਜ਼ਿੰਮੇਦਾਰਾਂ ਅਤੇ ਆਮ ਲੋਕਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ ਲੇਕਿਨ ਕੈਪਟਨ ਸਰਕਾਰ ਨੇ ਪਹਿਲਕਦਮੀ ਕਰਦਿਆਂ ਇਹ ਇਤਿਹਾਸਕ ਫੈਸਲਾ ਲਿਆ ਹੈ। ਜਿਸ ਦੀ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨੂੰ ਸਰਾਹਨਾ ਕਰਨੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…