ਮੁੱਖ ਮੰਤਰੀ ਸੋਮਵਾਰ ਨੂੰ ਕਰਨਗੇ ਵਿਸ਼ੇਸ਼ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਲੋਕਾਂ ਨੂੰ ਸਮਰਪਿਤ

ਸਰਕਾਰੀ ਕਾਲਜ ਫੇਜ਼,-6 ਵਿੱਚ ਹੋਵੇਗਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਵਿਸ਼ਾਲ ਸਮਾਰੋਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਵਿਸ਼ੇਸ਼ ਐਂਬੂਲੈਂਸਾਂ ਨੂੰ ਸਰਕਾਰੀ ਕਾਲਜ ਫੇਜ਼,-6 ਤੋਂ ਲੋਕ ਸਮਰਪਿਤ ਕਰਨ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਵਿਸ਼ੇਸ ਵੈਨਾਂ ਸ੍ਰੀਮਤੀ ਅੰਬਿਕਾ ਸੋਨੀ ਮੈਂਬਰ ਰਾਜ ਸਭਾ ਵੱਲੋਂ ਐਮ.ਪੀ.ਲੈਂਡਸ ਫੰਡ ਵਿੱਚੋਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ, ਮੈਂਬਰ ਰਾਜ ਸਭਾ ਸ੍ਰੀਮਤੀ ਅੰਬਿਕਾ ਸੋਨੀ, ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਵੀ ਸਿਰਕਤ ਕਰਨਗੀਆਂ।
ਸਰਕਾਰੀ ਕਾਲਜ ਫੇਜ਼-6 ਜਿਥੇ ਕਿ ਵਿਸ਼ੇਸ ਐਂਬੂਲੈਂਸਾਂ ਨੂੰ ਮੁੱਖ ਮੰਤਰੀ ਵੱਲੋਂ ਰਵਾਨਾ ਕੀਤਾ ਜਾਣਾ ਹੈ ਦੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪੀ੍ਰਤ ਕੌਰ ਸਪਰਾ ਵੱਲੋਂ ਲਿਆ ਗਿਆ ਤਾਂ ਜੋ ਸਮਾਗਮ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚੜਾਇਆ ਜਾ ਸਕੇ। ਇਸ ਤੋਂ ਇਲਾਵਾ ਮਿਸ਼ਨ ਡਾਇਰੈਕਟਰ ਸ੍ਰੀ ਵਰੁਣ ਰੁੂਜ਼ਮ ਆਈ.ਏ.ਐਸ ਨੇ ਵੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਖਤਾ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਐਸਪੀ (ਸਿਟੀ) ਜਗਜੀਤ ਸਿੰਘ ਜੱਲਾ, ਐਸਡੀਐਮ ਡਾਕਟਰ ਆਰ.ਪੀ. ਸਿੰਘ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਐਕਸ਼ੀਅਨ ਲੋਕ ਨਿਰਮਾਣ ਵਿਭਾਗ ਅਰਸ਼ਦੀਪ ਸਿੰਘ, ਐਸਐਮਓ ਡਾ. ਸੁਰਿੰਦਰ ਸਿੰਘ, ਵਿਧਾਇਕ ਸਿੱਧੂ ਦੇ ਸਿਆਸੀ ਸਲਾਹਾਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਸਮੇਤ ਹੋਰ ਆਗੂ, ਸਿਹਤ Îਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…