Nabaz-e-punjab.com

ਮੁੱਖ ਮੰਤਰੀ ਵੱਲੋਂ ਲਖੀਮਪੁਰ ਖੀਰੀ ਹਾਦਸੇ ਦੀ ਕਰੜੀ ਆਲੋਚਨਾ

ਪੀੜਤ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 3 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ ਦੇ ਲਖੀਮਪੁਰ ਖੀਰੀ ਜਲਿੇ ਵਿੱਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ ਕੀਤੀ ਹੈ ਜਿਸ ਵਿਚ ਕਥਿਤ ਤੌਰ ‘ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਉਨਾਂ ਕਿਸਾਨਾਂ ਉੱਤੇ ਆਪਣੀ ਗੱਡੀ ਚੜਾ ਦਿੱਤੀ ਜੋ ਕਿ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖਿਲਾਫ ਸਾਂਤਮਈ ਮੁਜ਼ਾਹਰਾ ਕਰ ਰਹੇ ਸਨ। ਇਸ ਹਾਦਸੇ ਵਿਚ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ 8 ਜਖਮੀ ਹੋ ਗਏ।
ਸ. ਚੰਨੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਕਾਰੇ ਦੀ ਸਖਤ ਸਬਦਾਂ ਵਿੱਚ ਸਭਣਾ ਦੁਆਰਾ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨਾਂ ਆਪਣੇ ਉੱਤਰ ਪ੍ਰਦੇਸ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨੂੰ ਇਸ ਹਾਦਸੇ ਦੇ ਜਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਮਿ੍ਰਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ।
ਦੁਖੀ ਪਰਿਵਾਰਾਂ ਦੇ ਮੈਂਬਰਾਂ, ਰਿਸਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸਣ ਅਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸਾਂਤੀ ਦੇਣ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…