nabaz-e-punjab.com

ਮੁੱਖ ਮੰਤਰੀ ਵੱਲੋਂ ਤਰਨ ਤਾਰਨ ਅਤੇ ਕਪੂਰਥਲਾ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ

ਨੁਕਸਾਨੇ ਗਏ ਘਰਾਂ ਅਤੇ ਪਸ਼ੂਧਨ ਦਾ ਵੀ ਮੁਆਵਜ਼ਾ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਤਰਨ ਤਾਰਨ/ਕਪੂਰਥਲਾ, 26 ਸਤੰਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਤਰਨ ਤਾਰਨ ਤੇ ਕਪੂਰਥਲਾ ਜ਼ਿਲਿਆਂ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਸ਼ੇਸ਼ ਗਿਰਦਾਵਰੀ ਵੀ ਛੇਤੀ ਤੋਂ ਛੇਤੀ ਮੁਕੰਮਲ ਕਰਨ ਦਾ ਐਲਾਨ ਕੀਤਾ ਤਾਂ ਕਿ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ•ਾਂ ਨੇ ਇਹ ਵੀ ਐਲਾਨ ਕੀਤਾ ਕਿ ਭਾਰੀ ਮੀਂਹ ਜਾਂ ਹੜ•ਾਂ ਨਾਲ ਨੁਕਸਾਨੇ ਗਏ ਘਰਾਂ ਦੇ ਪੀੜਤ ਪਰਿਵਾਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਬਿਆਸ ਦਰਿਆ ਨੇੜਲੇ ਇਲਾਕਿਆਂ ਵਿੱਚ ਫਸਲਾਂ ਨੂੰ ਕਾਫੀ ਨੁਕਸਾਨ ਦੱਸਦਿਆਂ ਇਨ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਸਥਿਤੀ ‘ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਤਾਂ ਕਿ ਹੜ•ਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਕਿਹਾ ਕਿ ਹਾਲਾਂਕਿ ਸਥਿਤੀ ਉਨ•ੀਂ ਖਰਾਬ ਨਹੀਂ ਹੈ, ਜਿੰਨੀ ਕਿ ਉਨ•ਾਂ ਦੇ ਹਵਾਈ ਸਰਵੇਖਣ ਤੋਂ ਪਹਿਲਾਂ ਕਿਆਸੀ ਗਈ ਸੀ। ਉਨ•ਾਂ ਕਿਹਾ ਕਿ ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਤਰਨ ਤਾਰਨ ਤੇ ਕਪੂਰਥਲਾ ਜ਼ਿਲਿ•ਆਂ ਤੋਂ ਫਸਲਾਂ ਨੂੰ ਹੋਏ ਨੁਕਸਾਨ ਸਬੰਧੀ ਰਿਪੋਰਟਾਂ ਹਾਸਲ ਹੋਈਆਂ ਹਨ।
ਨਮੀ ਵੱਧ ਰਹਿਣ ਕਰਕੇ ਇਸ ਸਾਲ ਭਾਰਤੀ ਖੁਰਾਕ ਨਿਗਮ ਵੱਲੋਂ ਝੋਨਾ ਨਾ ਖਰੀਦਣ ਬਾਰੇ ਕਿਸਾਨਾਂ ਦੇ ਤੌਖਲੇ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਇਹ ਮਾਮਲਾ ਪਹਿਲਾਂ ਹੀ ਸਬੰਧਤ ਅਥਾਰਟੀ ਕੋਲ ਉਠਾ ਦਿੱਤਾ ਹੈ। ਉਨ•ਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ,”ਫਸਲ ਦੀ ਖਰੀਦ ਵਿੱਚ ਤਹਾਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਵੇਗੀ।”
ਤਰਨ ਤਾਰਨ ਵਿੱਚ ਅਮਰਕੋਟ ਹੈਲੀਪੈਡ ‘ਤੇ ਉਤਰਨ ਮੌਕੇ ਮੁੱਖ ਮੰਤਰੀ ਨੂੰ ਜ਼ਿਲ•ਾ ਅਧਿਕਾਰੀਆਂ ਨੇ ਸਥਿਤੀ ਬਾਰੇ ਜਾਣੂੰ ਕਰਵਾਇਆ। ਇਸ ਤੋਂ ਬਾਅਦ ਮੁੱਖ ਮੰਤਰੀ ਇਲਾਕੇ ਦੇ ਵਸਨੀਕਾਂ ਨੂੰ ਮਿਲੇ ਅਤੇ ਉਨ•ਾਂ ਨੂੰ ਭਰੋਸਾ ਦਿੱਤਾ ਕਿ ਭਾਰੀ ਮੀਂਹ ਤੇ ਹੜ•ਾਂ ਕਾਰਨ ਜਿਨ•ਾਂ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਨੁਕਸਾਨ ਹੋਇਆ, ਸਰਕਾਰ ਵੱਲੋਂ ਉਨ•ਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਪਸ਼ੂਧਨ ਦੇ ਘਾਟੇ ਲਈ ਵੀ ਸਰਕਾਰ ਵੱਲੋਂ ਮੁਆਵਜ਼ਾ ਅਦਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਗੁਰਬੀਰ ਸਿੰਘ (18) ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਜੋ ਸੋਮਵਾਰ ਨੂੰ ਤੇਜ਼ ਵਹਾਅ ਵਿੱਚ ਰੁੜ ਗਿਆ ਸੀ। ਉਨ•ਾਂ ਨੇ ਗੁਰਬੀਰ ਸਿੰਘ ਦੇ ਪਰਿਵਾਰ ਲਈ 3.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਖਿਆ ਕਿ ਹੜ•ਾਂ ਦੇ ਪਾਣੀ ਦਾ ਪੱਧਰ ਘਟ ਜਾਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਮਾਲ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਪਾਸੋਂ ਗਿਰਦਾਵਰੀ ਦੀਆਂ ਰਿਪੋਰਟਾਂ ਹਾਸਲ ਕਰਨ ਤੋਂ ਬਾਅਦ ਵਿਅਕਤੀਗਤ ਤੌਰ ‘ਤੇ ਹੋਏ ਨੁਕਸਾਨ ਦੇ ਆਧਾਰ ‘ਤੇ ਮੁਆਵਜ਼ੇ ਦੀ ਰਾਸ਼ੀ ਦਾ ਫੈਸਲਾ ਲਿਆ ਜਾਵੇਗਾ।
ਇਸ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਦੀ ਫਸਲ ਬੀਮਾ ਸਕੀਮ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਇਹ ਸਕੀਮ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਹਿੱਤਾਂ ਦੇ ਵਿਰੁੱਧ ਹੈ। ਉਨ•ਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਪੰਜਾਬ ਦੀਆਂ ਲੋੜਾਂ ਮੁਤਾਬਕ ਇਸ ਸਕੀਮ ਵਿੱਚ ਤਬਦੀਲੀ ਨਹੀਂ ਕਰਦੀ ਤਾਂ ਸੂਬਾ ਸਰਕਾਰ ਆਪਣੀ ਬੀਮਾ ਨੀਤੀ ਲਿਆਵੇਗੀ ਤਾਂ ਕਿ ਕਿਸਾਨਾਂ ਨੂੰ ਇਸ ਦਾ ਬਣਦਾ ਲਾਭ ਦਿੱਤਾ ਜਾ ਸਕੇ। ਉਨ•ਾਂ ਕਿਹਾ ਕਿ ਇਸ ਵੇਲੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਸੂਬਾ ਸਰਕਾਰ ਦੇ ਕੁਦਰਤੀ ਆਫਤ ਫੰਡ ਵਿੱਚੋਂ ਦਿੱਤੀ ਜਾਂਦੀ ਹੈ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਨੇ 8 ਸਤੰਬਰ ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰਾਂ ਦੇ ਨਾਲ-ਨਾਲ ਇੰਡਸ, ਭਾਰਤ ਸਰਕਾਰ ਦੇ ਕਮਿਸ਼ਨਰ ਦਰਮਿਆਨ ਇਕ ਸਮਝੌਤਾ ਕੀਤਾ ਹੈ ਤਾਂ ਕਿ ਸ਼ਾਹਪੁਰ ਕੰਡੀ ਡੈਮ ਪ੍ਰਾਜੈਕਟ ਦਾ ਕੰਮ ਮੁੜ ਸ਼ੁਰੂ ਕੀਤਾ ਜਾ ਸਕੇ। ਉਨ•ਾਂ ਕਿਹਾ ਕਿ ਤਿੰਨ ਸਾਲਾਂ ਵਿੱਚ ਇਹ ਪ੍ਰਾਜੈਕਟ ਮੁਕੰਮਲ ਹੋਵੇਗਾ ਜਿਸ ਨਾਲ 206 ਮੈਗਾਵਾਟ ਵਾਧੂ ਪਣ-ਬਿਜਲੀ ਪੈਦਾ ਹੋਣ ਤੋਂ ਇਲਾਵਾ ਰਣਜੀਤ ਸਾਗਰ ਡੈਮ ਦੀ ਸਮਰਥਾ ਦੀ ਵੀ ਢੁਕਵੀਂ ਵਰਤੋਂ ਕੀਤੀ ਜਾ ਸਕੇਗੀ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਦਾ ਦੌਰਾ ਕੀਤਾ ਅਤੇ ਉਨ•ਾਂ ਕਿਸਾਨਾਂ ਨੂੰ ਮਿਲੇ ਜਿਨ•ਾਂ ਦੀ ਫਸਲ ਨੂੰ ਹੜ•ਾਂ ਦੇ ਪਾਣੀ ਨਾਲ ਵੱਡਾ ਨੁਕਸਾਨ ਪਹੁੰਚਿਆ ਹੈ। ਜ਼ਿਲ•ੇ ਵਿੱਚ ਫੌਜ ਵੱਲੋਂ ਤਿਆਰ ਕੀਤੇ ਆਰਜ਼ੀ ਪੁਲਾਂ ਨੂੰ ਸਥਾਈ ਪੁਲਾਂ ਵਿੱਚ ਬਦਲਣ ਦੀ ਮੰਗ ਪ੍ਰਤੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਕਿਹਾ ਇਕ ਉਹ ਇਸ ਮਾਮਲੇ ਨੂੰ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਉਣਗੇ। ਜਿੱਥੋਂ ਤੱਕ ਰੱਖਿਆ ਮੰਤਰਾਲੇ ਵੱਲੋਂ ਪੁਲਾਂ ਦੀ ਕੀਤੀ ਜਾ ਰਹੀ ਸਾਂਭ-ਸੰਭਾਲ ਦਾ ਸਬੰਧ ਹੈ, ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਪਹਿਲਾਂ ਹੀ ਫੌਜ ਦੀ ਅਥਾਰਿਟੀ ਨੂੰ ਛੇਤੀ ਤੋਂ ਛੇਤੀ ਇਨ•ਾਂ ਪੁਲਾਂ ਦੀ ਮੁਰੰਮਤ ਤੇ ਵਿਸਤਾਰ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਸਾਰੇ ਪੁਲਾਂ ਦੀ ਸੂਚੀ ਦੇਣ ਲਈ ਆਖਿਆ ਤਾਂ ਕਿ ਇਹ ਸੂਚੀ ਫੌਜ ਦੀ ਅਥਾਰਟੀ ਨੂੰ ਸੌਂਪੀ ਜਾ ਸਕੇ।
ਮੁੱਖ ਮੰਤਰੀ ਨੇ ਦੱਸਿਆ ਕਿ ਭਵਿੱਖ ਵਿੱਚ ਹੜ•ਾਂ ਦੀ ਰੋਕਥਾਮ ਲਈ ਬਿਆਸ ਦਰਿਆ ਵਿੱਚ ਰੋਕਾਂ (ਸਪਰ) ਦੀ ਉਸਾਰੀ ਲਈ ਉਹ ਕੇਂਦਰ ਸਰਕਾਰ ਵੱਲੋਂ ਫੰਡਾਂ ਦਾ ਮੰਗ ਕਰਨਗੇ। ਉਨ•ਾਂ ਕਿਹਾ ਕਿ ਅਜਿਹੀਆਂ ਰੋਕਾਂ ਪਾਣੀ ਦੇ ਵਹਾਅ ਲਈ ਦਰਿਆਵਾਂ ਦੇ ਕਿਨਾਰਿਆਂ ਦੀ ਸੁਰੱਖਿਆ ਵਾਸਤੇ ਜ਼ਰੂਰੀ ਹਨ। ਉਨ•ਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਅਤੇ ਉੱਥੇ ਦੇ ਡੈਮਾਂ ਤੋਂ ਪਾਣੀ ਛੱਡਣ ਨਾਲ ਹੀ ਮੁੱਖ ਤੌਰ ‘ਤੇ ਬਿਆਸ ਵਿੱਚ ਹੜ• ਆਉਂਦਾ ਹੈ।
ਇਸ ਦੌਰਾਨ ਅੱਜ ਸਵੇਰੇ 11 ਵਜੇ ਤੱਕ ਪਾਣੀ ਦੇ ਪੱਧਰ ਬਾਰੇ ਜਲ ਸਰੋਤ ਵਿਭਾਗ ਦੇ ਡਾਟੇ ਅਨੁਸਾਰ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੱਧ ਤੋਂ ਵੱਧ 1390 ਫੁੱਟ ਦੀ ਸਮਰਥਾ ਦੇ ਮੁਕਾਬਲੇ ਇਸ ਵੇਲੇ 1391.20 ਫੁੱਟ ਹੈ। ਮੁੱਖ ਮੰਤਰੀ ਨੂੰ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਭਾਵੇਂ ਪਾਣੀ ਦਾ ਪੱਧਰ ਵੱਧ ਹੈ ਪਰ ਮੀਂਹ ਰੁਕ ਜਾਣ ਕਰਕੇ ਸਥਿਤੀ ਕਾਬੂ ਹੇਠ ਹੈ। ਇਸੇ ਤਰ•ਾਂ ਭਾਖੜਾ ਦੇ ਪਾਣੀ ਦਾ ਪੱਧਰ ਵੱਧ ਤੋਂ ਵੱਧ 1680 ਫੁੱਟ ਦੀ ਸਮਰਥਾ ਦੇ ਮੁਕਾਬਲੇ 1660.24 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਜਿੱਥੇ ਰਾਵੀ ਦਰਿਆ ਦਾ ਪਾਣੀ ਪੈਂਦਾ ਹੈ, ਦੇ ਪਾਣੀ ਦਾ ਪੱਧਰ ਵੱਧ ਤੋਂ ਵੱਧ 527.91 ਮੀਟਰ ਦੇ ਮੁਕਾਬਲੇ 526.67 ਮੀਟਰ ਹੈ।
ਮੌਸਮ ਵਿਭਾਗ ਦੇ ਚੰਡੀਗੜ• ਕੇਂਦਰ ਤੋਂ ਬੁੱਧਵਾਰ ਸਵੇਰ ਨੂੰ ਪ੍ਰਾਪਤ ਸੂਚਨਾ ਮੁਤਾਬਿਕ ਆਉਂਦੇ ਦਿਨਾਂ ਵਿੱਚ ਮੌਸਮ ਸਾਫ ਰਹੇਗਾ ਅਤੇ ਸਿਰਫ 28 ਅਤੇ 29 ਸਤੰਬਰ ਨੂੰ ਦੱਖਣੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਮੁੱਖ ਮੰਤਰੀ ਦਫ਼ਤਰ ਨੂੰ ਅੰਕੜਿਆਂ ਦਾ ਹਵਾਲਾ ਦਿੰਦਿਆ ਜਾਣੂੰ ਕਰਵਾਇਆ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਸਿਰਫ਼ ਕਿਸੇ ਇਕ ਅੱਧ ਥਾਂ ‘ਤੇ ਕਿਣ-ਮਿਣ ਹੋ ਸਕਦੀ ਹੈ।
ਮੁੱਖ ਮੰਤਰੀ ਦੇ ਨਾਲ ਉਨ•ਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਖੇਮਕਰਨ ਸੁਖਪਾਲ ਸਿੰਘ ਭੁਲੱਰ, ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ, ਵਿਧਾਇਕ ਤਰਨਤਾਰਨ ਡਾ. ਧਰਮਵੀਰ ਅਗਨੀਹੋਤਰੀ, ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਸੱਭਰਵਾਲ, ਆਈ.ਜੀ. ਐਸ.ਪੀ.ਐਸ ਪਰਮਾਰ, ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਾਇਬ, ਆਈ.ਜੀ. ਨੌਨਿਹਾਲ ਸਿੰਘ, ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਅਤੇ ਐਸ.ਐਸ.ਪੀ ਤਰਨਤਾਰਨ ਦਰਸ਼ਨ ਸਿੰਘ ਮਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …