nabaz-e-punjab.com

ਮੁੱਖ ਮੰਤਰੀ ਵੱਲੋਂ ਸੁਰੇਸ਼ ਪ੍ਰਭੂ ਪਾਸੋਂ ਦੋ ਨਵੇਂ ਰੇਲ ਲਿੰਕ ਦੇ ਪ੍ਰਸਤਾਵ ’ਤੇ ਛੇਤੀ ਗੌਰ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਾਦੀਆਂ ਤੋਂ ਬਿਆਸ ਅਤੇ ਘਰਿਆਲਾ ਤੋਂ ਮੱਲਾਂਵਾਲਾ ਤੱਕ ਦੋ ਨਵੇਂ ਰੇਲ ਲਿੰਕ ਬਣਾਉਣ ਲਈ ਸੂਬਾ ਸਰਕਾਰ ਦੇ ਪ੍ਰਸਤਾਵ ’ਤੇ ਫੈਸਲਾ ਲੈਣ ਵਿੱਚ ਤੇਜ਼ੀ ਲਿਆਉਣ ਵਾਸਤੇ ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸੂਬੇ ਦੇ ਲੋਕ ਨਿਰਮਾਣ ਵਿਭਾਗ ਨੂੰ ਕੇਂਦਰੀ ਰੇਲ ਮੰਤਰਾਲੇ ਨਾਲ ਤਾਲਮੇਲ ਕਰਕੇ ਇਸ ਮਸਲੇ ਨੂੰ ਉਠਾਉਣ ਦੇ ਨਿਰਦੇਸ਼ ਦਿੱਤੇ ਹਨ ਪਰ ਉਹ ਇਨ੍ਹਾਂ ਦੋਵਾਂ ਮਾਮਲਿਆਂ ਨੂੰ ਅੰਤਮ ਰੂਪ ਦੇਣ ਜਾਂ ਛੇਤੀ ਫੈਸਲਾ ਲੈਣ ਬਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਨ ਲਈ ਸ੍ਰੀ ਪ੍ਰਭੂ ਨੂੰ ਨਿੱਜੀ ਦਖ਼ਲ ਦੇਣ ਦੀ ਵੀ ਅਪੀਲ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ 31 ਮਈ, 2017 ਨੂੰ ਇਕ ਪੱਤਰ ਲਿਖ ਕੇ ਕਾਦੀਆਂ-ਬਿਆਸ ਰੇਲਲਿੰਕ ਦੀ ਉਸਾਰੀ ਦੀ ਬੇਨਤੀ ਕੀਤੀ ਸੀ ਪਰ ਕੰਮ ਦੀ ਗਤੀ ਹੌਲੀ ਹੈ ਜਿਸ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਘਰਿਆਲਾ-ਮੱਲਾਂਵਾਲਾ ਰੇਲ ਲਿੰਕ ਦਾ ਮਾਮਲਾ ਜਿਸ ਨੂੰ 31 ਮਈ ਨੂੰ ਵੀ ਉਠਾਇਆ ਗਿਆ ਸੀ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਲਿੰਕ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਨੂੰ ਜੋੜਨ ਵਿੱਚ ਸਹਾਈ ਹੋਵੇਗਾ ਅਤੇ ਇਨ੍ਹਾਂ ਖਿੱਤਿਆਂ ਵਿੱਚ ਵਪਾਰ ਤੇ ਸਨਅਤ ਨੂੰ ਹੁਲਾਰਾ ਮਿਲੇਗਾ। ਸੂਬਾ ਸਰਕਾਰ ਨੇ ਅੰਮ੍ਰਿਤਸਰ-ਖੇਮਕਰਨ ਰੇਲ ਲਾਈਨ ’ਤੇ ਘਰਿਆਲਾ ਰੇਲਵੇ ਸਟੇਸ਼ਨ ਤੋਂ ਫਿਰੋਜ਼ਪੁਰ-ਜਲੰਧਰ ਲਾਈਨ ’ਤੇ ਮੱਲਾਂਵਾਲਾ ਤੱਕ 25 ਕਿਲੋਮੀਟਰ ਸੰਪਰਕ ਬਣਾਉਣ ਦੀ ਮੰਗ ਕੀਤੀ ਜੋ ਅੰਮ੍ਰਿਤਸਰ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਨੂੰ ਜੋੜਦੀ ਹੈ। ਮੁੱਖ ਮੰਤਰੀ ਨੇ ਸ੍ਰੀ ਪ੍ਰਭੂ ਨੂੰ ਪੰਜਾਬ ਤੇ ਇੱਥੋਂ ਦੇ ਲੋਕਾਂ ਦੇ ਹਿੱਤ ਵਿਚ ਇਸ ਪ੍ਰਸਤਾਵ ’ਤੇ ਛੇਤੀ ਗੌਰ ਕਰਨ ਨੂੰ ਯਕੀਨੀ ਬਣਾਉਣ ਲਈ ਨਿੱਜੀ ਦਖਲ ਦੇਣ ਦੀ ਮੰਗ ਕੀਤੀ ਹੈ।

Load More Related Articles
Load More By Nabaz-e-Punjab
Load More In Development and Work

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…